Thursday, July 24, 2025
BREAKING NEWS
ਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇਸ਼ੇਫਾਲੀ ਜਰੀਵਾਲਾ ਦਾ 42 ਸਾਲ ਦੀ ਉਮਰ ‘ਚ ਹੋਇਆ ਦਿਹਾਂਤ

Chandigarh

ਵਿਧਾਇਕ ਕੁਲਜੀਤ ਸਿੰਘ ਨੇ ਡੇਰਾਬੱਸੀ ਵਿਖੇ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ

March 14, 2024 02:38 PM
SehajTimes
ਡੇਰਾਬਸੀ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਡੇਰਾਬਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਡੇਰਾਬੱਸੀ ਵਿਖੇ ਰਾਮ ਮੰਦਿਰ ਨੇੜਿਓਂ ਸ੍ਰੀ ਆਨੰਦਪੁਰ ਸਾਹਿਬ, ਮਾਤਾ ਚਿੰਤਪੁਰਨੀ, ਜਵਾਲਾ ਜੀ, ਮਾਤਾ ਨੈਣਾ ਦੇਵੀ ਵਿਖੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਵਸਨੀਕ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੇ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਤਹਿਤ ਹਜ਼ਾਰਾਂ ਹੀ ਸ਼ਰਧਾਲੂ ਪੰਜਾਬ ਅਤੇ ਪੰਜਾਬ ਤੋਂ ਬਾਹਰ ਸਥਿਤ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੇ ਹਨ। ਹਲਕਾ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਜਾਣ ਵਾਲੇ ਸ਼ਰਧਾਲੂਆਂ ਨੂੰ ਪੰਜਾਬ ਸਰਕਾਰ ਦੀ ਤਰਫੋਂ ਯਾਤਰਾ 'ਤੇ ਜਾਣ ਦੇ ਲਈ ਲੋੜੀਂਦਾ ਸਮਾਨ ਕਿੱਟ ਦੇ ਰੂਪ ਵਿੱਚ ਦਿੱਤਾ ਜਾਂਦਾ ਹੈ, ਤਾਂ ਕਿ ਰਾਹ ਵਿੱਚ ਵੀ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ। ਹਲਕਾ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਲਾਭ ਅੱਜ ਬਜ਼ੁਰਗ ਵੱਡੇ ਪੱਧਰ 'ਤੇ ਉਠਾ ਰਹੇ ਹਨ ਅਤੇ ਜਿਹੜੇ ਕਿਸੇ ਕਾਰਨ ਇਹਨਾਂ ਧਾਰਮਿਕ ਸਥਾਨਾਂ ਦੀ ਯਾਤਰਾ 'ਤੇ ਨਹੀਂ ਜਾ ਸਕਦੇ ਸਨ, ਉਹ ਵੀ ਸੰਗਤ ਦੇ ਰੂਪ ਵਿੱਚ ਇਕੱਠੇ ਹੋ ਕੇ ਆਪਣੀ ਧਾਰਮਿਕ ਆਸਥਾ ਨੂੰ ਕਾਇਮ ਰੱਖਣ ਦੇ ਲਈ ਯਾਤਰਾ 'ਤੇ ਖੁਸ਼ੀ- ਖੁਸ਼ੀ ਜਾ ਰਹੇ ਹਨ। ਸ. ਕੁਲਜੀਤ ਸਿੰਘ ਨੇ ਕਿਹਾ ਕਿ ਇਸ ਯਾਤਰਾ ਦੇ ਨਾਲ ਨੌਜਵਾਨ ਪੀੜੀ ਨੂੰ ਆਪਣੇ ਧਾਰਮਿਕ ਵਿਰਸੇ ਨਾਲ ਜੋੜੇ ਜਾਣ ਦਾ ਉਪਰਾਲਾ ਵੀ ਕੀਤਾ ਗਿਆ ਹੈ। ਮੁੱਖ ਮੰਤਰੀ ਤੀਰਥ ਯੋਜਨਾ ਦੇ ਚਲਦਿਆਂ ਲੋਕਾਂ ਵੱਲੋਂ ਸਾਕਾਰਤਮਕ ਹੁੰਗਾਰਾ ਮਿਲ ਰਿਹਾ ਹੈ। ਅਜਿਹੇ ਉਪਰਾਲੇ ਲਗਾਤਾਰ ਜਾਰੀ ਰਹਿਣਗੇ।

