Wednesday, September 17, 2025

Malwa

ਘਰੇਲੂ ਬਗੀਚੀਆਂ ਵਿੱਚ ਸਬਜ਼ੀਆਂ ਉੱਗਾ ਕੇ ਆਰਥਿਕਤਾ ਅਤੇ ਸਿਹਤ ਵਿੱਚ ਸੁਧਾਰ ਕੀਤਾ ਜਾ ਸਕਦਾ ਹੈ : ਜਸਪ੍ਰੀਤ ਕੌਰ

March 14, 2024 04:13 PM
SehajTimes

ਫਤਹਿਗੜ੍ਹ ਸਾਹਿਬ : ਪੰਜਾਬ ਸਰਕਾਰ ਵੱਲੋਂ ਦਿਹਾਤੀ ਖੇਤਰ ਦੀਆਂ ਔਰਤਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸੈਲਫ ਹੈਲਪ ਗਰੁੱਪਾਂ ਨੂੰ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਵੱਖ- ਵੱਖ ਕੰਮ ਸ਼ੁਰੂ ਕਰਨ ਲਈ ਕਰਜ਼ੇ ਮੁਹੱਈਆ ਕਰਵਾਏ ਜਾਂਦੇ ਹਨ ਅਤੇ ਇਸੇ ਤਰ੍ਹਾਂ ਸਮੇਂ ਸਮੇਂ ਤੇ ਸੈਲਫ ਹੈਲਪ ਗਰੁੱਪ ਦੇ ਮੈਂਬਰਾਂ ਦੀ ਸਰਕਾਰ ਵੱਲੋਂ ਵੱਖ-ਵੱਖ ਤਰੀਕੀਆਂ ਨਾਲ ਮਦਦ ਕੀਤੀ ਜਾਂਦੀ ਹੈ ਜਿਸ ਨਾਲ ਸੈਲਫ ਹੈਲਪ ਗਰੁੱਪਾਂ ਦੀਆਂ ਮਹਿਲਾ ਮੈਂਬਰਾਂ ਨੂੰ ਆਪਣੇ ਪਰਿਵਾਰ ਦੀ ਆਰਥਿਕਤਾ ਵਿੱਚ ਯੋਗਦਾਨ ਪਾਉਣ ਦਾ ਮੌਕਾ ਹਾਸਲ ਹੋਵੇਗਾ। ਇਹ ਜਾਣਕਾਰੀ ਸੈਕਟਰੀ ਜ਼ਿਲ੍ਹਾ ਪ੍ਰੀਸ਼ਦ ਮੈਡਮ ਜਸਪ੍ਰੀਤ ਕੌਰ ਨੇ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿਖੇ ਸਵੈ ਸਹਾਇਤਾ ਗਰੁੱਪ ਦੇ ਮੈਂਬਰਾਂ ਨੂੰ ਗਰਮ ਰੁੱਤ ਦੀਆਂ ਸਬਜ਼ੀਆਂ ਦੇ ਬੀਜਾਂ ਦੀਆਂ 1600 ਕਿੱਟਾਂ ਮੁਫਤ ਵੰਡਣ ਮੌਕੇ ਦਿੱਤੀ।  
