Thursday, September 18, 2025

Malwa

ਲੋਕ ਨਿਰਮਾਣ ਵਿਭਾਗ ਵਿਚ ਕੰਮ ਕਰਦੇ ਮੁਲਾਜਮਾਂ ਦੀ ਹੋਈ ਸਰਬਸੰਮਤੀ ਨਾਲ ਚੋਣ

March 12, 2024 05:12 PM
Daljinder Singh Pappi

ਪਟਿਆਲਾ :  ਪੰਜਾਬ ਸਟੇਟ ਕਰਮਚਾਰੀ ਦਲ ਤਹਿਸੀਲ ਸਮਾਣਾ ਦੀ ਇੱਕਤਰਤਾ ਸਮਾਣਾ ਵਿਖੇ ਹੋਈ। ਮੁਲਾਜਮਾ ਦੀ ਇਸ ਇੱਕਤਰਤਾ ਨੂੰ ਸੰਬੋਧਨ ਕਰਦਿਆਂ ਸੂਬਾਈ ਦਲ ਦੇ ਪ੍ਰਧਾਨ ਹਰੀ ਸਿੰਘ ਟੋਹੜਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜਮਾਂ ਦੀਆਂ ਲੰਮੇ ਸਮੇਂ ਤੋਂ ਲਮਕ ਅਵਸਥਾ ਵਿਚ ਪਈਆਂ ਮੰਗਾਂ ਦੀ ਪੂਰਤੀ ਕੀਤੀ ਜਾਵੇ। ਉਨਾਂ ਆਖਿਆ ਕਿ ਪੇ ਕਮਿਸ਼ਨ ਦੀ ਰਹਿੰਦੀ ਰਿਪੋਰਟ ਲਾਗੂ ਕੀਤੀ ਜਾਵੇ ਦਿਹਾੜੀਦਾਰ, ਵਰਕਚਾਰਜ, ਆਉਸੋਰਸਿੰਗ ਕਰਮਚਾਰੀਆਂ ਦੀਆਂ ਸੇਵਾਂਵਾ ਨੂੰ ਰੈਗੂਲਰ ਕੀਤਾ ਜਾਵੇ ਰਿਟਾਇਰ ਕਰਮਚਾਰੀ ਨੂੰ 2.59 ਨਾਲ ਬਣਦੀ ਪੈਨਸ਼ਨ ਦਿੱਤੀ ਜਾਵੇ ਤੇ ਡੀ.ਏ ਦੀਆਂ ਕਿਸ਼ਤਾਂ ਵੀ ਰਿਲੀਜ ਕੀਤਾਂ ਜਾਣ ਇਸ ਤੋਂ ਇਲਾਵਾ ਬਣਦਾ ਏਰੀਅਰ ਵੀ ਦਿੱਤਾ ਜਾਵੇ ਅਤੇ ਪੁਰਾਣੀਆਂ ਪੈਨਸ਼ਨਾਂ ਵੀ ਬਹਾਲ ਕੀਤੀਆਂ ਜਾਵੇ । ਤਰਸ ਦੇ ਅਧਾਰ ਤੇ ਬਣਦੀਆਂ ਨੋਕਰੀਆਂ ਵਿਭਾਗ ਵਾਈਜ ਖਾਲੀ ਅਸਾਮੀਆਂ ਵਿਰੁੱਧ ਨਵੀਂ ਭਰਤੀ ਕੀਤੀ ਜਾਵੇ। ਜਿਹੜੀਆਂ ਵਿਭਾਗ ਵਾਈਜ ਪੁਨਰਗਠਨ ਦਾ ਬਹਾਨਾ ਬਣਾ ਕੇ ਖਤਮ ਕੀਤੀਆਂ ਗਈਆਂ ਹਨ। ਉਨਾਂ ਮੁੜ ਬਹਾਲ ਕਰਕੇ ਮੰਗਾ ਦੀ ਪੂਰਤੀ ਕੀਤੀ ਜਾਵੇ । ਇਸ ਦੌਰਾਨ ਮਹਿਕਮਾ ਲੋਕ ਨਿਰਮਾਣ ਵਿਭਾਗ ਵਿਚ ਕੰਮ ਕਰਦੇ ਮੁਲਾਜਮਾਂ ਦੀ ਸਰਬਸੰਮਤੀ ਨਾਲ ਚੋਣ ਕਰਵਾਈ ਗਈ । ਇਸ ਚੋਣ ਵਿਚ ਜੁਗਰਾਜ ਸਿੰਘ ਨੂੰ ਮੁਲਾਜਮਾਂ ਦੀ ਸਰਬਸੰਮਤੀ ਨਾਲ ਪ੍ਰਧਾਨ ਬਣਾਇਆ ਗਿਆ । ਇਸ ਮੌਕੇ ਉਨਾਂ ਤੋਂ ਇਲਾਵਾ ਸਤਪਾਲ ਸਿੰਘ ਖਾਨਪੁਰ, ਕਰਨੈਲ ਸਿੰਘ, ਬਲਵਿੰਦਰ ਸਿੰਘ ਜਰਨਲ ਸਕੱਤਰ, ਗੁਰਜੰਟ ਸਿੰਘ ਮੁੱਖ ਸਲਾਹਕਾਰ, ਰਾਜਿੰਦਰ ਕੁਮਾਰ ਮੈਂਬਰ, ਦਰਸ਼ਨ ਸਿੰਘ ਖਜਾਨਚੀ, ਦਲਬੀਰ ਸਿੰਘ ਸੈਕਟਰੀ, ਸੁਖਪਾਲ ਖਾਂ, ਰਣਜੀਤ ਸਿੰਘ, ਜਸਵੀਰ ਸਿੰਘ, ਦਲਬਾਰਾ ਸਿੰਘ, ਕੇਵਲ ਸਿੰਘ ਤੇ ਕੁਲਵੰਤ ਸਿੰਘ ਆਦਿ ਹਾਜਰ ਸਨ ।

Have something to say? Post your comment

 

More in Malwa

ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨਗੀ ਨੂੰ ਲੈਕੇ ਕੀਤੀ ਵਿਚਾਰ ਚਰਚਾ 

ਆਂਗਣਵਾੜੀ ਵਰਕਰਾਂ ਹੈਲਪਰਾਂ ਮਾਣ ਭੱਤਾ ਕੇਂਦਰ ਸਰਕਾਰ ਨੇ 6 ਮਹੀਨਿਆਂ ਤੋਂ ਲਟਕਾਇਆ : ਸਿੰਦਰ ਕੌਰ ਬੜੀ

ਪੰਜਾਬ ਤੇ ਕਿਸਾਨੀ ਦੀਆਂ ਮੰਗਾਂ ਨੂੰ ਲੈ ਕੇ ਬੀਕੇਯੂ ਲੱਖੋਵਾਲ ਦੇ ਵਫਦ ਨੇ ਕੇਂਦਰੀ ਮੰਤਰੀ ਐਸ.ਪੀ.ਸਿੰਘ ਬਗੇਲ ਨਾਲ ਕੀਤੀ ਮੁਲਾਕਾਤ : ਦੌਲਤਪੁਰਾ

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਸੰਦੀਪ ਕੌੜਾ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