Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਕਰਨਾਲ ਹੀ ਰਹੇਗੀ ਸੀਐਮ ਸਿਟੀ, ਮੁੱਖ ਮੰਤਰੀ ਨਾਇਬ ਸਿੰਘ ਦੇ ਲਈ ਮਨੋਹਰ ਲਾਲ ਨੇ ਕਰਨਾਲ ਵਿਧਾਨਸਭਾ ਤੋਂ ਦਿੱਤਾ ਤਿਆਗ ਪੱਤਰ

March 13, 2024 06:30 PM
SehajTimes

ਚੰਡੀਗੜ੍ਹ :  ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਪਾਰਦਰਸ਼ਿਤਾ ਦੇ ਮਾਮਲੇ ਵਿਚ ਹਰਿਆਣਾ ਦੀ ਬੀਜੇਪੀ ਸਰਕਾਰ ਨੇ ਪਿਛਲੇ ਸਾਢੇ 9 ਸਾਲਾਂ ਦੇ ਕਾਰਜਕਾਲ ਵਿਚ ਅਨੇਕ ਪਹਿਲਾਂ ਕੀਤੀਆਂ ਹਨ, ਜਿਸ ਵਿਚ ਜਨਤਾ ਨੂੰ ਲਾਭ ਮਿਲਿਆ ਹੈ। ਅਸੀਂ ਸੱਤਾ ਨੂੰ ਭੋਗਣ ਦੀ ਬਜਾਏ ਸੱਤਾ ਨੂੰ ਸੇਵਾ ਦਾ ਸਰੋੋਤ ਬਣਾਇਆ ਹੈ, ਤਕਨੀਕ ਦਾ ਸਹਾਰਾ ਲੈਂਦੇ ਹੋਏ ਵਿਅਕਤੀ ਦੀ ਬਜਾਏ ਸਿਸਟਮ ਨੂੰ ਮਹਤੱਵ ਦਿੱਤਾ ਅਤੇ ਇਸੀ ਸੋਚ ਦੇ ਨਾਲ ਆਖੀਰੀ ਸਾਹ ਤਕ ਹਰਿਆਣਾ ਦੀ ਜਨਤਾ ਦੀ ਸੇਵਾ ਕਰਦਾ ਰਹੁੰਗਾ।

ਸ੍ਰੀ ਮਨੋਹਰ ਲਾਲ ਅੱਜ ਹਰਿਆਣਾ ਵਿਧਾਨਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਬੋਲ ਰਹੇ ਸਨ।

ਉਨ੍ਹਾਂ ਨੇ ਸਦਨ ਦੇ ਸਾਰੇ ਮੈਂਬਰਾਂ ਦਾ ਧੰਨਵਾਦ ਪ੍ਰਗਟਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਸਦਨ ਦੀ ਅਗਵਾਈ ਕਰਨ ਦਾ ਮੌਕਾ ਲਗਭਗ ਸਾਢੇ 9 ਸਾਲ ਪਹਿਲਾਂ ਮਿਲਿਆ ਸੀ, ਪਰ ਪਹਿਲੀ ਵਾਰ ਜਦੋਂ ਉਹ ਮੁੱਖ ਮੰਤਰੀ ਬਣੇ ਸਨ ਤਾਂ ਉਸ ਸਮੇਂ ਵਿਰੋਧੀ ਧਿਰ ਦੇ ਲੋਕ ਕਹਿੰਦੇ ਸਨ ਕਿ ਬਤੌਰ ਮੁੱਖ ਮੰਤਰੀ ਉਨ੍ਹਾਂ ਨੁੰ ਕੋਈ ਤਜਰਬਾ ਨਹੀਂ ਹੈ। ਇਸ ਵਿਸ਼ਾ ਨੁੰ ਲੈ ਕੇ ਉਹ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਤਾਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਤੁਸੀ ਤਾਂ ਵਿਧਾਇਕ ਬਣ ਕੇ ਮੁੱਖ ਮੰਤਰੀ ਬਣੇ ਹਨ, ਜਦੋਂ ਕਿ ਉਹ ਬਿਨ੍ਹਾਂ ਵਿਧਾਇਕ ਮੁੱਖ ਮੰਤਰੀ ਬਣੇ ਸਨ, ਜਿਸ ਤਰ੍ਹਾ ਅੱਜ ਸ੍ਰੀ ਨਾਇਬ ਸਿੰਘ ਮੁੱਖ ਮੰਤਰੀ ਬਣੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੁੱਝ ਗੱਲਾਂ ਤਾਂ ਜਨਤਾ ਸਿਖਾ ਦਵੇਗੀ, ਕੁੱਝ ਵਿਧਾਨਸਭਾ ਵਿਚ ਵਿਰੋਧੀ ਧਿਰ ਦੇ ਮੈਂਬਰ ਸਿਖਾ ਦੇਣਗੇ।

