Wednesday, May 01, 2024

Malwa

ਮਹਿਲਾਂ ਚੌਕ ਤੋਂ ਕਿਸਾਨ ਦਿੱਲੀ ਲਈ ਹੋਏ ਰਵਾਨਾ

March 13, 2024 02:22 PM
ਦਰਸ਼ਨ ਸਿੰਘ ਚੌਹਾਨ
ਮਹਿਲਾਂ ਚੌਕ ਤੋਂ ਭਾਕਿਯੂ ਏਕਤਾ ਉਗਰਾਹਾਂ ਦੇ ਕਾਰਕੁੰਨ ਦਿੱਲੀ ਲਈ ਰਵਾਨਾ ਹੁੰਦੇ ਹੋਏ
 
ਸੁਨਾਮ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 14 ਮਾਰਚ ਨੂੰ ਦਿੱਲੀ ਵਿਖੇ ਸੱਦੀ ਮਹਾਂ ਪੰਚਾਇਤ ਵਿੱਚ ਭਰਵੀਂ ਸ਼ਮੂਲੀਅਤ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਭਵਾਨੀਗੜ੍ਹ ਤੋਂ ਸੈਂਕੜੇ ਕਿਸਾਨਾਂ ਦਾ ਕਾਫ਼ਲਾ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਪਿੰਡ ਮਹਿਲਾਂ ਚੌਂਕ ਤੋਂ ਦਿੱਲੀ ਲਈ ਰਵਾਨਾ ਹੋਇਆ। ਖ਼ਾਸ ਗੱਲ ਇਹ ਰਹੀ ਕਿ ਦਿੱਲੀ ਮਹਾਂ ਪੰਚਾਇਤ ਲਈ ਕਿਸਾਨ ਬੀਬੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ,  ਮੀਤ ਪ੍ਰਧਾਨ ਹਰਜੀਤ ਸਿੰਘ ਮਹਿਲਾਂ ਚੌਂਕ ਅਤੇ ਪ੍ਰੈਸ ਸਕੱਤਰ ਹਰਜਿੰਦਰ ਸਿੰਘ ਘਰਾਚੋ ਨੇ ਕਿਹਾ ਕਿ  ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਪੂਰੇ ਭਾਰਤ ਵਿੱਚੋਂ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਤੇ ਔਰਤਾਂ ਦਿੱਲੀ ਰਾਮਲੀਲਾ ਮੈਦਾਨ ਦੇ ਵਿੱਚ ਕਿਸਾਨ ਮਹਾਂ ਪੰਚਾਇਤ ਕਰ ਰਹੇ ਹਨ ਅਤੇ 14 ਮਾਰਚ ਨੂੰ ਉਸ ਵਿੱਚ ਸ਼ਾਮਿਲ ਹੋਣ ਲਈ ਅੱਜ ਸੰਗਰੂਰ ਜ਼ਿਲ੍ਹੇ ਦੇ ਬਲਾਕ ਭਵਾਨੀਗੜ੍ਹ ਵਿੱਚੋਂ ਸਾਰੇ ਪਿੰਡ ਇਕਾਈਆਂ ਦੇ ਕਾਫਲੇ ਪਿੰਡ ਮਹਿਲਾਂ ਚੌਂਕ ਦੀ ਅਨਾਜ ਮੰਡੀ ਵਿੱਚ ਇਕੱਠੇ ਹੋ ਕੇ ਜਾਬਤੇ ਨਾਲ ਅਤੇ ਰਾਸ਼ਨ ਪਾਣੀ ਤੇ ਲੰਗਰ ਦਾ ਪ੍ਰਬੰਧ ਤੇ ਸੌਣ ਲਈ ਕੱਪੜਿਆਂ ਦਾ ਪ੍ਰਬੰਧ ਪੂਰਾ ਨਾਲ ਲੈ ਕੇ ਰਵਾਨਾ ਹੋਏ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨਾਲ ਰਹਿੰਦੀਆਂ ਸਾਰੀਆਂ ਫਸਲਾਂ ਤੇ ਐਮਐਸਪੀ, ਸਮੁੱਚੇ ਕਿਸਾਨਾਂ ਮਜ਼ਦੂਰਾਂ ਦਾ ਕਰਜ਼ਾ ਖਤਮ ਕਰਵਾਉਣ ਸਮੇਤ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੇ  ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸੰਘਰਸ਼ ਲਗਾਤਾਰ ਜਾਰੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਦਿੱਲੀ ਅੰਦੋਲਨ ਦੌਰਾਨ ਪੈਦਾ ਹੋਈਆਂ ਮੰਗਾਂ ਮਨਵਾਉਣ ਲਈ ਪੜਾ ਦਰ ਪੜਾਅ  ਕਿਸਾਨ ਮੋਰਚੇ ਵੱਲੋਂ ਲੜਾਈ ਜਾਰੀ ਹੈ ਉਸ ਦੇ ਸੰਬੰਧ ਵਿੱਚ ਕਿਸਾਨ ਮਜ਼ਦੂਰ ਮਹਾਂ ਪੰਚਾਇਤ ਸੱਦੀ ਗਈ ਹੈ। ਇਸ ਮੌਕੇ  ਜਸਬੀਰ ਸਿੰਘ ਗੱਗੜਪੁਰ ,ਕਰਮ ਚੰਦ ਪੰਨਵਾਂ, ਗੁਰਚੇਤ ਸਿੰਘ ਭੱਟੀਵਾਲ,  ਕੁਲਦੀਪ ਸਿੰਘ ਬਖੋਪੀਰ, ਅਮਨਦੀਪ ਸਿੰਘ ਮਹਿਲਾਂ ਚੌਂਕ, ਬਲਵਿੰਦਰ ਸਿੰਘ ਘਨੌੜ ਸਮੇਤ ਸਾਰੀਆਂ ਪਿੰਡ ਇਕਾਈਆਂ ਦੇ ਪ੍ਰਧਾਨ ਸਕੱਤਰ ਸ਼ਾਮਿਲ ਹੋਏ।