Have something to say? Post your comment

 

More in Chandigarh

12000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: 50000 ਰੁਪਏ ਰਿਸ਼ਵਤ ਲੈਂਦਾ ਖੱਪਤਕਾਰ ਅਦਾਲਤ ਦਾ ਰੀਡਰ ਰੰਗੇ ਹੱਥੀਂ ਗ੍ਰਿਫ਼ਤਾਰ

ਐਸ.ਏ.ਐਸ. ਨਗਰ ਵਿਖੇ ਆਉਣ ਵਾਲੀਆਂ ਪੰਚਾਇਤੀ ਜਿਮਨੀ ਚੋਣਾਂ ਲਈ ਐਨ. ਆਈ. ਸੀ. ਵਿੱਚ ਦੂਜੀ ਰੈਂਡਮਾਈਜੇਸ਼ਨ ਸਫਲਤਾਪਰੂਵਕ ਕੀਤੀ ਗਈ

ਯੁੱਧ ਨਸ਼ਿਆਂ ਵਿਰੁੱਧ’ ਦੇ 144ਵੇਂ ਦਿਨ ਪੰਜਾਬ ਪੁਲਿਸ ਵੱਲੋਂ 130 ਨਸ਼ਾ ਤਸਕਰ ਗ੍ਰਿਫ਼ਤਾਰ; 2 ਕਿਲੋ ਹੈਰੋਇਨ ਬਰਾਮਦ

ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ ਨੂੰ ਦੇ ਰਹੀ ਹੈ ਤਰਜੀਹ: ਮੋਹਿੰਦਰ ਭਗਤ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਹਰ ਜ਼ਿਲ੍ਹੇ ਵਿੱਚ 3.50 ਲੱਖ ਬੂਟੇ ਲਗਾਏ ਜਾਣਗੇ : ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ਵਿੱਚ 11.86 ਫ਼ੀਸਦੀ ਵਾਧਾ: ਗੁਰਮੀਤ ਸਿੰਘ ਖੁੱਡੀਆਂ

ਵਰਧਮਾਨ ਟੈਕਸਟਾਈਲ ਦੇ ਐਸ.ਪੀ. ਓਸਵਾਲ, ਮੋਂਟੀ- ਕਾਰਲੋ ਤੋਂ ਸੰਦੀਪ ਜੈਨ ਅਤੇ ਬਾਲਾ ਜੀ ਡਾਇੰਗ ਦੇ ਰਜਨੀਸ਼ ਗੁਪਤਾ ਹੋਣਗੇ ਪਹਿਲੀਆਂ ਤਿੰਨ ਕਮੇਟੀਆਂ ਦੇ ਮੁਖੀ

ਯੂ.ਪੀ. ਵਾਸੀ ਦੇ ਕਤਲ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਦੋਸ਼ੀਆਂ ਦੀ ਗ੍ਰਿਫਤਾਰੀ 'ਚ ਪੁਲਿਸ ਨੂੰ ਮਿਲੀ ਵੱਡੀ ਸਫਲਤਾ

ਹਲਕਾ ਵਿਧਾਇਕਾ ਅਨਮੋਲ ਗਗਨ ਮਾਨ ਅਸਤੀਫ਼ੇ ਦਾ ਝੂਠਾ ਖੋਜ ਪਾਰਦਰਸ਼ਤ ਕਰਨ : ਖੇੜਾ