ਸ੍ਰੀ ਮਨੋਹਰ ਲਾਲ ਨੇ ਸਦਨ ਦੇ ਸਾਰੇ ਮੈਂਬਰਾਂ ਦਾ ਧੰਨਵਾਦ ਪ੍ਰਗਟਾਉਂਦੇ ਹੋਏ ਕਿਹਾ ਕਿ ਮੈਂ ਤੁਹਾਡਾ ਧੰਨਵਾਦੀ ਹਾਂ ਕਿ ਸੱਭ ਨੇ ਮੈਂਨੂੰ ਤਰਾਸ਼ਨ ਦਾ ਕੰਮ ਕੀਤਾ ਅਤੇ ਮੈਨੂੰ ਇਸ ਪੱਧਰ 'ਤੇ ਲੈ ਕੇ ਆਏ। ਮੈਂ ਹਮੇਸ਼ਾ ਹਰਿਆਣਾ ਦੀ ਜਨਤਾ ਦੀ ਸੇਵਾ ਨੁੰ ਹੀ ਸੱਭ ਤੋਂ ਉੱਪਰ ਰੱਖਿਆ ਅਤੇ ਹਰਿਆਣਾ ਇਕ-ਹਰਿਆਣਵੀ ਇਕ ਦੇ ਮੂਲਮੰਤਰ 'ਤੇ ਚਲਦੇ ਹੋਏ ਤਕਨੀਕ ਦੇ ਸਹਾਰੇ ਸਿਸਟਮ ਵਿਚ ਸੁਧਾਰ ਕਰਦੇ ਹੋਏ ਨਾਗਰਿਕਾਂ ਨੂੰ ਲਾਭ ਦਿੱਤਾ। ਅੱਜ ਸਾਡੀ ਯੋਜਨਾਵਾਂ ਦਾ ਅਨੁਸਰਣ ਬਹੁਤ ਸਾਰੇ ਹੋਰ ਸੂਬੇ ਵੀ ਕਰ ਰਹੇ ਹਨ। ਇਸ ਸਾਰੀ ਕਾਰਜਪ੍ਰਣਾਲੀ ਵਿਚ ਯੋਜਨਾਵਾਂ ਦਾ ਜਮੀਨੀ ਪੱਧਰ 'ਤੇ ਲਾਗੂ ਕਰਨ ਲਈ ਅਧਿਕਾਰੀਆਂ ਦਾ ਵੀ ਧੰਨਵਾਦ ਕੀਤਾ।

ਕਰਨਾਲ ਹੀ ਰਹੇਗੀ ਸੀਐਮ ਸਿਟੀ, ਮੁੱਖ ਮੰਤਰੀ ਨਾਇਬ ਸਿੰਘ ਦੇ ਲਈ ਮਨੋਹਰ ਲਾਲ ਨੇ ਕਰਨਾਲ ਵਿਧਾਨਸਭਾ ਤੋਂ ਦਿੱਤਾ ਤਿਆਗ ਪੱਤਰ

ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਬਦਲਾਅ ਜੀਵਨ ਦਾ ਹੱਸਾ ਹੈ ਅਤੇ ਮੋੜ ਆ ਜਾਵੇ, ਤਾਂ ਮੁੜਨਾ ਪੈਂਦਾ ਹੈ, ਇਸ ਨੁੰ ਰਸਤਾ ਬਦਲਣਾ ਨਹੀਂ ਕਹਿੰਦੇ। ਉਨ੍ਹਾਂ ਨੇ ਸ਼ਾਇਰਾਨਾ ਅੰਦਾਜ ਵਿਚ ਕਿਹਾ ਕਿ ਹਮ ਨਾ ਹੋਣਗੇ, ਕੋਈ ਹਮਸਾ ਹੋਗਾ, ਤੋ ਹਮਾਰੇ ਨਾਇਬ ਸੈਨੀ ਜੈਸਾ ਹੋਗਾ। ਉੂਨ੍ਹਾਂ ਨੇ ਕਿਹਾ ਕਿ ਸੂਬੇ ਵਿਚ ਪਹਿਲਾਂ ਵੀ ਜਿਮਨੀ ਚੋਣ ਹੋਏ ਹਨ। ਨਵੀਂ ਵਿਵਸਥਾ ਤਕ ਜਿਮਨੀ ਚੋਣ ਵਾਲੀ ਵਿਧਾਨਸਭਾ ਦੀ ਦੇਖਰੇਖ ਦੀ ਜਿਮੇਵਾਰੀ ਉਨ੍ਹਾਂ ਨੇ ਮੁੱਖ ਮੰਤਰੀ ਰਹਿੰਦੇ ਹੋਏ ਸੰਭਾਲੀ। ਕਰਨਾਲ ਦੇ ਲੋਕਾਂ ਨੇ ਮੈਨੁੰ 2 ਵਾਰ ਭਾਰੀ ਵੋਟਾਂ ਨਾਲ ਜਿਤਾ ਕੇ ਵਿਧਾਨਸਭਾ ਵਿਚ ਭੇਜਿਆ ਅਤੇ ਅੱਜ ਉਹ ਕਰਨਾਲ ਵਿਧਾਨਸਭਾ ਤੋਂ ਆਪਣਾ ਤਿਆਗਪੱਤਰ ਦਿੰਦੇ ਹਨ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਕਰਨਾਲ ਵਿਧਾਨਸਭਾ ਦੀ ਜਿਮੇਵਾਰੀ ਸੰਭਾਲਣਗੇ। ਸੰਗਠਨ ਜੋ ਵੀ ਜਿਮੇਵਾਰੀ ਤੈਅ ਕਰੇਗਾ ਊਸ ਦਾ ਹੋਰ ਵੀ ਜਿਮੇਵਾਰੀ ਨਾਲ ਉਹ ਨਿਭਾਉਣਗੇ।

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