Monday, May 20, 2024

Chandigarh

ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

March 13, 2024 03:13 PM
SehajTimes
 
ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਕੀਰਤਪੁਰ ਸਾਹਿਬ, ਰੂਪਨਗਰ ਜਿਲਾ ਰੂਪਨਗਰ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਪ੍ਰਕਾਸ਼ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਮਾਮਲਾ ਤਹਿਸੀਲ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਛੋਟੀ ਝੱਖੀਆਂ ਨਿਵਾਸੀ ਸੋਹਣ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ।
ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਸਦੀ ਜੱਦੀ ਜ਼ਮੀਨ ਦਾ ਵਿਰਾਸਤ ਇੰਤਕਾਲ' ਦਰਜ ਕਰਨ ਬਦਲੇ 20,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਪਹਿਲਾਂ ਵੀ ਵੱਖ-ਵੱਖ ਮੌਕਿਆਂ 'ਤੇ ਉਸ ਕੋਲ਼ੋਂ 14,000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੇ ਬਕਾਇਆ 5,000 ਰੁਪਏ ਦੀ ਮੰਗ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਹੈ ਜਿਸ ਤਹਿਤ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਉਪਰੋਕਤ ਮਾਲ ਅਧਿਕਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਫਲਾਇੰਗ ਸਕੁਐਡ-1, ਪੰਜਾਬ, ਮੋਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਜ਼ੀਰਕਪੁਰ ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਡੇਰਾਬੱਸੀ ਹਲਕੇ ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ 

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼

ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਮੋਹਾਲੀ ਪੁਲਿਸ ਵੱਲੋ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ ਗ੍ਰਿਫਤਾਰ

ਜਨਰਲ ਆਬਜ਼ਰਵਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