Wednesday, September 17, 2025

Malwa

ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰਿੰਸੀਪਲ ਸ਼ਮਸ਼ੇਰ ਸਿੰਘ ਕਰੀਰ ਸਿਮ੍ਰਤੀ ਸਮਾਰੋਹ ਦਾ ਆਯੋਜਨ

March 13, 2024 02:38 PM
SehajTimes

ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਗੁਰਮਤਿ ਸੰਗੀਤ ਚੇਅਰ ਵਲੋਂ ਸੰਗੀਤ ਵਿਭਾਗ, ਗੁਰਮਤਿ ਸੰਗੀਤ ਵਿਭਾਗ ਅਤੇ ਗੁਰਮਤਿ ਗਿਆਨ ਆਨ ਲਾਈਨ ਸਟੱਡੀ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ‘ਰਬਾਬੀ ਭਾਈ ਮਰਦਾਨਾ ਸ਼ਾਸਤਰੀ ਸੰਗੀਤ ਸੰਮੇਲਨ’ ਦੇ ਦੂਜੇ ਦਿਨ ‘ਪ੍ਰਿੰਸੀਪਲ ਸ਼ਮਸ਼ੇਰ ਸਿੰਘ ਕਰੀਰ ਸਿਮ੍ਰਤੀ ਸਮਾਰੋਹ’ ਦਾ ਆਯੋਜਨ ਯੂਨੀਵਰਸਿਟੀ ਦੇ ਕਲਾ ਭਵਨ ਵਿਖੇ ਕੀਤਾ ਗਿਆ। ਇਸ ਮੌਕੇ ਪੰਡਿਤ ਸੁਰਿੰਦਰ ਦੱਤਾ ਨੂੰ ‘ਪ੍ਰਿੰਸੀਪਲ ਸ਼ਮਸ਼ੇਰ ਸਿੰਘ ਕਰੀਰ ਸਿਮ੍ਰਤੀ ਐਵਾਰਡ’ ਦਿੱਤਾ ਗਿਆ। ਗੁਰਮਤਿ ਸੰਗੀਤ ਚੇਅਰ ਦੇ ਇੰਚਾਰਜ ਡਾ. ਅਲੰਕਾਰ ਸਿੰਘ ਨੇ ਦੱਸਿਆ ਕਿ ਭਾਰਤ ਰਤਨ ਪੰਡਿਤ ਰਵੀ ਸ਼ੰਕਰ ਦੇ ਸ਼ਾਗਿਰਦ ਸਿਤਾਰ ਵਾਦਕ, ਆਲ ਇੰਡੀਆ ਰੇਡੀਓ ਦੇ ਕਲਾਕਾਰ, 90 ਵਰਿਆਂ ਪੰਡਿਤ ਸੁਰਿੰਦਰ ਦੱਤਾ ਨੂੰ ਇਹ ਐਵਾਰਡ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ.ਅਰਵਿੰਦ ਵਲੋਂ ਪ੍ਰਦਾਨ ਕੀਤਾ ਗਿਆ।

ਦੂਜੇ ਦਿਨ ਦੇ ਪ੍ਰੋਗਰਾਮ ਦੇ ਸ਼ੁਰੂ ਵਿਚ ਸੰਗੀਤ ਵਿਭਾਗ ਦੇ ਵਿਦਿਆਰਥੀ ਸਾਹਿਲ ਭਾਰਦਵਾਜ ਵਲੋਂ ਰਾਗ ਜੈਜਾਵੰਤੀ ਵਿਚ ਸ਼ਾਸਤਰੀ ਗਾਇਨ ਕੀਤਾ ਗਿਆ।ਇਸ ਉਪਰੰਤ ਗੁਰਮਤਿ ਸੰਗੀਤ ਚੇਅਰ ਅਤੇ ਵਿਭਾਗ ਦੇ ਮੋਢੀ ਪ੍ਰੋਫੈਸਰ ਡਾ. ਗੁਰਨਾਮ ਸਿੰਘ ਵੱਲੋਂ ਪ੍ਰਿੰਸੀਪਲ ਸ਼ਮਸ਼ੇਰ ਸਿੰਘ ਕਰੀਰ ਸਿਮ੍ਰਤੀ ਵਿਖਿਆਨ ਦਿੱਤਾ ਗਿਆ ਜਿਸ ਵਿੱਚ ਉਨ੍ਹਾਂ ਕਿਹਾ ਕਿ ਪ੍ਰਿੰਸੀਪਲ ਸ਼ਮਸ਼ੇਰ ਸਿੰਘ ਕਰੀਰ ਜਿੱਥੇ ਵਿਸ਼ਵ ਵਿਖਿਆਤ ਸਿਤਾਰ ਵਾਦਕ ਉਸਤਾਦ ਵਿਲਾਇਤ ਖਾਂ ਤੋਂ ਸਿਤਾਰ ਦੀ ਤਾਲੀਮ ਹਾਸਿਲ ਸਨ, ਉਥੇ ਹੀ ਸ਼ਾਸਤਰੀ ਗਾਇਕੀ ਵਿੱਚ ਵੀ ਉਨਾਂ ਦੀ ਆਪਣੀ ਹੀ ਵੱਖਰੀ ਸ਼ੈਲੀ ਸੀ।

