Sunday, May 05, 2024

Malwa

ਆਪ ਸਰਕਾਰ ਦੇ ਰਾਜ ਚ, ਵਿਗੜੀ ਕਾਨੂੰਨ ਵਿਵਸਥਾ : ਗੁਪਤਾ

March 14, 2024 04:35 PM
ਦਰਸ਼ਨ ਸਿੰਘ ਚੌਹਾਨ

ਭਾਜਪਾ ਆਗੂ ਵਿਨੋਦ ਗੁਪਤਾ ਤੇ ਹੋਰ ਗੱਲਬਾਤ ਕਰਦੇ ਹੋਏ 

ਸੁਨਾਮ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਵਿਨੋਦ ਗੁਪਤਾ ਦੀ ਅਗਵਾਈ ਹੇਠ ਪਾਰਟੀ ਆਗੂਆਂ ਦੀ ਹੋਈ ਮੀਟਿੰਗ ਵਿੱਚ ਹਾਜ਼ਰ ਆਗੂਆਂ ਨੇ ਪੰਜਾਬ ਵਿੱਚ ਲਗਾਤਾਰ ਬਿਗੜ ਰਹੀ ਕਾਨੂੰਨ ਵਿਵਸਥਾ ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਸੂਬੇ ਅੰਦਰ ਆਮ ਆਦਮੀ ਪਾਰਟੀ ਦੇ ਸਰਕਾਰ ਦੇ ਰਾਜ ਦੌਰਾਨ ਨਸ਼ਾ ਅਤੇ ਲੁੱਟ ਖੋਹ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਭਾਜਪਾ ਦੇ ਸੀਨੀਅਰ ਆਗੂ ਵਿਨੋਦ ਗੁਪਤਾ ਨੇ ਕਿਹਾ ਕਿ ਸੁਨਾਮ ਵਿੱਚ ਦਿਨ ਦਿਹਾੜੇ ਹਥਿਆਰਾਂ ਦੀ ਨੋਕ ਤੇ ਦੁਕਾਨਦਾਰਾਂ ਤੋਂ ਲੁੱਟ ਖੋਹ ਕੀਤੀ ਜਾ ਰਹੀ ਹੈ, ਸ਼ਹਿਰੀਆਂ ਅੰਦਰ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਪੰਰਤੂ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ । ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ ਅਤੇ ਗੈਂਗਸਟਰਾਂ ਦੇ ਹੋਂਸਲੇ ਪਹਿਲਾਂ ਨਾਲੋਂ ਬੁਲੰਦ ਹੋ ਗਏ ਹਨ  ਇੰਜ਼ ਪ੍ਰਤੀਤ ਹੋ ਰਿਹਾ ਹੈ ਜਿਵੇਂ ਪੰਜਾਬ ਵਿੱਚ ਸਰਕਾਰ ਨਾਮ ਦੀ ਚੀਜ਼ ਨਾ ਹੋਵੇ, ਉਨ੍ਹਾਂ ਕਿਹਾ ਕਿ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਤੇ ਭਗਵੰਤ ਸਿੰਘ ਮਾਨ ਸਰਕਾਰ ਦਾ ਦਬਦਬਾ ਖਤਮ ਹੋ ਗਿਆ ਹੈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰ ਸਤਾ ਸੰਭਾਲਣ ਮੌਕੇ ਕਿਹਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਨਸ਼ਾ ਅਤੇ ਲੁੱਟਾਂ ਖੋਹਾਂ ਬੰਦ ਕਰ ਦਿੱਤੀਆਂ ਜਾਣਗੀਆਂ ਲੇਕਿਨ ਹਾਲ ਜਿਉਂ ਦੀ ਤਿਉਂ ਬਣਿਆ ਹੋਇਆ ਹੈ। ਨਸ਼ਿਆਂ ਦੇ ਕਾਲੇ ਕਾਰੋਬਾਰ ਦਾ ਧੰਦਾ ਬੇਖੌਫ਼ ਚੱਲ ਰਿਹਾ ਹੈ। ਭਾਜਪਾ ਆਗੂ ਵਿਨੋਦ ਗੁਪਤਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਕਹਿਣੀ ਤੇ ਕਰਨੀ ਵਿੱਚ ਵੱਡਾ ਫਰਕ ਹੈ ਜੋ ਕਹਿੰਦੇ ਸੀ ਉਹ ਕੀਤਾ ਨਹੀਂ ਹੈ , ਹੱਕੀ ਅਤੇ ਜਾਇਜ ਮੰਗਾਂ ਲਈ ਹਰ ਵਰਗ ਸੜਕਾਂ ਤੇ ਸੰਘਰਸ਼ ਕਰਨ ਲਈ ਤੁਰਿਆ ਫਿਰਦਾ। ਕੇਂਦਰ ਸਰਕਾਰ ਨੂੰ ਭੰਡਣਾ ਇੰਨਾਂ ਦਾ ਇੱਕੋ ਇੱਕ ਮਕਸਦ ਹੈ। ਇਸ ਮੌਕੇ ਓ ਬੀ ਸੀ ਮੋਰਚਾ ਦੇ ਸੂਬਾਈ ਬੁਲਾਰੇ ਡਾਕਟਰ ਜਗਮਹਿੰਦਰ ਸੈਣੀ,  ਸਾਬਕਾ ਜਿਲਾ ਪ੍ਰਧਾਨ ਲਾਜਪਤ ਗਰਗ,  ਦੀਵਾਨ ਗੋਇਲ, ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਯੋਗੇਸ਼ ਗਰਗ , ਸਾਬਕਾ ਕੌਂਸਲਰ ਲਛਮਣ ਰੈਗਰ , ਰਾਕੇਸ਼ ਟੋਨੀ ਆਦਿ ਹਾਜ਼ਰ ਸਨ।

Have something to say? Post your comment

 

More in Malwa

ਜ਼ਿਲ੍ਹਾ ਚੋਣ ਅਫਸਰ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ

ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ  

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