Thursday, October 16, 2025

Chandigarh

ਮਧੂ ਮੱਖੀ ਪਾਲਣ ਸਬੰਧੀ ਸਿਖਲਾਈ ਕੋਰਸ 

March 14, 2024 01:56 PM
SehajTimes
ਮੋਹਾਲੀ :  ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਸ਼੍ਰੀਮਤੀ ਆਸ਼ਿਕਾ ਜੈਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਧੂ ਮੱਖੀ ਪਾਲਣ ਦੇ ਕਿੱਤੇ ਪ੍ਰਤੀ ਕਿਸਾਨਾਂ ਨੂੰ ਉਤਸਾਹਿਤ ਕਰਨ ਲਈ (ਆਤਮਾ ਸਕੀਮ ਅਧੀਨ) ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਕ੍ਰਿਸ਼ੀ ਵਿਗਿਆਨ ਕੇਂਦਰ ਮੋਹਾਲੀ ਅਤੇ ਬਾਗਬਾਨੀ ਵਿਭਾਗ ਮੋਹਾਲੀ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿਖੇ ਸਾਂਝੇ ਪੱਧਰ ਤੇ ਮਧੂ ਮੱਖੀ ਪਾਲਣ ਲਈ ਸੱਤ ਦਿਨਾਂ ਟ੍ਰੇਨਿੰਗ ਲਗਾਈ ਗਈ, ਜਿਸ ਵਿੱਚ ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ, ਐੱਸ.ਏ.ਐੱਸ.ਨਗਰ ਅਤੇ ਡਾ. ਬਲਬੀਰ ਸਿੰਘ ਖੱਦਾ ਡਿਪਟੀ ਡਾਇਰੈਕਟਰ ਕੇ.ਵੀ.ਕੇ. ਮੋਹਾਲੀ ਨੇ 15 ਸਿਖਿਆਰਥੀਆਂ ਨੂੰ ਮਧੂ ਮੱਖੀ ਪਾਲਣ ਸਹਾਇਕ ਧੰਦੇ ਦੇ ਲਈ ਪ੍ਰੇਰਿਤ ਕੀਤਾ। ਡਾ. ਜਗਦੀਸ਼ ਸਿੰਘ ਕਾਹਮਾ ਡਿਪਟੀ ਡਾਇਰੈਕਟਰ ਬਾਗਬਾਨੀ ਵੱਲੋਂ ਮਧੂ ਮੱਖੀ ਦੇ ਕਿੱਤੇ ਲਈ ਸਬਸਿਡੀ ਲੈਣ ਲਈ ਵਿਸਥਾਰ ਵਿੱਚ ਦੱਸਿਆ। ਡਾ. ਹਰਮੀਤ ਕੌਰ ਟ੍ਰੇਨਿੰਗ ਇੰਚਾਰਜ ਨੇ ਮਧੂ ਮੱਖੀ ਦੀਆਂ ਕਿਸਮਾਂ ਜੀਵਨ ਚੱਕਰ, ਸ਼ਹਿਦ ਕੱਢਣਾ ਬਕਸ਼ੇ ਤੋਂ ਮਿਲਣ ਵਾਲੇ ਹੋਰ ਹਾਈਵ ਪਦਾਰਥ, ਵੱਖ ਵੱਖ ਮੌਸਮਾਂ ਵਿੱਚ ਸ਼ਹਿਦ ਮੱਖੀਆਂ ਦੀ ਸਾਂਭ ਸੰਭਾਲ, ਕੀੜੇ, ਬਿਮਾਰੀਆਂ ਦੇ ਬਚਾਅ ਸਬੰਧੀ ਜਾਣਕਾਰੀ ਦਿੱਤੀ। ਡਾ. ਮੁਨੀਸ਼ ਸ਼ਰਮਾ ਨੇ ਸ਼ਹਿਦ ਮੱਖੀ ਲਈ ਉਪਯੋਗੀ ਫੁੱਲ ਫੁਲਾਕੇ ਉੱਤੇ ਚਾਨਣਾ ਪਾਇਆ। ਸ਼੍ਰੀਮਤੀ ਸ਼ਿਖਾ ਸਿੰਗਲਾ ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ ਵੱਲੋਂ ਸਿਖਿਆਰਥੀਆਂ ਨੂੰ ਆਤਮਾ ਸਕੀਮ ਅਧੀਨ ਕੀਤੇ ਜਾ ਰਹੇ ਕੰਮਾਂ ਬਾਰੇ ਜਾਣੂੰ ਕਰਵਾਇਆ ਅਤੇ ਭਰੋਸਾ ਦਿਵਾਇਆ ਕਿ ਬੇਰੋਜ਼ਗਾਰ ਨੌਜਵਾਨਾਂ ਨੂੰ ਭਵਿੱਖ ਵਿੱਚ ਅਜਿਹੀਆਂ ਹੋਰ ਟ੍ਰੇਨਿੰਗਾਂ ਦਿੱਤੀਆਂ ਜਾਣਗੀਆਂ । ਅਗਾਂਹਵਧੂ ਕਿਸਾਨ ਸ਼੍ਰੀ ਰੱਛਪਾਲ ਸਿੰਘ ਅਤੇ ਸ਼੍ਰੀ ਦਲੀਪ ਸਿੰਘ ਵੱਲੋਂ ਸਿਖਿਆਰਥੀਆਂ ਨੂੰ ਮਧੂ ਮੱਖੀ ਪਾਲਣ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਅਤੇ ਹੱਲਾਂ ਬਾਰੇ ਦੱਸਿਆ। ਟ੍ਰੇਨਿੰਗ ਦੌਰਾਨ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਮਧੂ ਮੱਖੀ ਪਾਲਣ ਸਬੰਧੀ ਤਕਨੀਕੀ ਗਿਆਨ ਪ੍ਰਾਪਤ ਕਰਨ ਲਈ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਐਕਸਪੋਜਰ ਵਿਜਟ ਕਰਵਾਈ ਗਈ ਜਿਸ ਵਿੱਚ ਯੂਨੀਵਰਸਿਟੀ ਮਾਹਿਰਾਂ ਵੱਲੋਂ ਮਧੂ ਮੱਖੀ ਪਾਲਣ ਲਈ ਸੰਖੇਪ ਵਿੱਚ ਤਕਨੀਕੀ ਜਾਣਕਾਰੀ ਦਿੱਤੀ ਗਈ।

