Thursday, January 22, 2026
BREAKING NEWS
ਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂਆਮ ਆਦਮੀ ਪਾਰਟੀ ਹਾਈ ਕਮਾਂਡ ਨੇ ਗੁਰਸ਼ਰਨ ਸਿੰਘ ਛੀਨਾ ਨੂੰ ਦਿੱਤੀ ਵੱਡੀ ਜਿੰਮੇਵਾਰੀਅੰਮ੍ਰਿਤਸਰ ਪੁਲਿਸ ਨਾਲ ਮੁਕਾਬਲੇ 'ਚ ਖ਼ਤਰਨਾਕ ਗੈਂਗਸਟਰ ਮਨੀ ਪ੍ਰਿੰਸ ਢੇਰ ਹਸਪਤਾਲ 'ਚੋਂ ਫਰਾਰ ਹੋਣ ਤੋਂ ਬਾਅਦ ਪੁਲਿਸ ਕਰ ਰਹੀ ਸੀ ਪਿੱਛਾਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ : ਮੁੱਖ ਮੰਤਰੀ ਮਾਨਬੰਗੇ ਨੇੜਲੇ ਮਜਾਰਾ ਰਾਜਾ ਸਾਹਿਬ ਤੋਂ ਮਿਲੇ 169 ਪਾਵਨ ਸਰੂਪ ਸਬੰਧੀ ਸ੍ਰੋਮਣੀ ਕਮੇਟੀ ਕਰੇ ਦਰੁਸਤੀ: ਵਡਾਲਾਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ ਮੁੱਖ ਮੰਤਰੀ ਭਗਵੰਤ ਸਿੰਘਭਾਰਤ ਵਿੱਚ ਸਕੋਡਾ ਆਟੋ ਦਾ 25ਵਾਂ ਸਾਲ ਬਣਿਆ ਸਭ ਤੋਂ ਸਫਲ ਸਾਲ30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Doaba

