Thursday, May 02, 2024

Chandigarh

MLA Kulwant Singh ਵੱਲੋਂ ਜ਼ਿਲ੍ਹੇ ਦੇ 5 ਕਿਸਾਨਾਂ ਦੇ ਪਰਿਵਾਰਾਂ ਨੂੰ ਖੇਤੀਬਾੜੀ ਵਿਭਾਗ ਵਿੱਚ ਨੌਕਰੀ ਸਬੰਧੀ ਨਿਯੁਕਤੀ ਪੱਤਰ ਸੌਂਪੇ ਗਏ

March 13, 2024 06:40 PM
SehajTimes

ਮੋਹਾਲੀ : ਕੇਂਦਰ ਸਰਕਾਰ ਵੱਲੋਂ ਖ਼ੇਤੀਬਾੜੀ ਸਬੰਧੀ ਬਣਾਏ ਤਿੰਨ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਾਲ 2021-22 ਦੌਰਾਨ ਦੇਸ਼ ਦੀ ਰਾਜਧਾਨੀ ਦਿੱਲੀ ਦੇ ਸਿੰਘੂ ਬਾਰਡਰ, ਟਿੱਕਰੀ ਬਾਰਡਰ ਤੇ ਇੱਕ ਸਾਲ ਤੋਂ ਵੱਧ ਸਮੇਂ ਦੇ ਮੋਰਚੇ ਦੌਰਾਨ ਸੰਘਰਸ਼ ਕਰਦੇ ਹੋਏ ਪੰਜਾਬ ਦੇ ਕਈ ਕਿਸਾਨ ਆਪਣੀ ਜਾਨ ਗੁਆ ਗਏ ਸਨ। ਜਿਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲੇ ਤਹਿਤ ਸਬੰਧਤ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇਣ ਤੋਂ ਇਲਾਵਾ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਵੀ ਦਿੱਤੀ ਜਾ ਰਹੀ ਹੈ। ਇਸ ਕੜੀ ਤਹਿਤ ਅੱਜ ਸ. ਕੁਲਵੰਤ ਸਿੰਘ ਹਲਕਾ ਵਿਧਾਇਕ ਐਸ.ਏ.ਐਸ. ਨਗਰ ਵੱਲੋਂ ਮੋਹਾਲੀ ਜਿਲ੍ਹੇ ਦੇ 5 ਕਿਸਾਨਾਂ ਦੇ ਵਾਰਿਸਾਂ ਨੂੰ ਪੰਜਾਬ ਸਰਕਾਰ ਦੇ ਖ਼ੇਤੀਬਾੜੀ ਵਿਭਾਗ ਵਿੱਚ ਪੱਕੀ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ ਗਏ।  ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲਿਆਂ ਵਿੱਚ ਜਸਵਿੰਦਰ ਸਿੰਘ ਵਾਸੀ ਪਿੰਡ ਮਨਾਣਾ, ਬਲਜੀਤ ਸਿੰਘ ਵਾਸੀ ਪਿੰਡ ਦਾਊਂ, ਲਖਵਿੰਦਰ ਸਿੰਘ ਪਿੰਡ ਕੁਰੜੀ, ਜੁਗਰਾਜ ਸਿੰਘ ਵਾਸੀ ਪਿੰਡ ਸਹੋੜਾ, ਸੁਖਵੀਰ ਸਿੰਘ ਪਿੰਡ ਜਾਸਤਾਨਾ ਕਲਾਂ ਦੇ ਨਾਮ ਸ਼ਾਮਲ ਹਨ। ਇਸ ਮੌਕੇ ਤੇ ਬੋਲਦੇ ਹੋਏ ਹਲਕਾ ਵਿਧਾਇਕ ਵੱਲੋਂ ਕਿਹਾ ਗਿਆ ਕਿ ਪੰਜਾਬ ਸਰਕਾਰ ਕਿਸਾਨਾਂ ਅਤੇ ਨੌਜਵਾਨਾਂ ਦੇ ਨਾਲ ਹਰ ਸਮੇਂ ਖੜ੍ਹੀ ਹੈ, ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਬੱਚਿਆਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਉਨ੍ਹਾਂ ਦਾ ਆਰਥਿਕ ਪੱਧਰ ਉੱਚਾ ਚੁੱਕਿਆ ਜਾ ਸਕੇ। ਹਲਕਾ ਵਿਧਾਇਕ ਨੇ ਦੱਸਿਆ ਕਿ ਮੌਜੂਦਾ ਸਰਕਾਰ ਦੇ ਰਾਜ ਵਿੱਚ 2 ਸਾਲਾਂ ਦੌਰਾਨ 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਿੱਤੀ ਗਈ ਹੈ।
ਖੇਤੀਬਾੜੀ  ਅਤੇ ਕਿਸਾਨ ਭਲਾਈ ਵਿਭਾਗ ਵਿੱਚ ਨਵ ਨਿਯੁਕਤ ਬੱਚਿਆਂ ਨੂੰ ਨੌਕਰੀ ਦੇ ਨਿਯੁਕਤੀ ਪੱਤਰ ਸੌਂਪਣ ਮੌਕੇ ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ, ਗੁਰਦਿਆਲ ਕੁਮਾਰ ਖੇਤੀਬਾੜੀ ਵਿਕਾਸ ਅਫਸਰ, ਸ. ਕੁਲਦੀਪ ਸਿੰਘ ਸਮਾਣਾ, ਸੁਖਦੇਵ ਸਿੰਘ ਪਟਵਾਰੀ, ਡਾ. ਕੁਲਦੀਪ ਸਿੰਘ, ਅਵਤਾਰ ਸਿੰਘ ਮੌਲੀ, ਹਰਪਾਲ ਸਿੰਘ ਚੰਨਾ, ਹਰਮੇਸ਼ ਸਿੰਘ ਕੁੰਬੜਾ, ਅਤੇ ਨੌਕਰੀ ਪ੍ਰਾਪਤ ਕਰਨ ਵਾਲੇ ਬੱਚਿਆਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।

