Sunday, November 02, 2025

Chandigarh

ਕਟਾਈ ਪ੍ਰੀਮੀਅਮ ਢਾਬੇ ’ਤੇ ਫਾਈਰਿੰਗ ਕਰਨ ਵਾਲੇ ਕਾਬੂ

March 13, 2024 02:45 PM
SehajTimes
ਮੋਹਾਲੀ : ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਮਿਤੀ 26/27.02.2024 ਦੀ ਦਰਮਿਆਨੀ ਰਾਤ ਨੂੰ ਮੋਟਰਸਾਇਕਲ ਸਵਾਰ ਨਾ-ਮਾਲੂਮ ਵਿਅਕਤੀਆ ਵੱਲੋਂ ਸੈਕਟਰ-79 ਮੋਹਾਲੀ ਵਿੱਚ ਪੈਂਦੇ ਕਟਾਣੀ ਪ੍ਰੀਮੀਅਮ ਢਾਬੇ ਉਪਰ ਫਾਈਰਿੰਗ ਕੀਤੀ ਗਈ ਸੀ ਤੇ ਫਿਰ ਬਾਅਦ ਵਿੱਚ ਕਟਾਣੀ ਢਾਬੇ ਦੇ ਮਾਲਿਕ ਪਾਸੋ ਗੈਂਗਸਟਰ ਲੱਕੀ ਪਟਿਆਲ ਵੱਲੋ ਫੋਨ ਕਰਕੇ 1 ਕਰੋੜ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਜਿਸ ਸਬੰਧੀ ਮੁਕੱਦਮਾ ਨੰਬਰ: 68 ਮਿਤੀ 27.02.2024 ਅ/ਧ 307,427,34,120ਬੀ ਭ:ਦ:, 25 ਅਸਲਾ ਐਕਟ, ਥਾਣਾ ਸੋਹਾਣਾ, ਐਸ.ਏ.ਐਸ ਨਗਰ ਦਰਜ ਰਜਿਸਟਰ ਕਰਕੇ ਮੁਕੱਦਮਾ ਦੀ ਸੰਵੇਦਨਸ਼ੀਲਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼੍ਰੀਮਤੀ ਜੋਯਤੀ ਯਾਦਵ, ਆਈ.ਪੀ.ਐਸ., ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਅਤੇ ਸ਼੍ਰੀ ਗੁਰਸ਼ੇਰ ਸਿੰਘ ਸੰਧੂ, ਉਪ ਕਪਤਾਨ ਪੁਲਿਸ (ਸਪੈਸ਼ਲ਼ ਬ੍ਰਾਂਚ ਅਤੇ ਕ੍ਰਿਮੀਨਲ ਇੰਟੈਲੀਜੈਸ), ਐਸ.ਏ.ਐਸ ਨਗਰ ਦੀ ਅਗਵਾਈ ਹੇਠ ਇੰਸ: ਸ਼ਿਵ ਕੁਮਾਰ, ਇੰਚਾਰਜ ਸਪੈਸ਼ਲ ਸਟਾਫ ਦੀ ਨਿਗਰਾਨੀ ਵਿੱਚ ਵੱਖ-ਵੱਖ ਟੀਮਾ ਦਾ ਗਠਨ ਕੀਤਾ ਗਿਆ ਸੀ। ਡਾ: ਗਰਗ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਕੱਦਮਾ ਦੀ ਮੁੱਢਲੀ ਤਫਤੀਸ਼ ਦੌਰਾਨ ਸਪੈਸ਼ਲ਼ ਸੈੱਲ, ਮੋਹਾਲੀ ਦੀ ਟੀਮ ਵੱਲੋ ਉਕਤ ਵਾਰਦਾਤ ਵਿੱਚ ਸ਼ਾਮਲ ਦੋਸ਼ੀਆ ਨੂੰ ਟੈਕਨੀਕਲ ਅਤੇ ਮਾਨਵੀ ਸਾਧਨਾਂ ਰਾਹੀ ਟਰੇਸ ਕਰਕੇ ਦੋਸ਼ੀਆਨ ਅਰਸ਼ਜੋਤ ਸਿੰਘ ਉੱਰਫ ਅਰਸ਼ ਪੁੱਤਰ ਹਰਵਿੰਦਰ ਸਿੰਘ ਵਾਸੀ ਪਿੰਡ ਬੱਲੋਮਾਜਰਾ, ਥਾਣਾ ਬਲੌਂਗੀ ਜ਼ਿਲ੍ਹਾ ਐਸ.