Tuesday, October 21, 2025

Malwa

ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ਦੌਰਾਨ 13 ਸੀਟਾਂ ਤੇ ਵੱਡੀ ਜਿੱਤ ਪ੍ਰਾਪਤ ਕਰੇਗੀ : ਬਲਜਿੰਦਰ ਕੌਰ

March 14, 2024 02:47 PM
SehajTimes

ਫਤਹਿਗੜ੍ਹ ਸਾਹਿਬ : ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੀਆਂ 13 ਸੀਟਾਂ ਤੇ ਵੱਡੀ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗੀ ਅਤੇ ਸੰਸਦ ਵਿੱਚ ਆਪਣਾ ਪੂਰਾ ਦਬਦਬਾ ਬਣਾਵੇਗੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਤਲਵੰਡੀ ਸਾਬੋ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੀ ਚੀਫ ਵਿਪ ਸ੍ਰੀਮਤੀ ਬਲਜਿੰਦਰ ਕੌਰ ਨੇ ਬਚੱਤ ਭਵਨ ਫਤਹਿਗੜ੍ਹ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਦੱਸਿਆ ਕਿ ਉਹ ਅੱਜ ਨਵੇਂ ਸਾਲ ਦੀ ਆਮਦ ਮੌਕੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ ਸਨ ਤਾਂ ਜੋ ਪ੍ਰਮਾਤਮਾ ਦਾ ਓਟ ਆਸਰਾ ਲਿਆ ਜਾ ਸਕੇ।ਸ੍ਰੀਮਤੀ ਬਲਜਿੰਦਰ ਕੌਰ ਨੇ ਪੱਤਰਕਾਰਾਂ ਵੱਲੋਂ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੈਂਟਰ ਸਰਕਾਰ ਵਿਰੁੱਧ ਸੰਘਰਸ਼ ਬਾਰੇ ਪੁੱਛਣ ਤੇ ਜਵਾਬ ਦਿੰਦਿਆ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲਾਂ ਵੀ ਕਿਸਾਨਾਂ ਦਾ ਪੂਰਾ ਸਾਥ ਦਿੱਤਾ ਹੈ ਅਤੇ ਹੁਣ ਵੀ ਆਮ ਆਦਮੀ ਪਾਰਟੀ ਅਤੇ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਪੂਰੀ ਹਮਦਰਦੀ ਨਾਲ ਕਿਸਾਨਾਂ ਦੇ ਨਾਲ ਖੜ੍ਹੇ ਹਨ। ਉਹਨਾਂ ਇਹ ਵੀ ਕਿਹਾ ਕਿ ਇਸ ਤੋਂ ਪਹਿਲਾਂ ਕਿਸਾਨਾਂ ਵੱਲੋਂ ਦਿੱਲੀ ਵਿਖੇ ਲਗਾਏ ਗਏ ਲੰਮੇ ਸਮੇਂ ਧਰਨੇ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਜੀ ਨੇ ਸਰਕਾਰ ਵੱਲੋਂ ਕਿਸਾਨਾਂ ਨੂੰ ਪੂਰਾ ਸਹਿਯੋਗ ਦਿੱਤਾ। ਆਮ ਆਦਮੀ ਪਾਰਟੀ ਦੀ ਚੀਫ ਵਿਪ ਨੇ ਪੱਤਰਕਾਰਾਂ ਵੱਲੋਂ ਅਕਾਲੀ ਭਾਜਪਾ ਗਠਜੋੜ ਬਾਰੇ ਕੀਤੇ ਸਵਾਲ ਬਾਰੇ ਕਿਹਾ ਕਿ ਲੋਕਾਂ ਨੇ ਇਸ ਗਠਜੋੜ ਨੂੰ ਪਹਿਲਾਂ ਵੀ ਅਜਮਾਇਆਂ ਹੋਇਆ ਹੈ ਇਸ ਲਈ ਇਸ ਗਠਜੋੜ ਦਾ ਚੋਣਾਂ ਤੇ ਕੋਈ ਬਹੁਤਾ ਅਸਰ ਨਹੀਂ ਹੋਣ ਵਾਲਾ ਕਿਉਂਕਿ ਪਿਛਲੇ ਲੰਮੇ ਸਮੇਂ ਦੌਰਾਨ ਪੰਜਾਬ ਅੰਦਰ ਅਕਾਲੀ ਭਾਜਪਾ ਗਠਜੋੜ ਦੀ ਸਰਕਾਰ ਦੌਰਾਨ ਲੋਕਾਂ ਦੀ ਭਲਾਈ ਲਈ ਕੋਈ ਖਾਸ  ਕੰਮ ਨਹੀਂ ਕੀਤੇ ਗਏ। ਇਸ ਮੌਕੇ ਮਾਰਕਿਟ ਕਮੇਟੀ ਸਰਹਿੰਦ ਦੇ ਚੇਅਰਮੈਨ ਸ.ਗੁਰਵਿੰਦਰ ਸਿੰਘ ਢਿੱਲੋਂ, ਬਲਾਕ ਪ੍ਰਧਾਨ ਸ.ਬਲਵੀਰ ਸਿੰਘ ਸੋਢੀ, ਸ੍ਰੀ ਨਿਰਮਲ ਸਿੰਘ ਅਤੇ ਸ੍ਰੀ ਮੇਜਰ ਸਿੰਘ ਟਿਵਾਣਾ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ।  

