Tuesday, September 16, 2025

Malwa

ਗੈਰ-ਕਾਨੂੰਨੀ ਪਾਰਕਿੰਗ ਇੱਕ ਗੰਭੀਰ ਮੁੱਦਾ : ਐਸ.ਐਸ.ਪੀ

March 13, 2024 05:17 PM
ਅਸ਼ਵਨੀ ਸੋਢੀ

ਗਲਤ ਪਾਰਕ ਕੀਤੇ ਵਾਹਨਾਂ ਨੂੰ ਹਟਾਉਣ ਲਈ ਟੋ-ਟਰੱਕ ਟੀਮਾਂ ਦੀ ਕੀਤੀ ਗਈ ਤਾਇਨਾਤੀ, ਲਗਾਏ ਜਾਣਗੇ ਭਾਰੀ ਜੁਰਮਾਨੇ

ਮਲੇਰਕੋਟਲਾ : ਸੜਕਾਂ 'ਤੇ ਭੀੜ-ਭੜੱਕੇ ਨੂੰ ਘੱਟ ਕਰਨ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ 'ਆਪ੍ਰੇਸ਼ਨ ਕਲੀਨ ਸਟ੍ਰੀਟਸ' ਦੀ ਸ਼ੁਰੂਆਤ ਕੀਤੀ ਗਈ ਹੈ ,ਜਿਸ ਤਹਿਤ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਪਾਰਕਿੰਗਾਂ ਵਿਰੁੱਧ ਜ਼ੀਰੋ-ਟੌਲਰੈਂਸ ਦਾ ਰੁਖ ਅਖਤਿਆਰ ਕੀਤਾ ਜਾਵੇਗਾ । ਇਸ ਗੱਲ ਦੀ ਜਾਣਕਾਰੀ ਸੀਨੀਅਰ ਪੁਲਿਸ ਕਪਤਾਨ ਹਰਕਮਲ ਪ੍ਰੀਤ ਸਿੰਘ ਖੱਖ ਨੇ ਦਿੱਤੀ ।  ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਟ੍ਰੈਫਿਕ ਦੇ ਪ੍ਰਵਾਹ ਵਿੱਚ ਰੁਕਾਵਟ ਪਾਉਣ ਵਾਲੇ ਵਾਹਨਾਂ ਨੂੰ ਹਟਾਉਣ ਲਈ ਸਮਰਪਿਤ ਟੋ-ਟਰੱਕ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।ਉਨ੍ਹਾਂ ਕਿਹਾ ਕਿ 'ਆਪ੍ਰੇਸ਼ਨ ਕਲੀਨ ਸਟ੍ਰੀਟਸ' ਮੁਹਿੰਮ ਤਹਿਤ ਪਾਰਕਿੰਗ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ, ਜੋ ਲੰਬੇ ਸਮੇਂ ਤੋਂ ਖੇਤਰ ਦੀਆਂ ਸੜਕਾਂ ਨੂੰ ਵਿਗਾੜ ਰਹੇ ਹਨ। ਉਨ੍ਹਾਂ ਕਿਹਾ ਕਿ ਦੁਕਾਨਦਾਰ ਆਪਣੇ ਅਦਾਰਿਆਂ  ਦੇ ਸਾਹਮਣੇ ਗਲਤ ਪਾਰਕਿੰਗ ਦੀ ਇਜਾਜ਼ਤ ਦੇਣ ਤੋਂ ਗੁਰੇਜ਼ ਕਰਨ । ਇਸ ਸਬੰਧੀ ਉਨ੍ਹਾਂ ਨੂੰ  ਪਹਿਲਾਂ ਵੀ ਕਈ ਵਾਰ  ਅਵਗਤ ਕਰਵਾਇਆ ਜਾ ਚੁੱਕਾ ਹੈ ,ਇਸ ਦੇ ਬਾਵਜੂਦ ਜ਼ਮੀਨੀ ਪੱਧਰ 'ਤੇ ਕੋਈ ਸੁਧਾਰ ਨਹੀਂ ਹੋਇਆ। ਇਸ ਲਈ ਪੁਲਿਸ ਪ੍ਰਸਾਸ਼ਨ ਵਲੋਂ ਸਖ਼ਤ ਰੁਖ ਅਖਤਿਆਰ ਕਰਦਿਆ ਇਹ ਮੁਹਿੰਮ ਵਿੰਢੀ ਗਈ ਹੈ ।