Have something to say? Post your comment

 

More in Chandigarh

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ

‘ਚੋਣਾਂ ਦਾ ਤਿਉਹਾਰ ਦੇਸ਼ ਦਾ ਮਾਣ’ ਵਿਸ਼ੇ ’ਤੇ ਇੰਡੀਅਨ ਸਕੂਲ ਆਫ ਬਿਜ਼ਨਸ ਵਿਚ ਸੈਮੀਨਾਰ ਆਯੋਜਿਤ 

ਰਾਜਨੀਤਿਕ ਪਾਰਟੀਆਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਰੈਂਡਮਾਈਜੇਸ਼ਨ ਦਾ ਪਹਿਲਾ ਪੜਾਅ ਮੁਕੰਮਲ ਕੀਤਾ ਗਿਆ 

ਸੂਬੇ ਵਿੱਚ ਹੁਣ ਤੱਕ 100 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, 95 ਫੀਸਦੀ ਫਸਲ ਖਰੀਦੀ : ਅਨੁਰਾਗ ਵਰਮਾ

QR Code ਨੂੰ ਸਕੈਨ ਕਰਕੇ ਵੋਟਰ ਆਪਣੇ ਪੋਲਿੰਗ ਬੂਥ ਦੀ ਵੀ ਲੈ ਸਕਣਗੇ ਜਾਣਕਾਰੀ

ਜਵਾਹਰ ਨਵੋਦਿਆ ਵਿਦਿਆਲਾ ਪਿੰਡ ਰਕੋਲੀ ਵਿੱਚ ਮਿੱਟੀ ਪਰਖ ਸਬੰਧੀ ਚਲਾਈ ਗਈ ਮੁਹਿੰਮ