Friday, May 03, 2024

Malwa

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤੋਂ ਸਹੂਲਤਾਂ ਲੈਣ ਲਈ ਬੇਰੁਜ਼ਗਾਰ ਆਪ ਦਾ ਨਾਮ ਦਰਜ ਕਰਵਾਉਣ : ਸਿੱਧੂ

March 14, 2024 03:07 PM
SehajTimes

ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਬੇਰੁਜ਼ਗਾਰਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵੱਖ ਵੱਖ ਯਤਨ ਕੀਤੇ ਜਾ ਰਹੇ ਹਨ। ਇਸ ਲਈ ਰੋਜ਼ਗਾਰ ਬਿਊਰੋ ਵੱਲੋਂ ਕਾਉਂਸਲਿੰਗ,  ਪਲੇਸਮੈਂਟ ਕੈਂਪ, ਰਜਿਸਟ੍ਰੇਸ਼ਨ ਕੈਂਪ, ਲਾਇਬ੍ਰੇਰੀ  ਵਰਗੀਆਂ ਮੁੱਖ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਟ੍ਰੇਨਿੰਗ ਅਫਸਰ ਸ੍ਰੀ ਹਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਬੇਰੁਜ਼ਗਾਰਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਸਹੀ ਕਿੱਤੇ ਦੀ ਚੋਣ ਕਰਵਾਉਣ ਵਿੱਚ ਰੋਜ਼ਗਾਰ ਬਿਊਰੋ ਅਹਿਮ ਭੂਮਿਕਾ ਨਿਭਾ ਰਿਹਾ ਹੈ।ਉਹਨਾਂ ਦੱਸਿਆ ਕਿ ਜਿਹੜੇ ਬੇਰੁਜ਼ਗਾਰ ਰੁਜ਼ਗਾਰ ਨੌਜਵਾਨ ਰੁਜ਼ਗਾਰ ਬਿਊਰੋ ਵਿਖੇ ਨਾਮ ਦਰਜ ਕਰਵਾਉਂਦੇ ਹਨ ਉਹਨਾਂ ਦੀ ਸਹੂਲਤ ਲਈ ਲਾਇਬ੍ਰੇਰੀ ਦੀ ਸਥਾਪਨਾ ਕੀਤੀ ਗਈ ਹੈ ਅਤੇ ਰੋਜ਼ਗਾਰ ਬਿਊਰੋ ਵੱਲੋਂ ਸਮੇਂ—ਸਮੇਂ ਤੇ ਪਲੇਸਮੈਂਟ ਕੈਂਪ ਅਤੇ ਕਾਉਂਸਲਿੰਗ ਸੈਸ਼ਨ ਦਾ ਆਯੋਜਨ ਕੀਤਾ ਜਾਂਦਾ ਹੈ ਤਾਂ ਜੋ ਪ੍ਰਾਰਥੀਆਂ ਨੂੰ ਰੋਜ਼ਗਾਰ ਦੀ ਮੌਜੂਦਾ ਅਸਾਮੀਆਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਜਾ ਸਕੇ।ਉਹਨਾਂ ਕਿਹਾ ਕਿ ਪ੍ਰਾਰਥੀ ਇਹ ਸਾਰੀਆਂ ਸਹੂਲਤਾਂ ਦਾ ਲਾਭ ਤਾਂ ਹੀ ਲੈ ਸਕਣਗੇ ਜੇਕਰ ਉਹ ਇਸ ਦਫਤਰ ਵਿਖੇ ਰਜਿਸਟਰ ਹੋਣਗੇ। ਉਹਨਾਂ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਰੋਜ਼ਗਾਰ ਬਿਊਰੋ ਵੱਲੋਂ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਦਾ ਲਾਭ ਉਠਾਉਣ ਲਈ ਵੱਧ ਤੋਂ ਵੱਧ ਪ੍ਰਾਰਥੀਆਂ ਰੋਜ਼ਗਾਰ ਬਿਊਰੋ ਵਿੱਚ ਆਪਣਾ ਨਾਮ ਦਰਜ ਕਰਵਾਉਣ। ਉਹਨਾਂ ਦੱਸਿਆ ਕਿ ਨਾਮ ਦਰਜ ਕਰਵਾਉਣ ਲਈ ਪ੍ਰਾਰਥੀ ਦੇ ਸਾਰੇ ਵਿਦਿਅਕ ਯੋਗਤਾ ਦੇ ਸਰਟੀਫਿਕੇਟ, ਆਧਾਰ ਕਾਰਡ ਅਤੇ ਜਾਤੀ ਸਰਟੀਫਿਕੇਟ (ਕੇਵਲ ਅਨੁਸੂਚਿਤ ਅਤੇ ਪਛੜੀ ਸ਼੍ਰੇਣੀਆਂ ਲਈ) ਲੋੜੀਂਦੇ ਹਨ। ਜ਼ਿਲ੍ਹਾ ਰੁਜ਼ਗਾਰ ਅਫ਼ਸਰ ਨੇ ਦੱਸਿਆ ਕਿ ਪ੍ਰਾਰਥੀ ਆਪਣੇ ਅਸਲ ਸਰਟੀਫਿਕੇਟ ਅਤੇ ਫੋਟੋਕਾਪੀਆਂ ਲੈ ਕੇ ਕਿਸੇ ਵੀ ਕੰਮ ਵਾਲੇ ਦਿਨ ਰੋਜ਼ਗਾਰ ਬਿਊਰੋ ਵਿੱਚ ਆ ਕੇ ਕਮਰਾ ਨੰ:114—ਏ, ਗਰਾਊਂਡ ਫਲੋਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫਤਹਿਗੜ੍ਹ ਸਾਹਿਬ ਵਿਖੇ ਆ ਕੇ ਆਪਣਾ ਨਾਮ ਦਰਜ ਕਰਵਾ ਸਕਦੇ ਹਨ ਅਤੇ ਆਨਲਾਈਨ ਵੀ ਰਜਿਸਟਰ ਕੀਤਾ ਜਾਂਦਾ ਹੈ ਵਧੇਰੇ ਜਾਣਕਾਰੀ ਲਈ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪਲਾਈਨ ਨੰਬਰ 9915682436 ਤੇ ਸੰਪਰਕ ਕਰ ਸਕਦੇ ਹੋ ਅਤੇ ਹਰ ਰੋਜ਼ ਨੌਕਰੀਆਂ ਦੀ ਜਾਣਕਾਰੀ ਲਈ Telegram Channel  "DBEE FATEHGARH SAHIB" iK https://t.me/dbeeggsjobs ਜੁਆਇੰਨ ਕਰੋ।

