Sunday, November 02, 2025

Chandigarh

ਮਾਨਸਾ ਦਾ ਖੁਰਾਕ ਤੇ ਜਨਤਕ ਵੰਡ ਅਧਿਕਾਰੀ ਵਿਜੀਲੈਂਸ ਵੱਲੋਂ ਕਾਬੂ

March 12, 2024 05:28 PM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਦੀ ਖਰੀਦ ਏਜੰਸੀ ਪਨਗ੍ਰੇਨ ਨੂੰ 25.34 ਲੱਖ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਮਾਨਸਾ ਵਿਖੇ ਤਾਇਨਾਤ ਖੁਰਾਕ ਤੇ ਜਨਤਕ ਵੰਡ ਅਧਿਕਾਰੀ ਬਲਦੇਵ ਰਾਜ ਵਰਮਾ, ਜੋ ਹੁਣ ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਵਜੋਂ ਸੇਵਾ ਨਿਭਾਅ ਰਹੇ ਹਨ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਵਿਰੁੱਧ ਦਰਜ ਦੋ ਸ਼ਿਕਾਇਤਾਂ ਦੀ ਪੜਤਾਲ ਕਰਨ ਉਪਰੰਤ ਇਹ ਮਾਮਲਾ ਦਰਜ ਕੀਤਾ ਗਿਆ ਹੈ। ਵਧੇਰੇ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਸਾਉਣੀ ਸੀਜ਼ਨ 2017-18 ਦੌਰਾਨ ਸੂਬਾ ਸਰਕਾਰ ਨੇ ਕਸਟਮ ਮਿਲਿੰਗ ਨੀਤੀ ਲਾਗੂ ਕੀਤੀ ਸੀ, ਜਿਸ ਅਨੁਸਾਰ ਖਰੀਦ ਕੇਂਦਰਾਂ ਜਾਂ ਅਨਾਜ ਮੰਡੀਆਂ ਦੇ ਅਧਿਕਾਰ ਖੇਤਰ ਵਿੱਚ ਸਥਿਤ ਪ੍ਰਵਾਨਿਤ ਰਾਈਸ ਮਿੱਲਾਂ ਨੂੰ ਇਹਨਾਂ ਅਨਾਜ ਮੰਡੀਆਂ ਨਾਲ ਜੋੜਿਆ ਜਾਣਾ ਸੀ ਅਤੇ ਝੋਨੇ ਦੇ ਭੰਡਾਰਨ ਜਾਂ ਰਾਈਸ ਸ਼ੈੱਲਿੰਗ ਲਈ ਵਰਤਿਆ ਜਾਣਾ ਚਾਹੀਦਾ ਹੈ। ਜੇਕਰ ਕਿਸੇ ਵੀ ਰਾਈਸ ਮਿੱਲਰ ਵੱਲੋਂ ਕਿਸੇ ਨੇੜਲੇ ਖਰੀਦ ਕੇਂਦਰ ਜਾਂ ਅਨਾਜ ਮੰਡੀ ਨਾਲ ਲਿੰਕ ਕਰਨ ਦਾ ਦਾਅਵਾ ਕੀਤਾ ਜਾਂਦਾ ਹੈ, ਤਾਂ ਇਸ ਸਬੰਧੀ ਫੀਲਡ ਸਟਾਫ ਤੋਂ ਰਿਪੋਰਟ ਲੈਣੀ ਸੀ ਅਤੇ ਲਿੰਕਡ ਰਾਈਸ ਮਿੱਲ ਨੂੰ ਵਾਧੂ ਟਰਾਂਸਪੋਰਟੇਸ਼ਨ ਖਰਚੇ ਦੇਣੇ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਮਾਨਸਾ ਵਿਖੇ ਪਨਗ੍ਰੇਨ ਨੂੰ ਅਲਾਟ ਕੀਤੇ ਗਏ ਰਾਈਸ ਸ਼ੈਲਰਾਂ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਪ੍ਰਾਪਤ ਵੇਰਵਿਆਂ ਤੋਂ ਪਤਾ ਲੱਗਾ ਹੈ ਕਿ ਗੁਰੂ ਰਾਈਸ ਮਿੱਲ ਨੂੰ 4500 ਮੀਟ੍ਰਿਕ ਟਨ ਝੋਨਾ ਅਲਾਟ ਕੀਤਾ ਗਿਆ ਸੀ ਪਰ ਇਸ ਵਿੱਚ ਸਿਰਫ 3824 ਮੀਟ੍ਰਿਕ ਟਨ ਝੋਨਾ ਹੀ ਸਟੋਰ ਕੀਤਾ ਗਿਆ ਸੀ। ਸ਼ੁਰੂਆਤੀ ਖਰੀਦ ਦੌਰਾਨ ਸਥਾਨਕ ਰਾਈਸ ਮਿੱਲਾਂ ਦੀ ਝੋਨੇ ਦੀ ਲੋੜੀਂਦੀ ਸਟੋਰੇਜ ਸਮਰੱਥਾ ਪੂਰੀ ਨਹੀਂ ਹੋ ਸਕੀ ਕਿਉਂਕਿ ਝੋਨਾ ਜੋਗਾ ਖਰੀਦ ਕੇਂਦਰ ਤੋਂ ਦੂਰ ਸਥਿਤ ਰਾਈਸ ਮਿੱਲਾਂ ਵਿੱਚ ਪਹੁੰਚਾਇਆ ਗਿਆ ਸੀ। ਇਸ ਤਰ੍ਹਾਂ ਸਰਕਾਰ ਨੂੰ ਟਰਾਂਸਪੋਰਟੇਸ਼ਨ ਖਰਚਿਆਂ ਕਾਰਨ ਵਿੱਤੀ ਨੁਕਸਾਨ ਝੱਲਣਾ ਪਿਆ ਸੀ।
 
