Wednesday, May 01, 2024

Malwa

ਗ਼ੁਰਬਤ ਦੇ ਝੰਬੇ ਕਿਸਾਨ ਨੇ ਕੀਤੀ ਖੁਦਕੁਸ਼ੀ 

March 12, 2024 06:22 PM
ਦਰਸ਼ਨ ਸਿੰਘ ਚੌਹਾਨ
ਮ੍ਰਿਤਕ ਕਿਸਾਨ ਜਗਦੀਸ਼ ਸਿੰਘ ਦੀ ਪੁਰਾਣੀ ਤਸਵੀਰ
 
ਸੁਨਾਮ : ਗ਼ੁਰਬਤ ਦੇ ਝੰਬੇ ਪਿੰਡ ਭੈਣੀ ਗੰਢੂਆਂ ਦੇ ਕਿਸਾਨ ਜਗਦੀਸ਼ ਸਿੰਘ ਨੇ ਆਪਣੇ ਘਰ ਵਿੱਚ ਟਾਹਲੀ ਦੇ ਦਰੱਖਤ ਨਾਲ ਫਾਹਾ ਲੈਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਗਗਨਦੀਪ ਸਿੰਘ ਚੱਠਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਭੈਣੀ ਗੰਢੂਆਂ ਦਾ ਕਿਸਾਨ ਜਗਦੀਸ਼ ਸਿੰਘ ਛੋਟੀ ਕਿਸਾਨੀ ਭਾਵ ਜ਼ਮੀਨ ਦੀ ਤੋਟ ਕਾਰਨ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਨ ਲਈ ਦਿਹਾੜੀ ਵੀ ਕਰਦਾ ਸੀ , ਘਰ ਵਿੱਚ ਜਗਦੀਸ਼ ਸਿੰਘ ਇਕੱਲਾ ਹੀ ਕਮਾਉਣ ਵਾਲਾ ਸੀ, ਜਿਸ ਕਾਰਨ ਘਰ ਦਾ ਗੁਜ਼ਾਰਾ ਬੜਾ ਔਖਾ ਹੁੰਦਾ ਸੀ। ਉਨ੍ਹਾਂ ਕਿਹਾ ਕਿ ਘਰ ਦੀ ਗਰੀਬੀ ਕਾਰਨ ਆਪਣੇ ਬੱਚਿਆਂ ਅਤੇ ਬਜ਼ੁਰਗ ਮਾਤਾ ਪਿਤਾ ਨੂੰ ਲੈਕੇ ਫ਼ਿਕਰਮੰਦ ਰਹਿੰਦਾ ਸੀ, ਜਗਦੀਸ਼ ਸਿੰਘ ਤੋਂ ਇਹ ਸਭ ਜਦੋਂ ਵੇਖਿਆ ਨਾ ਗਿਆ ਤਾਂ ਉਸਨੇ ਆਪਣੀ ਜੀਵਨ ਲੀਲਾ ਖਤਮ ਕਰ ਲਈ,। ਉਨ੍ਹਾਂ ਦੱਸਿਆ ਕਿ ਪਿੰਡ ਦੀ ਪੰਚਾਇਤ ਵੱਲੋਂ ਥਾਣਾ ਧਰਮਗੜ੍ਹ ਦੀ ਪੁਲੀਸ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਪੁਲਿਸ ਵੱਲੋਂ ਲਾਸ਼ ਨੂੰ ਸਿਵਲ ਹਸਪਤਾਲ ਸੁਨਾਮ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਪਰਿਵਾਰ ਚ ਕੋਈ ਵੀ ਕਮਾਉਣ ਵਾਲਾ ਨਹੀਂ ਰਿਹਾ ਇਸ ਲਈ ਪੰਜਾਬ ਸਰਕਾਰ ਮ੍ਰਿਤਕ ਕਿਸਾਨ ਜਗਦੀਸ਼ ਸਿੰਘ ਦੇ ਵਾਰਸਾਂ ਨੂੰ ਮਾਲੀ ਸਹਾਇਤਾ ਦਿੱਤੀ ਜਾਵੇ।

Have something to say? Post your comment

 

More in Malwa

ਪੰਜਾਬ ਪੁਲਿਸ ਨੇ ਸੂਬੇ ਭਰ ’ਚ ਨਸ਼ਾ ਤਸਕਰੀ ਵਾਲੀਆਂ ਥਾਵਾਂ ’ਤੇ ਚਲਾਇਆ ਤਲਾਸ਼ੀ ਅਭਿਆਨ

ਪਟਿਆਲਾ ਜ਼ਿਲ੍ਹੇ 'ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 6 ਮਈ ਸ਼ਾਮ 5 ਵਜੇ ਤੱਕ

ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ

ਕਿਸਾਨੀ ਸੰਘਰਸ਼ ਵਿੱਚ ਜ਼ਖਮੀ ਹੋਏ ਨੌਜਵਾਨ ਕਿਸਾਨ ਨੂੰ ਇੱਕ ਲੱਖ ਦੀ ਸਹਾਇਤਾ

ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਨੇ ਕੇਂਦਰੀ ਜੇਲ੍ਹ ਦਾ ਕੀਤਾ ਦੌਰਾ

ITBP ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ

ਕਾਂਗਰਸ ਚ, ਮੁੜ ਵਾਪਸੀ ਕਰਕੇ ਮਨ ਨੂੰ ਸਕੂਨ ਮਿਲਿਆ : ਬੀਰ ਕਲਾਂ

ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵੱਲੋਂ ਸਬ ਜ਼ੇਲ੍ਹ, ਮਲੇਰਕੋਟਲਾ ਅਤੇ ਉਪ ਮੰਡਲ ਕਚਿਹਰੀ ਦਾ ਲਿਆ ਜਾਇਜਾ

ਜ਼ਿਲ੍ਹੇ ਦੇ ਬੈਂਕ ਅਤੇ ਹੋਰ ਵਪਾਰਿਕ ਸੰਸਥਾਵਾਂ ਵੋਟਿੰਗ ਲਈ ਕਰ ਰਹੀਆਂ ਨੇ ਗਾਹਕਾਂ ਨੂੰ ਜਾਗਰੂਕ