ਪੰਜਾਬੀਆਂ ਨੂੰ ਅਕਾਲੀ ਦਲ ਦੇ ਬੈਨਰ ਹੇਠ ਇਕਜੁੱਟ ਹੋਣ ਦਾ ਦਿੱਤਾ ਸੱਦਾ

March 14, 2024 05:25 PM
SehajTimes

ਬਾਘਾਪੁਰਾਣਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਦੇ ਬੈਨਰ ਹੇਠ ਇਕਜੁੱਟ ਹੋਣ ਤਾਂ ਜੋ ਵਿਕਾਸ ਦੇ ਦੌਰ ਨੂੰ ਵਾਪਸ ਲਿਆਂਦਾ ਜਾ ਸਕੇ ਅਤੇ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਦੀਆਂ ਸਰਕਾਰਾਂ ਨੇ ਪੰਜਾਬ ਨੂੰ ਵੀਹ ਸਾਲ ਪਿੱਛੇ ਧੱਕ ਦਿੱਤਾ ਹੈ। ‘ਪੰਜਾਬ ਬਚਾਓ ਯਾਤਰਾ’ ਤਹਿਤ ਅੱਜ ਮੋਗਾ ਜਿਲ੍ਹੇ ਦੇ ਹਲਕਾ ਨਿਹਾਲ ਸਿੰਘ ਵਾਲਾ ਤੇ ਬਾਘਾਪੁਰਾਣਾ ਵਿਚ ਹਜ਼ਾਰਾਂ ਲੋਕਾਂ ਨੇ ਸੜਕ ਦੋਵੇਂ ਪਾਸੇ ਖੜ੍ਹੇ ਹੋ ਕੇ ਅਕਾਲੀ ਦਲ ਦੇ ਪ੍ਰਧਾਨ ਦਾ ਨਿੱਘਾ ਸਵਾਗਤ ਕੀਤਾ ਤੇ ਸਨਮਾਨ ਕੀਤਾ। ਇਸ ਦੌਰਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਪਿਛਲੇ 7 ਸਾਲਾਂ ਦੌਰਾਨ ਕਾਂਗਰਸ ਤੇ ਆਪ ਦੇ ਰਾਜ ਵਿਚ ਕੋਈ ਵਿਕਾਸ ਕਾਰਜ ਨਹੀਂ ਹੋਇਆ। ਉਹਨਾਂ ਕਿਹਾ ਕਿ ਹਰ ਪੈਮਾਨੇ ’ਤੇ ਸੂਬਾ ਹੇਠਾਂ ਗਿਆ ਹੈ ਭਾਵੇਂ ਉਹ ਵਿੱਤੀ, ਬੁਨਿਆਦੀ ਢਾਂਚੇ, ਪੇਂਡੂ ਵਿਕਾਸ, ਸ਼ਹਿਰੀ ਸਹੂਲਤਾਂ ਤੇ ਸਮਾਜ ਭਲਾਈ ਸਕੀਮਾਂ ਦਾ ਲਾਭ ਹੋਵੇ, ਸਭ ਠੱਪ ਪਏ ਹਨ। ਸਰਦਾਰ ਬਾਦਲ ਨੇ ਕਿਹਾ ਕਿ ਸਿਰਫ ਅਕਾਲੀ ਦਲ ਹੀ ਸਰਵ ਪੱਖੀ ਵਿਕਾਸ ਕਰਵਾ ਸਕਦਾ ਹੈ। ਇਸ ਮੌਕੇ ਨਿਹਾਲ ਸਿੰਘ ਵਾਲਾ ਅਤੇ ਬਾਘਾ ਪੁਰਾਣਾ ਵਿਚ ਸੂਬੇਦਾਰ ਬਲਦੇਵ ਸਿੰਘ ਮਾਣੂਕੇ ਤੇ ਤੀਰਥ ਸਿੰਘ ਮਾਹਲਾ ਵੀ ਸਨ, ਨੇ ਕਿਹਾ ਕਿ ਦਿੱਲੀ ਆਧਾਰਿਤ ਪਾਰਟੀਆਂ ਨੇ ਵਾਰ-ਵਾਰ ਤੁਹਾਨੂੰ ਲੁੱਟਿਆ ਹੈ। ਉਹਨਾਂ ਕਿਹਾ ਕਿ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਵੀ ਆਪਣੇ ਆਕਾ ਅਰਵਿੰਦ ਕੇਜਰੀਵਾਲ ਦੇ ਇਸ਼ਾਰਿਆਂ ’ਤੇ ਨੱਚ ਰਿਹਾ ਹੈ ਤੇ ਪੰਜਾਬ ਦੇ ਸਰਕਾਰੀ ਖ਼ਜ਼ਾਨੇ ਵਿਚੋਂ ਕਰੋੜਾਂ ਰੁਪਏ ਆਪ ਦਾ ਹੋਰ ਰਾਜਾਂ ਵਿਚ ਨੈਟਵਰਕ ਫੈਲਾਉਣ ’ਤੇ ਖਰਚ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੇ ਵਾਅਦੇ ਕੀਤੇ ਗਏ ਸਨ ਤੇ ਹਰ ਔਰਤ ਦਾ ਹੁਣ ਸਰਕਾਰ ਵੱਲ 24-24 ਹਜ਼ਾਰ ਰੁਪਏ ਬਕਾਇਆ ਹੋ ਗਿਆ ਹੈ। ਦੂਜੇ ਪਾਸੇ ਨੌਜਵਾਨਾਂ ਨੂੰ ਰੋਜ਼ਗਾਰ ਨਹੀਂ ਮਿਲ ਰਿਹਾ ਤੇ ਗਰੀਬਾਂ ਨੂੰ ਆਟਾ ਦਾਲ ਤੇ ਬੁਢਾਪਾ ਪੈਨਸ਼ਨ ਵਰਗੀਆਂ ਸਮਾਜ ਭਲਾਈ ਸਕੀਮਾਂ ਦਾ ਲਾਭ ਨਹੀਂ ਮਿਲ ਰਿਹਾ। ਇਸ ਮੌਕੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਇਸੇ ਸਦਕਾ ਰਾਜ ਵਿਚ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਰਾਹ ਪੱਧਰਾ ਹੋਵੇਗਾ ਅਤੇ ਤੇਜ਼ ਰਫਤਾਰ ਵਿਕਾਸ ਤੇ ਖੁਸ਼ਹਾਲੀ ਦਾ ਯੁੱਗ ਆਵੇਗਾ। ਉਹਨਾਂ ਕਿਹਾ ਕਿ ਅਕਾਲੀ ਦਲ ਦਾ ਇਹ ਇਤਿਹਾਸ ਰਿਹਾ ਹੈ ਕਿ ਉਸਨੇ ਥਰਮਲ ਪਲਾਂਟ, ਹਵਾਈ ਅੱਡੇ, ਚਾਹੁੰ ਮਾਰਗੀ ਸੜਕਾਂ ਵੱਡੇ ਵੱਡੇ ਪ੍ਰਾਜੈਕਟ ਹੀ ਨਹੀਂ ਲਿਆਂਦੇ ਬਲਕਿ ਆਟਾ ਦਾਲ, ਬੁਢਾਪਾ ਪੈਨਸ਼ਨ ਸ਼ਗਨਸਕੀਮ ਵਰਗੀਆਂ ਨਿਵੇਕਲੀਆਂ ਸਮਾਜ ਭਲਾਈ ਸਕੀਮਾਂ ਵੀ ਸ਼ੁਰੂ ਕੀਤੀਆਂ ਤੇ ਕਿਸਾਨਾਂ ਨੂੰ ਮੁਫਤ ਬਿਜਲੀ ਵਰਗੀ ਸਹੂਲਤ ਵੀ ਸ਼ੁਰੂ ਕੀਤੀ। ਉਨ੍ਹਾਂ ਨੇ ਕਿਹਾ ਕਿ ਆਪ ਸਰਕਾਰ ਦੇ ਰਾਜ ਵਿਚ ਨੱਸ਼ਿਆਂ ਦਾ ਪਸਾਰ ਖ਼ਤਰਨਾਕ ਪੱਧਰ ਤੱਕ ਵੱਧ ਗਿਆ ਹੈ। ਉਹਨਾਂ ਕਿਹਾ ਕਿ ਅਸੀਂ ਵੇਖ ਰਹੇ ਹਾਂ ਕਿ ਨਸ਼ਿਆਂ ਦੀ ਘਰ-ਘਰ ਡਲੀਵਰੀ ਹੋ ਰਹੀਹੈ। ਉਹਨਾਂ ਕਿਹਾ ਕਿ ਅਜਿਹਾ ਇਸ ਕਰ ਕੇ ਹੈ ਕਿਉਂਕਿ ਆਪ ਦੇ ਵਿਧਾਇਕ ਨਸ਼ਾ ਤਸਕਰਾਂ ਨਾਲ ਰਲੇ ਹੋਏ ਹਨ ਅਤੇ ਉਹਨਾਂ ਤੋਂ ਮਹੀਨੇ ਲੈ ਰਹੇ ਹਨ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਪੁਲਿਸ ਨਸ਼ਾ ਤਸਕਰੀ ਦੇ ਸਰਗਨਿਆਂ ਨੂੰ ਗ੍ਰਿਫਤਾਰ ਨਹੀਂ ਕਰ ਪਾ ਰਹੀ। ਸਰਦਾਰ ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਉਹ ਦਹਾਕਿਆਂ ਤੋਂ ਬਾਘਾ ਪੁਰਾਣਾ ਨਾਲ ਜੁੜੇ ਹਨ। ਇਹ ਹਲਕਾ ਉਹਨਾਂ ਦੇ ਪਾਰਲੀਮਾਨੀ ਹਲਕੇ ਫਰੀਦਕੋਟ ਦਾ ਹਿੱਸਾ ਹੁੰਦਾ ਸੀ ਤੇ ਹਰ ਵਾਰ ਲੋਕਾਂ ਨੇ ਉਹਨਾਂ ’ਤੇ ਵਿਸ਼ਵਾਸ ਪ੍ਰਗਟ ਕੀਤਾ ਸੀ। ਉਹਨਾਂ ਇਹ ਵੀ ਚੇਤੇ ਕੀਤਾ ਕਿ ਕਿਵੇਂ ਜਥੇਦਾਰ ਤੋਤਾ ਸਿੰਘ ਨੇ ਵੱਡੀਆਂ ਸ਼ਹਾਦਤਾਂ ਦਿੱਤੀਆਂ। ਇਸ ਮੌਕੇ ਮੋਗਾ ਜਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਗਿੱਲ ਲੰਡੇਕੇ, ਹਲਕਾ ਧਰਮਕੋਟ ਦੇ ਇੰਚਾਰਜ ਤੇ ਜਥੇਦਾਰ ਤੋਤਾ ਸਿੰਘ ਦੇ ਸਪੁੱਤਰ ਐਡਵੋਕੇਟ ਬਰਜਿੰਦਰ ਸਿੰਘ ਮੱਖਣ ਬਰਾੜ, ਮੋਗਾ ਹਲਕਾ ਇੰਚਾਰਜ਼ ਸੰਜੀਤ ਸਿੰਘ ਸੰਨੀ ਗਿੱਲ, ਸੀਨੀਅਰ ਅਕਾਲੀ ਆਗੂ ਖ਼ਣਮੁੱਖ ਭਾਰਤੀ ਪੱਤੋਂ ਵੀ ਪਾਰਟੀ ਪ੍ਰਧਾਨ ਦੇ ਨਾਲ ਸਨ। ਸਰਦਾਰ ਬਾਦਲ ਨੇ ਦੋਵਾਂ ਹਲਕਿਆਂ ਦੇ ਲੋਕਾਂ ਵੱਲੋਂ ‘ਪੰਜਾਬ ਬਚਾਓ ਯਾਤਰਾ’ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਣ ’ਤੇ ਉਹਨਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਭ੍ਰਿਸ਼ਟ ਅਤੇ ਘੁਟਾਲਿਆਂ ਭਰੀ ਤੇ ਪੰਜਾਬ ਤੇ ਪੰਜਾਬੀ ਵਿਰੋਧੀ ਆਪ ਪਾਰਟੀ ਨੂੰ ਸੱਤਾ ਤੋਂ ਲਾਂਭੇ ਕਰਨ ਦੀ ਮੁਹਿੰਮ ਸ਼ੁਰੂ ਹੋ ਗਈ ਹੈ ਅਤੇ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿਚ ਸਾਰੀਆਂ 13 ਦੀਆਂ 13 ਸੀਟਾਂ ਜਿੱਤੇਗਾ।

