Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਜ਼ਿਲ੍ਹਾ ਸਵੀਪ ਟੀਮ ਨੇ ਲਗਾਇਆ ਵਿਦਿਆਰਥੀ ਵੋਟਰਾਂ ਲਈ ਵਿਸ਼ੇਸ਼ ਕੈਂਪ

March 14, 2024 11:09 AM
SehajTimes

ਪਟਿਆਲਾ : ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਰਿਪੁਦਮਨ ਕਾਲਜ, ਨਾਭਾ ਵਿਖੇ ਵਿਦਿਆਰਥੀਆਂ ਲਈ ਸਵੀਪ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਜ਼ਿਲ੍ਹਾ ਨੋਡਲ ਅਫ਼ਸਰ ਸ੍ਰੀ ਸਵਿੰਦਰ ਰੇਖੀ ਅਤੇ ਸਵੀਪ ਟੀਮ ਵੱਲੋਂ ਲੋਕਤੰਤਰ ਦੀ ਮਜ਼ਬੂਤੀ ਲਈ ਵਿਦਿਆਰਥੀ ਵੋਟਰਾਂ ਨੂੰ ਆਉਣ ਵਾਲੀਆ ਲੋਕ ਸਭਾ ਚੋਣਾ ਸਬੰਧੀ ਜਾਣੂ ਕਰਵਾਇਆ ਗਿਆ ਤੇ ਵੋਟਾਂ ਵਿੱਚ 100 ਫ਼ੀਸਦੀ ਭਾਗੀਦਾਰੀ ਲਈ ਵੀ ਪ੍ਰੇਰਤ ਕੀਤਾ ਗਿਆ ਤਾਂ ਜੋ ਘੱਟ ਪ੍ਰਤੀਸ਼ਤ ਵਾਲੇ ਪੋਲਿੰਗ ਬੂਥਾਂ ਦੀ ਵੋਟਰ ਪ੍ਰਤੀਸ਼ਤ ਨੂੰ ਵਧਾਇਆ ਜਾ ਸਕੇ। ਇਸ ਸਮੇਂ ਵਿਦਿਆਰਥੀਆਂ ਨੂੰ ਚੋਣ ਵਿਭਾਗ ਦੁਆਰਾ  ਵੋਟਰ ਸੁਵਿਧਾ ਲਈ ਚਲਾਈਆਂ ਜਾ ਰਹੀਆਂ ਆਨ ਲਾਇਨ ਐਪਸ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਸਵੀਪ ਟੀਮ ਵੱਲੋਂ ਚੋਣ ਸਾਖਰਤਾ ਕਲੱਬ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਜਿਸ ਵਿੱਚ ਉਨ੍ਹਾਂ  ਨੂੰ ਵੋਟਾਂ ਵਾਲੇ ਦਿਨ ਪੋਲਿੰਗ ਬੂਥ ਤੇ ਡਿਊਟੀ ਬਾਰੇ ਦੱਸਿਆ ਤਾਂ ਜੋ ਦਿਵਾਂਗ ਵੋਟਰਾਂ ਅਤੇ ਬਜ਼ੁਰਗ ਵੋਟਰਾਂ ਦੀ ਸਹਾਇਤਾ ਕੀਤੀ ਜਾ ਸਕੇ ਅਤੇ ਵਿਦਿਆਰਥੀਆਂ ਨੂੰ ਇਹ ਅਪੀਲ ਵੀ ਕੀਤੀ ਕੇ ਉਹ ਆਪਣੇ ਨੇੜਲੇ ਘਰਾਂ ਵਿੱਚ ਜਾ ਕੇ ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਤ ਕਰਨ ਜਿਸ ਨਾਲ ਵੋਟਰ ਪ੍ਰਤੀਸ਼ਤ ਵਿੱਚ ਵਾਧਾ ਹੋ ਸਕੇ।
ਪ੍ਰੋਗਰਾਮ ਦੌਰਾਨ ਕਾਲਜ ਵਿਖੇ ਹਿਊਮਨ ਚੈਨ, ਵੋਟਰ ਪ੍ਰਣ ਅਤੇ ਪੋਸਟਰ ਪ੍ਰਦਰਸ਼ਨੀ ਵਰਗੀਆਂ ਸਵੀਪ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਅਤੇ ਨੋਡਲ ਅਫ਼ਸਰ ਨਾਭਾ-109 ਪ੍ਰੋ ਨਵ ਸੰਗੀਤ ਵੱਲੋਂ ਘੱਟ ਟਰਨਆਉਟ ਵਾਲੇ ਇਲਾਕਿਆਂ ਦੇ ਬੂਥਾ ਤੇ ਜਾ ਕੇ ਵੋਟਰਾਂ ਨੂੰ ਵੋਟਾਂ ਵਿੱਚ 100 ਫ਼ੀਸਦੀ ਭਾਗੀਦਾਰੀ ਲਈ ਵੀ ਪ੍ਰੇਰਿਤ ਕੀਤਾ। ਸਵੀਪ ਟੀਮ ਵੱਲੋਂ ਸਰਕਾਰੀ ਮਾਡਲ ਹਾਈ ਸਕੂਲ ਨਾਭਾ, ਪਟਿਆਲਾ ਗੇਟ ਨਾਭਾ, ਰੋਹਟੀ ਪੁਲ, ਕਲਿਆਣ ਪਿੰਡ, ਢਾਬੇ ਅਤੇ ਪਟਰੋਲ ਪੰਪਾਂ ਤੇ ਵੋਟਰ ਜਾਗਰੂਕਤਾ ਸਬੰਧੀ ਪੋਸਟਰ ਅਤੇ ਫਲੈਕਸ਼ਾ ਲਗਾਈਆਂ ਗਈਆਂ।  ਇਸ ਸਮੇਂ ਕਾਲਜ ਦੇ ਪ੍ਰਿੰਸੀਪਲ ਹਰਤੇਜ ਕੌਰ ਬੱਲ ਅਤੇ ਕਾਲਜ ਦੇ ਸਵੀਪ ਨੋਡਲ ਅਫ਼ਸਰ ਪ੍ਰੋ. ਨਵ ਸੰਗੀਤ ਸਿੰਘ, ਡਾ. ਅਮਰਿੰਦਰ ਸਿੰਘ, ਡਾ. ਜਗਮੀਤ ਸਿੰਘ, ਪ੍ਰੋ. ਕੁਲਦੀਪ ਸਿੰਘ  ਸਵੀਪ ਟੀਮ ਦੇ ਮੋਹਿਤ ਕੌਸ਼ਲ, ਬਰਿੰਦਰ ਸਿੰਘ, ਅਵਤਾਰ ਸਿੰਘ , ਅਤੇ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਵੀ ਸ਼ਾਮਲ ਹੋਏ।

Have something to say? Post your comment

 

More in Malwa

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ

ਲੋਕਧਾਰਾ ਅਤੇ ਵਿਰਾਸਤ ਨਾਲ਼ ਜੁੜੀ ਹੁੰਦੀ ਹੈ ਕਿਸੇ ਵੀ ਕੌਮ ਦੀ ਪਹਿਚਾਣ: ਡਾ. ਜਗਦੀਪ ਸਿੰਘ