Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਮੁੱਖ ਮੰਤਰੀ ਵੱਲੋਂ ਸੂਬੇ ਦੇ ਬੱਸ ਅੱਡਿਆਂ ਅਤੇ ਦਾਣਾ ਮੰਡੀਆਂ ਦੀ ਕਾਇਆਕਲਪ ਕਰਨ ਲਈ ਵਿਸ਼ੇਸ਼ ਸਕੀਮ ਸ਼ੁਰੂ ਕਰਨ ਦਾ ਐਲਾਨ

March 14, 2024 05:16 PM
SehajTimes

ਮੋਗਾ ਵਿਖੇ ਸਰਕਾਰ-ਵਪਾਰ ਮਿਲਣੀ ਕਰਵਾਈ

ਅਜੀਤਵਾਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਦੇ ਸ਼ਹਿਰਾਂ ਅੰਦਰ ਸਾਰੇ ਬੱਸ ਅੱਡਿਆਂ ਅਤੇ ਦਾਣਾ ਮੰਡੀਆਂ ਦਾ ਮੁਹਾਂਦਰਾ ਸੰਵਾਰਨ ਲਈ ਵਿਆਪਕ ਸਕੀਮ ਸ਼ੁਰੂ ਕਰਨ ਦਾ ਐਲਾਨ ਕੀਤਾ। ‘ਸਰਕਾਰ-ਵਪਾਰ ਮਿਲਣੀ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲਗਪਗ ਸਾਰੀਆਂ ਦਾਣਾ ਮੰਡੀਆਂ ਹੁਣ ਸ਼ਹਿਰਾਂ ਦੇ ਅੰਦਰ ਹਨ ਜਿਸ ਕਰਕੇ ਬੱਸ ਅੱਡਿਆਂ ਅਤੇ ਦਾਣਾ ਮੰਡੀਆਂ ਨੂੰ ਆਧੁਨਿਕ ਲੀਹਾਂ ਉਤੇ ਵਿਕਸਤ ਕਰਨ ਲਈ ਵਿਆਪਕ ਪੱਧਰ ਉਤੇ ਸਕੀਮ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਲੋਕਾਂ ਨੂੰ ਸਹੂਲਤ ਮਿਲੇਗੀ, ਉਥੇ ਹੀ ਸੂਬੇ ਦੇ ਵਿਕਾਸ ਨੂੰ ਵੀ ਵੱਡਾ ਹੁਲਾਰਾ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਇਹ ਸੁਪਨਾ ਹੈ ਕਿ ਵੱਖ-ਵੱਖ ਖੇਤਰਾਂ ਦਾ ਹਰੇਕ ਵਰਗ ਤਰੱਕੀ ਕਰੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਕਦੇ ਵੀ ਅਜਿਹੇ ਸਮਾਗਮ ਨਹੀਂ ਕਰਦੇ ਸਨ ਕਿਉਂਕਿ ਉਹ ਆਪਣੀ ਨਿਕੰਮੀ ਕਾਰਗੁਜ਼ਾਰੀ ਕਰਕੇ ਲੋਕਾਂ ਦਾ ਸਾਹਮਣਾ ਕਰਨ ਤੋਂ ਹਿਚਕਚਾਉਂਦੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਵਪਾਰੀ ਕੰਮ ਲਈ ਸੁਖਾਵਾਂ ਮਾਹੌਲ ਅਤੇ ਆਪਣੇ ਕਾਰੋਬਾਰ ਵਿੱਚ ਤਰੱਕੀ ਕਰਨ ਤੋਂ ਇਲਾਵਾ ਹੋਰ ਕੁਝ ਨਹੀਂ ਚਾਹੁੰਦੇ ਅਤੇ ਇਸ ਨੂੰ ਪੂਰਾ ਕਰਨ ਲਈ ਸੂਬਾ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ‘ਸਰਕਾਰ ਤੁਹਾਡੇ ਦੁਆਰ’ ਸਕੀਮ ਸੁਰੂ ਕਰਕੇ ਇਸ ਲਈ ਵਧੀਆ ਰਾਹ ਲੱਭਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਪੰਜਾਬੀਆਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਚੰਡੀਗੜ੍ਹ ਤੋਂ ਨਹੀਂ ਸਗੋਂ ਪਿੰਡਾਂ ਤੋਂ ਚੱਲੇਗੀ, ਜਿਸ ਕਾਰਨ ‘ਸਰਕਾਰ ਤੁਹਾਡੇ ਦੁਆਰ’ ਸਕੀਮ ਸੁਰੂ ਕੀਤੀ ਗਈ ਹੈ। ਸੂਬੇ ਦੇ ਲੋਕਾਂ ਨੇ ਮੇਰੀ ਸਰਕਾਰ ਨੂੰ ਸ਼ਾਨਦਾਰ ਫਤਵਾ ਦੇ ਕੇ ਮੈਨੂੰ ਵੱਡੀ ਜਿਮੇਵਾਰੀ ਸੌਂਪੀ ਹੈ, ਜਿਸ ਕਾਰਨ ਮੈਂ ਦਿਨ-ਰਾਤ ਜਨਤਾ ਦੀ ਸੇਵਾ ਕਰਨ ਲਈ ਵਚਨਬੱਧ ਹਾਂ। ਲੋਕਾਂ ਨੂੰ ਹੁਣ ਸੂਬਾ ਸਰਕਾਰ ਦੇ ਕੰਮਕਾਜ ‘ਤੇ ਭਰੋਸਾ ਹੈ, ਜਿਸ ਕਾਰਨ ਹੁਣ ਪ੍ਰਵਾਸੀ ਭਾਰਤੀ ਪੰਜਾਬ ਦੇ ਵਿਕਾਸ ‘ਚ ਸਰਗਰਮ ਭਾਈਵਾਲ ਬਣ ਰਹੇ ਹਨ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਛਵਾੜਾ ਕੋਲਾ ਖਾਣ ਤੋਂ ਨਿਕਲਣ ਵਾਲੇ ਕੋਲੇ ਦੀ ਵਰਤੋਂ ਸਿਰਫ ਸਰਕਾਰੀ ਪਾਵਰ ਪਲਾਂਟਾਂ ਲਈ ਹੀ ਕੀਤੀ ਜਾ ਸਕਦੀ ਹੈ, ਇਸ ਲਈ ਇਸ ਪਾਵਰ ਪਲਾਂਟ ਦੀ ਖਰੀਦ ਨਾਲ ਇਸ ਕੋਲੇ ਨੂੰ ਸੂਬੇ ਦੇ ਹਰੇਕ ਸੈਕਟਰ ਲਈ ਬਿਜਲੀ ਪੈਦਾ ਕਰਨ ਲਈ ਵਰਤੋਂ ਵਿੱਚ ਲਿਆਂਦਾ ਜਾ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਠੋਸ ਉਪਰਾਲੇ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਧਿਆਨ ਇਸ ਗੱਲ ਨੂੰ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨੌਕਰੀ ਲੱਭਣ ਵਾਲਿਆਂ ਦੀ ਬਜਾਏ ਨੌਕਰੀ ਦੇਣ ਵਾਲੇ ਬਣਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਗਾਂਹਵਧੂ ਅਤੇ ਖੁਸਹਾਲ ਪੰਜਾਬ ਦੀ ਸਿਰਜਣਾ ਕਰਨਾ ਸਮੇਂ ਦੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਕੂਲ ਪੱਧਰ ‘ਤੇ ਸੁਰੂ ਕੀਤੀ ‘ਬਿਜਨਸ ਬਲਾਸਟਰ’ ਸਕੀਮ ਇਸ ਦਿਸਾ ਵਿੱਚ ਇੱਕ ਸਹੀ ਕਦਮ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹੁਣ 829 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਵਿੱਚ ‘ਸਕੂਲ ਆਫ ਐਮੀਨੈਂਸ’ ਸਥਾਪਤ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਹੋ ਰਿਹਾ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤੱਥ ਦੇ ਬਾਵਜੂਦ ਕਿ ਪੰਜਾਬੀਆਂ ਨੇ ਕੌਮੀ ਅਜਾਦੀ ਦੇ ਸੰਘਰਸ ਵਿੱਚ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਕੇਂਦਰ ਸਰਕਾਰ ਨੇ ਸੂਬੇ ਨੂੰ ਪ੍ਰੇਸ਼ਾਨ ਕਰਨ ਲਈ ਆਰ.ਡੀ.ਐਫ. ਅਤੇ ਨੈਸਨਲ ਹੈਲਥ ਮਿਸਨ ਦੇ ਫੰਡ ਰੋਕ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਰੋਕੇ ਗਏ ਇਨ੍ਹਾਂ 8000 ਕਰੋੜ ਰੁਪਏ ਨਾਲ ਸੂਬੇ ਦੇ ਵਿਕਾਸ ਨੂੰ ਹੁਲਾਰਾ ਮਿਲ ਸਕਦਾ ਹੈ ਅਤੇ ਇਨ੍ਹਾਂ ਫੰਡਾਂ ਨੂੰ ਹਾਸਲ ਕਰਨ ਲਈ ਇਹ ਜਰੂਰੀ ਹੈ ਕਿ ਅਗਾਮੀ ਲੋਕ ਸਭਾ ਚੋਣਾਂ ਵਿੱਚ ‘ਆਪ’ ਨੂੰ ਸਾਰੀਆਂ 13 ਲੋਕ ਸਭਾ ਸੀਟਾਂ ਹਾਸਲ ਹੋਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਨ੍ਹਾਂ ਨੂੰ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸਹਾਲੀ ਲਈ ਹੋਰ ਮਜਬੂਤੀ ਨਾਲ ਕੰਮ ਕਰਨ ਲਈ ਤਾਕਤ ਦੇਵੇਗਾ।