Have something to say? Post your comment

 

More in Doaba

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 169 ਲਾਪਤਾ ਸਰੂਪ ਬਰਾਮਦ; ਇਹ ਪ੍ਰਾਪਤੀ ਨਹੀਂ, ਸਗੋਂ ਸਾਡਾ ਫ਼ਰਜ਼ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਇਨਵੈਸਟ ਪੰਜਾਬ ਤਹਿਤ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਫੋਕਲ ਪੁਆਇੰਟ 'ਚ 35 ਕਰੋੜ ਦੀ ਲਾਗਤ ਵਾਲੇ ਨਵੇਂ 'ਟੂਲ ਰੂਮ' ਯੂਨਿਟ ਦਾ ਕੀਤਾ ਉਦਘਾਟਨ

ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਜਲਦੀ ਤਿਆਰ ਹੋਣਗੇ 3100 ਖੇਡ ਮੈਦਾਨ: ਹਰਜੋਤ ਸਿੰਘ ਬੈਂਸ

ਪੰਜਾਬ ਸਰਕਾਰ ਲਾਡੋਵਾਲ ਵਿਖੇ ਉੱਨਤ ਬਾਗਬਾਨੀ ਤਕਨਾਲੋਜੀ ਵਿਕਾਸ ਕੇਂਦਰ ਸਥਾਪਤ ਕਰੇਗੀ: ਮੋਹਿੰਦਰ ਭਗਤ

ਸ੍ਰੀ ਅਨੰਦਪੁਰ ਸਾਹਿਬ ਨੂੰ ਜੁੜਦੀਆਂ 317 ਕਿਲੋਮੀਟਰ ਸੜਕਾਂ ਨੂੰ 100 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ- ਹਰਭਜਨ ਸਿੰਘ ਈ.ਟੀ.ਓ

ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਰਜ਼ੀ ਵਿਧਾਨ ਸਭਾ ਦੀ ਉਸਾਰੀ 20 ਨਵੰਬਰ ਤੱਕ ਮੁਕੰਮਲ ਹੋਵੇਗੀ: ਸਪੀਕਰ

ਮੋਹਿੰਦਰ ਭਗਤ ਵੱਲੋਂ ਮਰਹੂਮ ਦਲਿਤ ਆਗੂ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀ ਕਰਨ ’ਤੇ ਰਾਜਾ ਵੜਿੰਗ ਖਿਲਾਫ਼ ਦਿੱਤਾ ਗਿਆ ਧਰਨਾ

ਜਿਊਲਰੀ ਸਟੋਰ ਗੋਲੀ ਕਾਂਡ: ਹੁਸਿ਼ਆਰਪੁਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪਿਉ- ਪੁੱਤ ਗ੍ਰਿਫ਼ਤਾਰ ; ਪਿਸਤੌਲ ਬਰਾਮਦ

ਮੁੱਖ ਮੰਤਰੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