Have something to say? Post your comment

 

More in Malwa

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ

ਸੁਨਾਮ ਦੀ ਬਖਸ਼ੀਵਾਲਾ ਰੋਡ ਤੇ ਟੁੱਟੀ ਸੜਕ ਤੇ ਧਸੀ ਬੱਸ 

ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ

ਚੋਣਾਂ ਲਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ, ਸਿਆਸੀ ਪਾਰਟੀਆਂ ਦੇ ਨੁਮਾਇੰਦੇ ਰਹੇ ਮੌਜੂਦ

ਅਕਾਲੀ ਬੇ.ਜੇ.ਪੀ. ਇੱਕੋ ਥਾਲੀ ਦੇ ਚੱਟੇ ਵੱਟੇ ਅਤੇ ਪੰਜਾਬ ਵਿਰੋਧੀ

ਅਕਾਲੀ ਦਲ ਨੂੰ ਝਟਕਾ : ਅਬਲੋਵਾਲ ਸਮੇਤ 3 ਸਾਬਕਾ ਚੇਅਰਮੈਨ ਅਤੇ 2 ਸਾਬਕਾ ਕੌਂਸਲਰ ਆਪ ਵਿੱਚ ਸ਼ਾਮਲ

ਚੋਣਾਂ ਸਬੰਧੀ ਮੀਡੀਆ ਕਵਰੇਜ ਕਰਦੇ ਪੱਤਰਕਾਰ ਵੀ ਜ਼ਰੂਰੀ ਸੇਵਾ ਸ਼੍ਰੇਣੀ ਵਿੱਚ ਸ਼ਾਮਲ : ਡਾ ਪੱਲਵੀ

ਭਰਤ ਭਾਰਦਵਾਜ਼ ਬ੍ਰਾਹਮਣ ਸਭਾ ਯੂਥ ਵਿੰਗ ਦੇ ਪ੍ਰਧਾਨ ਬਣੇ

ਸ਼ੋ੍ਮਣੀ ਕਮੇਟੀ ਨੇ ਕਿਸਾਨ ਭਰਾਵਾਂ ਨੂੰ ਭੇਜੀ 50 ਹਜ਼ਾਰ ਰੁਪਏ ਸਹਾਇਤਾ ਰਾਸ਼ੀ