Have something to say? Post your comment

 

More in Doaba

ਡਿਪਟੀ ਕਮਿਸ਼ਨਰ ਆਪਣੀ ਜਾਣਕਾਰੀ ਸਵੈ ਗਣਨਾ ਪੋਰਟਲ ਤੇ ਭਰ ਕੇ ਕੀਤੀ ਗਈ ਸੈਲਫ ਐਨਯੂਮੇਰੇਸ਼ਨ ਦੀ ਸ਼ੁਰੂਆਤ; ਨਾਗਰਿਕਾਂ ਨੂੰ ਪੂਰੇ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ

ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ

ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਵਿਧਾਇਕਾ ਸੰਤੋਸ਼ ਕਟਾਰੀਆ ਦੇ ਯਤਨਾਂ ਸਦਕਾ ਪਿੰਡ ਨੀਲੇਵਾੜੇ (ਰੱਤੇਵਾਲ) ਦੀ ਪੰਚਾਇਤ ਨੂੰ ਮਿਲੇ 7 ਲੱਖ: ਕਰਨਵੀਰ ਕਟਾਰੀਆ

ਯੂਥ ਲੀਡਰਸ਼ਿਪ ਟ੍ਰੇਨਿੰਗ ਵਰਕਸ਼ਾਪ ਪੀ.ਏ.ਯੂ.–ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿੱਚ ਆਯੋਜਿਤ

ਚੇਅਰਮੈਨ ਸਤਨਾਮ ਜਲਾਲਪੁਰ ਨੇ 43 ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਅੰਮ੍ਰਿਤਸਰ ਯਾਤਰਾ ਲਈ ਕੀਤਾ ਰਵਾਨਾ

ਪ੍ਰੀਅੰਕਾ ਨੇ ਪੰਜਾਬ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ

ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ ਬੈਂਕਾ ਦੇ ਅਧਿਕਾਰੀਆ ਨਾਲ ਕੌਮੀ ਲੋਕ ਅਦਾਲਤ ਸਬੰਧੀ ਕੀਤੀ ਮੀਟਿੰਗ

ਕਾਂਗੜਾ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਸੰਗਠਨ ਸਿਰਜਣ ਅਭਿਆਨ ਤਹਿਤ ਆਯੋਜਿਤ 10 ਰੋਜ਼ਾ ਟ੍ਰੇਨਿੰਗ ਹੋਈ

ਬਲਾਚੌਰ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਅਸ਼ੋਕ ਕਟਾਰੀਆ ਨੇ ਹਰੀ ਝੰਡੀ ਵਿਖਾ ਕੇ ਸ਼ਰਧਾਲੂਆਂ ਦੀ ਬੱਸ ਕੀਤੀ ਰਵਾਨਾ