ਇਸ ਮੌਕੇ ਸੰਗੀਤ ਵਿਭਾਗ ਦੀ ਸਿਤਾਰ ਵਾਦਿਕਾ ਸ੍ਰੀਮਤੀ ਵਨੀਤਾ ਵਲੋਂ ਰਾਗ ਪਟਦੀਪ ਵਿੱਚ ਸਿਤਾਰ ਵਾਦਨ ਪੇਸ਼ ਕੀਤਾ ਗਿਆ। ਸਹਿਯੋਗੀ ਕਲਾਕਾਰਾਂ ਵਿਚ ਤਬਲੇ ਉੱਤੇ ਪੰਜਾਬ ਘਰਾਣੇ ਦੇ ਸ੍ਰੀ ਜੈਦੇਵ, ਸ੍ਰੀ ਨਰਿੰਦਰ ਪਾਲ ਸਿੰਘ ਅਤੇ ਹਰਮੋਨੀਅਮ ਉੱਤੇ ਸ੍ਰੀ ਅਲੀ ਅਕਬਰ ਸਨ। ਇਸ ਮੌਕੇ ਆਲ ਇੰਡੀਆ ਰੇਡੀਓ ਤੋਂ ਸੀਨੀਅਰ ਕਲਾਕਾਰ ਤਿਲਕ ਰਾਜ, ਸੰਗੀਤ ਵਿਭਾਗ ਤੋਂ ਡਾ. ਨਿਵੇਦਿਤਾ ਸਿੰਘ, ਪ੍ਰਿੰਸੀਪਲ ਸ਼ਮਸ਼ੇਰ ਸਿੰਘ ਕਰੀਰ ਦੇ ਪਰਿਵਾਰਕ ਮੈਂਬਰਾਂ ਵਿੱਚ ਧਰਮਪਤਨੀ ਗੁਰਚਰਨ ਕੌਰ, ਸਪੁੱਤਰ ਤੇਜਿੰਦਰ ਪਾਲ ਸਿੰਘ, ਡਾ. ਪ੍ਰੀਤਇੰਦਰ ਕੌਰ, ਸ਼੍ਰੀ ਅਲੀ ਅਕਬਰ, ਡਾ.ਮਨਮੋਹਨ ਸ਼ਰਮਾ, ਸ਼੍ਰੀ ਅਰੁਣ ਕੁਮਾਰ ਝਾਅ, ਡਾ.ਜਤਿੰਦਰ ਸਿੰਘ ਮੱਟੂ, ਸ.ਜਸਬੀਰ ਸਿੰਘ ਜਵੱਦੀ ਆਦਿ ਹਾਜਰ ਰਹੇ।

  

Have something to say? Post your comment

 

More in Malwa

ਆਂਗਣਵਾੜੀ ਵਰਕਰਾਂ ਹੈਲਪਰਾਂ ਮਾਣ ਭੱਤਾ ਕੇਂਦਰ ਸਰਕਾਰ ਨੇ 6 ਮਹੀਨਿਆਂ ਤੋਂ ਲਟਕਾਇਆ : ਸਿੰਦਰ ਕੌਰ ਬੜੀ

ਪੰਜਾਬ ਤੇ ਕਿਸਾਨੀ ਦੀਆਂ ਮੰਗਾਂ ਨੂੰ ਲੈ ਕੇ ਬੀਕੇਯੂ ਲੱਖੋਵਾਲ ਦੇ ਵਫਦ ਨੇ ਕੇਂਦਰੀ ਮੰਤਰੀ ਐਸ.ਪੀ.ਸਿੰਘ ਬਗੇਲ ਨਾਲ ਕੀਤੀ ਮੁਲਾਕਾਤ : ਦੌਲਤਪੁਰਾ

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਸੰਦੀਪ ਕੌੜਾ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