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਬਲਦੇਵ ਰਾਜ ਵਰਮਾ, ਕਾਰਜਕਾਰੀ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਮਾਨਸਾ ਨੇ ਆਪਣੇ ਪਸੰਦੀਦਾ ਰਾਈਸ ਸ਼ੈਲਰ ਮਾਲਕਾਂ ਨੂੰ ਦੂਰ-ਦੁਰਾਡੇ ਦੀਆਂ ਮੰਡੀਆਂ ਤੋਂ ਵੀ ਝੋਨਾ ਸਟੋਰ ਕਰਨ ਦੀ ਸਹੂਲਤ ਦਿੱਤੀ ਸੀ, ਜਦਕਿ ਅਨਾਜ ਮੰਡੀਆਂ ਦੇ ਨੇੜੇ ਸਥਿਤ ਸ਼ੈਲਰਾਂ ਨੂੰ ਉਨ੍ਹਾਂ ਦੀ ਸਮਰੱਥਾ ਅਨੁਸਾਰ ਝੋਨਾ ਅਲਾਟ ਨਹੀਂ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਪ੍ਰਮੁੱਖ ਸਕੱਤਰ ਖੁਰਾਕ ਤੇ ਜਨਤਕ ਵੰਡ ਅਤੇ ਖਪਤਕਾਰ ਮਾਮਲੇ, ਪੰਜਾਬ ਨੇ ਉਕਤ ਮੁਲਜ਼ਮ ਬਲਦੇਵ ਰਾਜ ਵਰਮਾ ਵਿਰੁੱਧ ਪੰਜ ਸ਼ੈਲਰ ਮਾਲਕਾਂ ਵੱਲੋਂ ਝੋਨੇ ਦੀ ਢੋਆ-ਢੁਆਈ ਕਰਕੇ ਪਨਗ੍ਰੇਨ ਏਜੰਸੀ ਨੂੰ 25.34 ਲੱਖ ਰੁਪਏ ਦਾ ਨੁਕਸਾਨ ਪਹੁੰਚਾਉਣ ਲਈ ਚਾਰਜਸ਼ੀਟ ਵੀ ਕੀਤਾ ਹੈ। ਇਸ ਚਾਰਜਸ਼ੀਟ ਤੋਂ ਪਤਾ ਲੱਗਦਾ ਹੈ ਕਿ ਬਲਦੇਵ ਰਾਜ ਵਰਮਾ ਨੇ ਸ਼ੈਲਰ ਮਾਲਕਾਂ ਨਾਲ ਗਲਤ ਸਥਾਨਕ ਅਨਾਜ ਮੰਡੀਆਂ ਲਿੰਕ ਕਰਕੇ ਪੰਜਾਬ ਸਰਕਾਰ ਨੂੰ ਭਾਰੀ ਵਿੱਤੀ ਨੁਕਸਾਨ ਪਹੁੰਚਾਇਆ ਸੀ। ਇਸ ਸਬੰਧੀ ਬਲਦੇਵ ਰਾਜ ਵਰਮਾ ਦੇ ਖ਼ਿਲਾਫ਼ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਥਾਣਾ ਵਿੱਚ ਆਈ.ਪੀ.ਸੀ. ਦੀ ਧਾਰਾ 409 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਦੇ ਨਾਲ 13 (2) ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