ਸੈਕਟਰੀ ਜ਼ਿਲ੍ਹਾ ਪ੍ਰੀਸ਼ਦ ਨੇ ਦੱਸਿਆ ਕਿ ਬਲਾਕ ਖੇੜਾ ਦੇ 600 ਬਲਾਕ ਸਰਹਿੰਦ ਦੇ 500 ਅਤੇ ਬਲਾਕ ਖਮਾਣੋਂ ਦੇ 500  ਸਵੈ ਸਹਾਇਤਾ ਗਰੁੱਪਾਂ ਦੇ ਮੈਂਬਰਾਂ ਨੂੰ ਬੀਜਾਂ ਦੀਆਂ ਕਿੱਟਾਂ ਵੰਡੀਆਂ ਗਈਆਂ। ਉਹਨਾਂ ਦੱਸਿਆ ਕਿ ਇਹਨਾਂ ਕਿੱਟਾਂ ਰਾਹੀਂ ਸਵੈ ਸਹਾਇਤਾ ਸਮੂਹ ਮੈਂਬਰ ਆਪਣੇ ਘਰਾਂ ਵਿੱਚ ਥੋੜ੍ਹੀ ਜਗ੍ਹਾ ਵਿੱਚ ਵੀ ਆਰਗੈਨਿਕ ਤਰੀਕੇ ਨਾਲ ਸਬਜ਼ੀਆਂ ਪੈਦਾ ਕਰਕੇ ਆਪਣੇ ਪਰਿਵਾਰ ਲਈ ਸ਼ੁੱਧ ਸਬਜ਼ੀਆਂ ਪੈਦਾ ਕਰ ਸਕਦੇ ਹਨ ਅਤੇ ਆਪਣੇ ਪਰਿਵਾਰ ਲਈ ਸਬਜ਼ੀਆਂ ਖਰੀਦਣ ਲਈ ਹੋਣ ਵਾਲੇ ਖਰਚੇ ਨੂੰ ਘੱਟ ਕਰ ਸਕਦੇ ਹਨ।  ਉਹਨਾਂ ਦੱਸਿਆ ਕਿ ਉਹ ਆਪਣੇ ਘਰ ਸਬਜ਼ੀਆਂ ਪੈਦਾ ਕਰਕੇ ਜਿੱਥੇ ਉਹ ਆਪਣਾ ਆਰਥਿਕ ਜੀਵਨ ਪੱਧਰ ਸੁਧਾਰ ਸਕਦੇ ਹਨ ਉੱਥੇ ਉਹਨਾਂ ਦੀ  ਸਿਹਤ ਵੀ ਤੰਦਰੁਸਤ ਰਹੇਗੀ। ਇਸ ਮੌਕੇਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ ਤੋਂ ਜ਼ਿਲ੍ਹਾ ਮੈਨੇਜਰ ਕਮਲਜੀਤ ਕੌਰ, ਸੁਪਰਡੰਟ ਸ੍ਰੀਮਤੀ ਰਵਿੰਦਰ ਕੌਰ, ਬਲਾਕ ਪ੍ਰੋਗਰਾਮ ਮੈਨੇਜਰ (ਲਾਇਬਲੀ ਹੁੱਡ), ਅਨੁਰਾਗ ਸਿੰਘ ਵਿਰਕ ਅਤੇ ਕਲਸਟਰ ਕੁਆਡੀਨੇਟਰ ਕਮਲਜੀਤ ਸਿੰਘ ਹਾਜ਼ਰ ਸਨ।

Have something to say? Post your comment

 

More in Malwa

ਆਂਗਣਵਾੜੀ ਵਰਕਰਾਂ ਹੈਲਪਰਾਂ ਮਾਣ ਭੱਤਾ ਕੇਂਦਰ ਸਰਕਾਰ ਨੇ 6 ਮਹੀਨਿਆਂ ਤੋਂ ਲਟਕਾਇਆ : ਸਿੰਦਰ ਕੌਰ ਬੜੀ

ਪੰਜਾਬ ਤੇ ਕਿਸਾਨੀ ਦੀਆਂ ਮੰਗਾਂ ਨੂੰ ਲੈ ਕੇ ਬੀਕੇਯੂ ਲੱਖੋਵਾਲ ਦੇ ਵਫਦ ਨੇ ਕੇਂਦਰੀ ਮੰਤਰੀ ਐਸ.ਪੀ.ਸਿੰਘ ਬਗੇਲ ਨਾਲ ਕੀਤੀ ਮੁਲਾਕਾਤ : ਦੌਲਤਪੁਰਾ

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਸੰਦੀਪ ਕੌੜਾ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