Wednesday, May 01, 2024

Malwa

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 14 ਮਾਰਚ ਨੂੰ

March 13, 2024 11:40 AM
SehajTimes

ਪਟਿਆਲਾ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ  14 ਮਾਰਚ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ, ਬਲਾਕ-ਡੀ, ਮਿਨੀ ਸਕੱਤਰੇਤ, ਪਟਿਆਲਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਮਿਤੀ 14 ਮਾਰਚ  ਦਿਨ  ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਐਕਸਿਸ ਬੈਂਕ ਅਤੇ ਐਸ.ਬੀ.ਆਈ ਕਰੈਡਿਟ ਕਾਰਡ ਕੰਪਨੀ ਵੱਲੋਂ ਲੋਨ ਅਫ਼ਸਰ, ਸੇਲਜ਼ ਐਗਜ਼ੀਕਿਊਟਿਵ, ਟੀਮ ਲੀਡਰ, ਰਿਲੇਸ਼ਨਸ਼ਿਪ ਅਫ਼ਸਰ, ਟਰੇਨਰ ਅਤੇ ਰਿਲੇਸ਼ਨਸ਼ਿਪ ਐਗਜ਼ੀਕਿਊਟਿਵ ਦੀ ਅਸਾਮੀਆਂ (ਲੜਕੇ ਅਤੇ ਲੜਕੀਆਂ) ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਚਾਹਵਾਨ ਅਤੇ ਯੋਗ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਬਾਰ੍ਹਵੀਂ/ ਗਰੈਜੂਏਸ਼ਨ ਹੋਵੇ ਉਹ ਇਸ ਪਲੇਸਮੈਂਟ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ ਅਤੇ ਉਮਰ 19-35 ਸਾਲ ਹੋਵੇ, ਉਹ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ। ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ ਮਿਤੀ 14-03-2024 ਦਿਨ   ਵੀਰਵਾਰ ਨੂੰ ਸਵੇਰੇ 10 ਵੱਜੇ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।

 

Have something to say? Post your comment

 

More in Malwa

ਕਿਸਾਨੀ ਸੰਘਰਸ਼ ਵਿੱਚ ਜ਼ਖਮੀ ਹੋਏ ਨੌਜਵਾਨ ਕਿਸਾਨ ਨੂੰ ਇੱਕ ਲੱਖ ਦੀ ਸਹਾਇਤਾ

ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਨੇ ਕੇਂਦਰੀ ਜੇਲ੍ਹ ਦਾ ਕੀਤਾ ਦੌਰਾ

ITBP ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ

ਕਾਂਗਰਸ ਚ, ਮੁੜ ਵਾਪਸੀ ਕਰਕੇ ਮਨ ਨੂੰ ਸਕੂਨ ਮਿਲਿਆ : ਬੀਰ ਕਲਾਂ

ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵੱਲੋਂ ਸਬ ਜ਼ੇਲ੍ਹ, ਮਲੇਰਕੋਟਲਾ ਅਤੇ ਉਪ ਮੰਡਲ ਕਚਿਹਰੀ ਦਾ ਲਿਆ ਜਾਇਜਾ

ਜ਼ਿਲ੍ਹੇ ਦੇ ਬੈਂਕ ਅਤੇ ਹੋਰ ਵਪਾਰਿਕ ਸੰਸਥਾਵਾਂ ਵੋਟਿੰਗ ਲਈ ਕਰ ਰਹੀਆਂ ਨੇ ਗਾਹਕਾਂ ਨੂੰ ਜਾਗਰੂਕ

ਇਸਲਾਮੀਆ ਕੰਬੋਜ ਸੀਨੀਅਰ ਸੈਕੰਡਰੀ ਸਕੂਲ ਦਾ 12ਵੀਂ ਆਰਟਸ ਤੇ ਕਾਮਰਸ ਦਾ ਨਤੀਜਾ 100 ਫੀਸਦੀ ਰਿਹਾ

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਫੁਲਕਾਰੀ ਕਢਾਈ ਤੇ ਸਾਬਣ-ਸਰਫ ਬਣਾਉਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ

ਸਟੱਡੀ ਸਰਕਲ ਵੱਲੋਂ ਭਲਕੇ ਹੋਣ ਵਾਲੇ ਕਿਰਤੀ ਦਿਵਸ ਮੌਕੇ ਕਿਰਤੀਆਂ ਦਾ ਹੋਵੇਗਾ ਸਨਮਾਨ