Have something to say? Post your comment

 

More in Malwa

ਪੰਜਾਬ ਪੁਲਿਸ ਨੇ ਸੂਬੇ ਭਰ ’ਚ ਨਸ਼ਾ ਤਸਕਰੀ ਵਾਲੀਆਂ ਥਾਵਾਂ ’ਤੇ ਚਲਾਇਆ ਤਲਾਸ਼ੀ ਅਭਿਆਨ

ਪਟਿਆਲਾ ਜ਼ਿਲ੍ਹੇ 'ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 6 ਮਈ ਸ਼ਾਮ 5 ਵਜੇ ਤੱਕ

ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ

ਕਿਸਾਨੀ ਸੰਘਰਸ਼ ਵਿੱਚ ਜ਼ਖਮੀ ਹੋਏ ਨੌਜਵਾਨ ਕਿਸਾਨ ਨੂੰ ਇੱਕ ਲੱਖ ਦੀ ਸਹਾਇਤਾ

ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਨੇ ਕੇਂਦਰੀ ਜੇਲ੍ਹ ਦਾ ਕੀਤਾ ਦੌਰਾ

ITBP ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ

ਕਾਂਗਰਸ ਚ, ਮੁੜ ਵਾਪਸੀ ਕਰਕੇ ਮਨ ਨੂੰ ਸਕੂਨ ਮਿਲਿਆ : ਬੀਰ ਕਲਾਂ

ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵੱਲੋਂ ਸਬ ਜ਼ੇਲ੍ਹ, ਮਲੇਰਕੋਟਲਾ ਅਤੇ ਉਪ ਮੰਡਲ ਕਚਿਹਰੀ ਦਾ ਲਿਆ ਜਾਇਜਾ

ਜ਼ਿਲ੍ਹੇ ਦੇ ਬੈਂਕ ਅਤੇ ਹੋਰ ਵਪਾਰਿਕ ਸੰਸਥਾਵਾਂ ਵੋਟਿੰਗ ਲਈ ਕਰ ਰਹੀਆਂ ਨੇ ਗਾਹਕਾਂ ਨੂੰ ਜਾਗਰੂਕ