Have something to say? Post your comment

 

More in Chandigarh

ਦੁਨੀਆ ਭਰ ਦੀਆਂ ਨਾਮੀ ਕੰਪਨੀਆਂ ਪੰਜਾਬ ‘ਚ ਨਿਵੇਸ਼ ਲਈ ਕਤਾਰ ਬੰਨ੍ਹ ਕੇ ਖੜ੍ਹੀਆਂ: ਮੁੱਖ ਮੰਤਰੀ

ਗੁਰਮੀਤ ਸਿੰਘ ਖੁੱਡੀਆਂ ਨੇ 25 ਵੈਟਰਨਰੀ ਇੰਸਪੈਕਟਰਾਂ ਸਮੇਤ ਕੁੱਲ 28 ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

‘ਯੁੱਧ ਨਸਿ਼ਆਂ ਵਿਰੁੱਧ’: 228ਵੇਂ ਦਿਨ ਪੰਜਾਬ ਪੁਲਿਸ ਨੇ 75 ਨਸ਼ਾ ਤਸਕਰਾਂ ਨੂੰ 296 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਇਨਵੈਸਟ ਪੰਜਾਬ ਦੇ ਬੰਗਲੁਰੂ ਆਊਟਰੀਚ ਵਿੱਚ ਵੱਡੀ ਗਿਣਤੀ ‘ਚ ਪਹੁੰਚੇ ਨਿਵੇਸ਼ਕ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਸਰਕਾਰ ਦਾ ਵਾਅਦਾ ਵਫ਼ਾ ਹੋਇਆ, ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ 3.50 ਕਰੋੜ ਰੁਪਏ ਦੀ ਪਹਿਲੀ ਮੁਆਵਜ਼ਾ ਕਿਸ਼ਤ ਜਾਰੀ

ਦੀਵਾਲੀ ਤੋਂ ਪਹਿਲਾਂ ਇੱਕ ਹੋਰ ਏਕੇ-47 ਰਾਈਫਲ, ਤਿੰਨ ਗਲੌਕ ਪਿਸਤੌਲਾਂ ਬਰਾਮਦ; ਤਿੰਨ ਵਿਅਕਤੀ ਕਾਬੂ

ਪੰਜਾਬ ਨੇ ਬੰਗਲੁਰੂ ਰੋਡ ਸ਼ੋਅ ਦੌਰਾਨ ਸੂਬੇ ਵਿੱਚ ਨਿਵੇਸ਼ ਦੇ ਵਿਆਪਕ ਮੌਕਿਆਂ 'ਤੇ ਚਾਨਣਾ ਪਾਇਆ: ਕੈਬਨਿਟ ਮੰਤਰੀ ਸੰਜੀਵ ਅਰੋੜਾ

'ਯੁੱਧ ਨਸ਼ਿਆਂ ਵਿਰੁੱਧ’ ਦੇ 227ਵੇਂ ਦਿਨ ਪੰਜਾਬ ਪੁਲਿਸ ਵੱਲੋਂ 3 ਕਿਲੋ ਹੈਰੋਇਨ ਸਮੇਤ 76 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਵੱਲੋਂ ਬੰਗਲੁਰੂ ਦੇ ਉਦਯੋਗਿਕ ਦਿੱਗਜ਼ਾਂ ਨਾਲ ਮੁਲਾਕਾਤ ਕਰਕੇ ਪੰਜਾਬ ਵਿੱਚ ਨਿਵੇਸ਼ ਦਾ ਸੱਦਾ