Wednesday, September 17, 2025

Malwa

ਇੰਟਰਲਾਕਿੰਗ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ : MLA Dr. Amandeep Kaur

March 14, 2024 04:54 PM
SehajTimes

ਮੋਗਾ : ਅੱਜ ਵਾਰਡ ਨੰ: 28 ਵਿੱਚ ਇੰਟਰਲਾਕਿੰਗ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ 19 ਲੱਖ ਦੀ ਲਾਗਤ ਨਾਲ ਬਣੀ ਗਲੀ ’ਚ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਕੀਤੀ। ਇਸ ਮੌਕੇ ਨਗਰ ਨਿਗਮ ਮੋਗਾ ਦੇ ਮੇਅਰ ਬਲਜੀਤ ਸਿੰਘ ਚਾਨੀ, ਕੌਂਸਲਰ ਜਗਜੀਤ ਸਿੰਘ ਜੀਤਾ, ਵਾਰਡ ਇੰਚਾਰਜ ਦਰਸ਼ਨ ਸਿੰਘ, ਕੌਂਸਲਰ ਜਗਸੀਰ ਸਿੰਘ ਹੁੰਦਲ, ਕੌਂਸਲਰ ਵਿਕਰਮਜੀਤ ਘਾਟੀ, ਰਾਕੇਸ਼ ਮਿੱਡਾ, ਪਿੰਟੂ ਗਿੱਲ ਅਤੇ ਵਾਰਡ ਵਾਸੀ ਹਾਜ਼ਰ ਸਨ। ਇਸ ਮੌਕੇ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੋਗਾ ਸ਼ਹਿਰ ਦੇ ਵਾਰਡਾਂ ਦੇ ਵਿਕਾਸ ਕਾਰਜ ਪਹਿਲ ਦੇ ਆਧਾਰ ’ਤੇ ਕਰਵਾਏ ਜਾ ਰਹੇ ਹਨ ਅਤੇ ਮੋਗਾ ਸ਼ਹਿਰ ’ਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ। ਉਨ੍ਹ੍ਹਾਂ ਕਿਹਾ ਕਿ ਜੇਕਰ ਕਿਸੇ ਵਾਰਡ ਵਾਸੀ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ। ਜਿਸ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਵਾਰਡ ਨੰ: 28 ਵਿੱਚ ਵਿਕਾਸ ਕਾਰਜ ਸ਼ੁਰੂ ਕਰਵਾਉਣ ਲਈ ਵਾਰਡ ਵਾਸੀਆਂ ਨੇ ਹਲਕਾ ਵਿਧਾਇਕ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਿਰੋਪਾਓ ਅਤੇ ਹਾਰ ਦੇ ਕੇ ਸਨਮਾਨਿਤ ਕੀਤਾ।

Have something to say? Post your comment

 

More in Malwa

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਸੰਦੀਪ ਕੌੜਾ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