ਏ.ਐਸ ਨਗਰ ਨੂੰ ਮਿਤੀ 08-03-2024 ਨੂੰ ਨੇੜੇ ਪੰਜਾਬ ਢਾਬਾ, ਸੈਕਟਰ-79, ਮੋਹਾਲੀ ਤੋ ਅਤੇ ਇਸ ਵਾਰਦਾਤ ਦੇ ਮੁੱਖ ਦੋਸ਼ੀ/ਸ਼ੂਟਰ ਰਣਬੀਰ ਸਿੰਘ ਉੱਰਫ ਰਾਣਾ ਪੁੱਤਰ ਧਰਮ ਸਿੰਘ ਵਾਸੀ ਪਿੰਡ ਗੁਣੋਮਾਜਰਾ ਥਾਣਾ ਬਲਾਕ ਮਾਜਰੀ ਜ਼ਿਲ੍ਹਾ ਐਸ.ਏ.ਐਸ ਨਗਰ ਨੂੰ  ਮਿਤੀ 12-03-2024 ਨੂੰ ਨੇੜੇ ਮੰਦਰ, ਫੇਸ-1, ਮੋਹਾਲੀ ਤੋਂ ਮੁੱਕਦਮਾ ਉਕਤ ਵਿੱਚ ਗ੍ਰਿਫਤਾਰ ਕਰਕੇ 02 ਪਿਸਟਲ (.30 ਬੋਰ ਅਤੇ .32 ਬੋਰ) ਸਮੇਤ 03 ਰੋਂਦ ਜਿੰਦਾ ਅਤੇ ਵਾਰਦਾਤ ਵਿੱਚ ਵਰਤਿਆ ਸਪਲੈਡਰ ਮੋਟਰਸਾਇਕਲ ਨੰਬਰ ਐਚ -38-ਈ-6511 ਬ੍ਰਾਮਦ ਕਰਨ ਵਿੱਚ ਅਹਿਮ ਸਫਲਤਾ ਹਾਸਲ ਕੀਤੀ ਹੈ। ਇਨ੍ਹਾਂ ਦੇ ਸਾਥੀਆਂ ਅੰਮ੍ਰਿਤਪਾਲ ਸਿੰਘ ਉੱਰਫ ਨੋਨਾ ਪੁੱਤਰ ਸੁੱਚਾ ਸਿੰਘ ਵਾਸੀ ਪਿੰਡ ਬੱਲੋਮਾਜਰਾ ਥਾਣਾ ਬਲੌਂਗੀ ਜ਼ਿਲ੍ਹਾ ਐਸ.ਏ.ਐਸ ਨਗਰ ਨੂੰ ਏ.ਜੀ.ਟੀ.ਐਫ, ਪੰਜਾਬ ਵੱਲੋ ਅਤੇ ਫੀਰੋਜ ਖਾਨ ਪੁੱਤਰ ਰਮਜਾਨ ਵਾਸੀ ਪਿੰਡ ਛੋਟੀ ਖਾਟੂ ਜ਼ਿਲ੍ਹਾ ਨਾਗਰੋ, ਰਾਜਸਥਾਨ ਨੂੰ ਐਸ.ਟੀ.ਐਫ., ਕਰਨਾਲ ਵੱਲੋ ਗ੍ਰਿਫਤਾਰ ਕੀਤਾ ਗਿਆ ਹੈ। ਦੋਸ਼ੀਆਨ ਪਾਸੋ ਪੁੱਛਗਿੱਛ ਅਤੇ ਮੁਕੱਦਮਾ ਦੀ ਤਫਤੀਸ਼ ਜਾਰੀ ਹੈ। ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਦੋਸ਼ੀ ਅਰਸ਼ਜੋਤ ਦੀ ਮਨਦੀਪ ਧਾਲੀਵਾਲ ਵਾਸੀ ਪਿੰਡ ਫਿਰੋਜਪੁਰ ਨਾਲ ਜੇਲ ਵਿੱਚ ਜਾਣ ਪਹਿਚਾਣ ਹੋਈ ਸੀ, ਜੋ ਮਨਦੀਪ ਧਾਲੀਵਾਲ ਗੈਂਗਸਟਰ ਲੱਕੀ ਪਟਿਆਲ ਦਾ ਸਾਥੀ ਹੈ। ਜਿਸ ਤੇ ਅਰਸ਼ਜੋਤ ਨੇ ਗੈਂਗਸਟਰ ਲੱਕੀ ਪਟਿਆਲ ਅਤੇ ਮਨਦੀਪ ਧਾਲੀਵਾਲ ਦੇ ਕਹਿਣ ਤੇ ਆਪਣੀ ਢੋਰਟੁਨੲਰ ਕਾਰ ਨੰਬਰ ਸੀਐਚ-01-ਏ ਟੀ -3466 ਵਿੱਚ ਕਟਾਣੀ ਢਾਬਾ, ਸੈਕਟਰ-79, ਮੋਹਾਲੀ ਦੀ ਰੇਕੀ ਸ਼ੂਟਰਾਂ ਨੂੰ ਕਰਵਾਈ ਸੀ। 
 
 

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