ਐਸਐਸਪੀ ਖੱਖ ਨੇ ਕਿਹਾ, "ਗੈਰ-ਕਾਨੂੰਨੀ ਪਾਰਕਿੰਗ ਇੱਕ ਗੰਭੀਰ ਮੁੱਦਾ ਹੈ ਜੋ ਨਾ ਸਿਰਫ਼ ਆਵਾਜਾਈ ਵਿੱਚ ਵਿਘਨ ਪਾਉਂਦਾ ਹੈ, ਸਗੋਂ ਪੈਦਲ ਚੱਲਣ ਵਾਲਿਆਂ ਅਤੇ ਹੋਰ ਯਾਤਰੀਆਂ ਦੀ ਸੁਰੱਖਿਆ ਨੂੰ ਵੀ ਖਤਰੇ ਵਿੱਚ ਪਾਉਂਦਾ ਹੈ,"  ।ਉਨ੍ਹਾਂ ਦੱਸਿਆ ਕਿ  'ਆਪ੍ਰੇਸ਼ਨ ਕਲੀਨ ਸਟ੍ਰੀਟਸ' ਦੇ ਸ਼ੁਰੂਆਤੀ ਘੰਟਿਆਂ ਵਿੱਚ, ਟੋਅ ਟਰੱਕ ਹਰਕਤ ਵਿੱਚ ਆ ਗਏ ਹਨ, ਜੋ ਕਿ ਪ੍ਰਮੁੱਖ ਖੇਤਰਾਂ ਜਿਵੇਂ ਕਿ ਬਜ਼ਾਰਾਂ, ਵਿਦਿਅਕ ਸੰਸਥਾਵਾਂ ਅਤੇ ਵਪਾਰਕ ਹੱਬਾਂ ਵਿੱਚ ਗੈਰ-ਕਾਨੂੰਨੀ ਤੌਰ 'ਤੇ ਪਾਰਕ ਕੀਤੇ ਵਾਹਨਾਂ ਨੂੰ ਜ਼ਬਤ ਕਰਨਗੇ। ਇਸ ਦੇ ਨਾਲ ਹੀ ਟ੍ਰੈਫਿਕ ਪੁਲਿਸ ਮੁਲਾਜ਼ਮ ਉਲੰਘਣਾ ਕਰਨ ਵਾਲਿਆਂ ਦੇ ਵੱਡੇ ਚਲਾਨ ਕੱਟਣਗੇ।ਐਸਐਸਪੀ ਖੱਖ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਮੁਹਿੰਮ ਤਹਿਤ ਸਮਰਪਿਤ ਹੈਲਪਲਾਈਨਾਂ ਅਤੇ ਸੋਸ਼ਲ ਮੀਡੀਆ ਮੁਹਿੰਮਾਂ ਰਾਹੀਂ ਜ਼ਿੰਮੇਵਾਰ ਪਾਰਕਿੰਗ ਅਭਿਆਸਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ । ਉਨ੍ਹਾਂ ਨਾਗਰਿਕਾਂ ਨੂੰ ਗਲਤ ਪਾਰਕਿੰਗ ਦੀ ਰਿਪੋਰਟ ਕਰਕੇ ਸਹਿਯੋਗ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਇਸ ਸਬੰਧੀ ਆਮ ਨਾਗਰਿਕ ਜ਼ਿਲ੍ਹਾ ਪੁਲਿਸ ਪ੍ਰਸਾਸ਼ਨ ਦਾ ਸਹਿਯੋਗ ਦੇ ਕੇ ਇਸ ਮੁਹਿੰਮ ਨੂੰ ਕਾਮਯਾਬ ਕਰਨ । ਮਾਲੇਰਕੋਟਲਾ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਇਹ ਡਰਾਈਵ ਪਾਰਕਿੰਗ ਨਿਯਮਾਂ ਦੀ ਅਣਦੇਖੀ ਕਰਨ ਵਾਲੇ ਸਾਰੇ ਲੋਕਾਂ ਲਈ ਅੰਤਿਮ ਚੇਤਾਵਨੀ ਵਜੋਂ ਕੰਮ ਕਰੇਗੀ। ਕੋਈ ਵੀ ਵਾਹਨ ਜੋ ਨੋ-ਪਾਰਕਿੰਗ ਜ਼ੋਨਾਂ ਵਿੱਚ ਗੈਰ-ਕਾਨੂੰਨੀ ਤੌਰ 'ਤੇ ਪਾਰਕ ਹੋਵੇ, ਟਰੈਫਿਕ ਦੇ ਪ੍ਰਵਾਹ ਵਿੱਚ ਵਿਘਨ ਪਾਉਂਦਾ ਹੋਵੇ  ਨੂੰ ਤੁਰੰਤ ਟੋਅ ਕੀਤਾ ਜਾਵੇਗਾ ਅਤੇ ਮਾਲਕਾਂ ਨੂੰ ਸਖ਼ਤ ਜ਼ੁਰਮਾਨੇ ਦਾ ਸਾਹਮਣਾ ਕਰਨਾ ਪਵੇਗਾ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