Have something to say? Post your comment

 

More in Malwa

ਸਾਰੇ ਅਧਿਆਪਕਾਂ ਨੂੰ ਬਦਲੀਆਂ ਇੱਕ ਮੌਕਾ ਦਿੱਤਾ ਜਾਵੇ

ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫਾ ਦੇ ਬੇਟੇ ਦੀ ਮੌਤ ਤੋਂ ਪਹਿਲਾਂ ਦੀ ਨਵੀਂ ਵੀਡੀਓ ਆਈ ਸਾਹਮਣੇ, ਮਚਿਆ ਤਹਿਲਕਾ

ਪੰਜਾਬ ‘ਚ ਗਰੀਬ ਰੱਥ ਟ੍ਰੇਨ ਨੂੰ ਲੱਗੀ ਅੱਗ

ਬਾਬਾ ਰੋਡਾ ਸ੍ਰੀ ਵਿਸ਼ਵਕਰਮਾ ਸਭਾ (ਰਜਿ.) ਜਮਾਲਪੁਰਾ ਵੱਲੋਂ ਸ੍ਰੀ ਵਿਸ਼ਵਕਮਰਾ ਪੂਜਾ ਦਿਵਸ ਦਾ ਕੈਲੰਡਰ ਰਿਲੀਜ਼

ਕੈਮਿਸਟਾਂ ਦਾ ਵਫ਼ਦ ਜੀਐਸਟੀ ਕਮਿਸ਼ਨਰ ਨੂੰ ਮਿਲਿਆ 

ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰ ਸਿਹਤ ਮੰਤਰੀ ਦੇ ਘਰ ਮੂਹਰੇ ਮਨਾਉਣਗੇ ਦਿਵਾਲੀ

ਪੈਨਸ਼ਨਰਾਂ ਨੇ ਮੁੱਖ ਮੰਤਰੀ ਦੇ ਨਾਂਅ ਸੌਂਪਿਆ ਰੋਸ ਪੱਤਰ 

ਪੰਜਾਬ ਹੜ੍ਹਾਂ ਨਾਲ ਬੇਹਾਲ, ਸਮਾਜਿਕ ਸੰਗਠਨ ਜਸ਼ਨ ਮਨਾਉਣ 'ਚ ਮਸਰੂਫ਼ 

ਬੇਅਦਬੀ ਰੋਕੂ ਕਾਨੂੰਨ ਬਣਾਉਣ ਲਈ ਸੁਹਿਰਦ ਨਹੀਂ ਸਰਕਾਰਾਂ : ਚੱਠਾ 

ਮਠਿਆਈ ਵਿਕਰੇਤਾ ਤੋਂ 2 ਲੱਖ ਰੁਪਏ ਫਿਰੌਤੀ ਲੈਣ ਵਾਲੀ ਫਰਜ਼ੀ ਟੀਮ ਵਿਰੁੱਧ ਮਾਮਲਾ ਦਰਜ਼