Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

Dr. Balbir Singh ਨੇ ਸਰਕਾਰੀ ਰਜਿੰਦਰਾ ਹਸਪਤਾਲ ਨੂੰ 4 ਅਲਟਰਾ ਮਾਡਰਨ ਆਪਰੇਸ਼ਨ ਥੀਏਟਰ ਮਰੀਜਾਂ ਕੀਤੇ ਸਮਰਪਿਤ

March 14, 2024 05:44 PM
Daljinder Singh Pappi
 
ਰਾਜਿੰਦਰਾ ਹਸਪਤਾਲ ਦੀ ਕਾਇਆਂ ਕਲਪ, ਪੈਲੀਏਟਿਵ ਕਲੀਨਿਕ ਦੀ ਵੀ ਸ਼ੁਰੂਆਤ-ਡਾ. ਬਲਬੀਰ ਸਿੰਘ
 
ਪਟਿਆਲਾ : ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਕਰੀਬ 7.5 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਮਗਰੋਂ ਨਵੇਂ ਬਣਾਏ 4 ਅਲਟਰਾ ਮਾਡਰਨ, ਅਤਿਆਧੁਨਿਕ ਮੋਡੁਲਰ ਆਪਰੇਸ਼ਨ ਥੀਏਟਰਾਂ ਦਾ ਉਦਘਾਟਨ ਕਰਕੇ ਮਰੀਜਾਂ ਨੂੰ ਸਮਰਪਿਤ ਕੀਤੇ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੂਬਾ ਨਿਵਾਸੀਆਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਰਾਜਿੰਦਰਾ ਹਸਪਤਾਲ ਨੂੰ ਸਰਕਾਰ ਵੱਲੋਂ ਲਗਾਤਾਰ ਅਪਗ੍ਰੇਡ ਕੀਤਾ ਜਾ ਰਿਹਾ ਹੈ ਤੇ ਇਸ ਦੀ ਕਾਇਆਂ ਕਲਪ ਕਰ ਦਿੱਤੀ ਗਈ ਹੈ।  ਇੱਥੇ 8 ਆਪਰੇਸ਼ਨ ਥੀਏਟਰਾਂ ਨੂੰ ਅਤਿਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ 4 ਅੱਜ ਮਰੀਜਾਂ ਨੂੰ ਸਮਰਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਨਵੀਂ ਸ਼ੁਰੂਆਤ ਕਰਦਿਆਂ ਪੇਨ ਮੈਨੈਜਮੈਂਟ ਕਲੀਨਿਕ ਤਹਿਤ ਕੈਂਸਰ ਵਰਗੇ ਗੰਭੀਰ ਰੋਗਾਂ ਦੇ ਸ਼ਿਕਾਰ ਮਰੀਜਾਂ ਨੂੰ ਦਰਦ ਤੋਂ ਰਾਹਤ ਦਿਵਾਉਣ ਲਈ ਸੁਪਰ ਸਪੈਸ਼ਲਿਟੀ ਸਰਵਿਸਿਜ ਪੈਲੀਏਟਿਵ ਕੇਅਰ ਯੂਨਿਟ ਦੀ ਵੀ ਸ਼ੁਰੂਆਤ ਕੀਤੀ ਹੈ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਾਫ਼ ਸੁਥਰੇ ਵਾਤਾਵਰਣ ਵਿੱਚ ਮਰੀਜਾਂ ਦੇ ਆਪਰੇਸ਼ਨ ਹੋਣ ਸਫ਼ਲਤਾ ਦਰ ਵਧੇਗੀ ਤੇ ਮਰੀਜ ਸਿਹਤਮੰਦ ਹੋਕੇ ਆਪਣੇ ਘਰਾਂ ਨੂੰ ਜਾਣਗੇ। ਉਨ੍ਹਾਂ ਦੱਸਿਆ ਕਿ ਆਪਰੇਸ਼ਨ ਥੀਏਟਰਾਂ 'ਚ ਲੈਮੀਨਾਰ ਫਲੋ ਸਿਸਟਮ ਤੇ ਹੈਫ਼ਾ ਫਿਲਟਰ ਕਕਰੇ ਲਗਾਤਾਰ ਹਰ ਤਿੰਨ ਤੋਂ ਪੰਜ ਮਿੰਟ ਬਾਅਦ ਹਵਾ ਤਬਦੀਲ ਹੋਵੇਗੀ ਤੇ ਤਾਪਮਾਨ ਤੇ ਨਮੀਂ ਕੰਟਰੋਲ ਕਰਦੇ ਹਨ, ਇੱਥੇ ਮਰੀਜਾਂ ਨੂੰ ਕਿਸੇ ਵੀ ਲਾਗ ਦੀ ਬਿਮਾਰੀ ਦਾ ਕੋਈ ਖ਼ਤਰਾ ਨਹੀਂ ਹੋਵੇਗਾ। ਇੱਥੇ ਵਰਤੇ ਜਾਣ ਵਾਲੇ ਸਾਰੇ ਉਪਕਰਨ ਪ੍ਰੀਫੈਬਰੀਕੇਟ ਤੇ ਦੀਵਾਰ ਵਿੱਚ ਫਿਟ ਹੋਣ ਕਾਰਨ ਇਹ ਸਟੇਟ ਆਫ਼ ਦੀ ਆਰਟ ਆਪਰੇਸ਼ਨ ਥੀਏਟਰ ਮਰੀਜਾਂ ਦੇ ਲਈ ਵਰਦਾਨ ਸਾਬਤ ਹੋਣਗੇ।
 
 
ਸਿਹਤ ਮੰਤਰੀ ਨੇ ਦੱਸਿਆ ਕਿ ਬੈਕਟਰੀਆ, ਫੰਗਸ, ਵਾਇਰਸ ਤੋਂ ਰਹਿਤ ਹੋਣਗੇ ਚਾਰੇ ਅਲਟਰਾ ਮਾਡਰਨ ਮੌਡੁਲਰ ਆਪਰੇਸ਼ਨ ਥੀਏਟਰ ਜਿਸ ਕਰਕੇ ਇੱਥੇ ਇੱਕ ਮਰੀਜ ਤੋਂ ਦੂਜੇ ਮਰੀਜ ਨੂੰ ਹੋਣ ਵਾਲੀ ਕਿਸੇ ਵੀ ਤਰ੍ਹਾਂ ਦੀ ਇਨਫੈਕਸ਼ਨ ਦਾ ਵੀ ਕੋਈ ਖ਼ਤਰਾ ਨਹੀਂ ਰਹੇਗਾ। ਅਜਿਹੇ ਆਪਰੇਸ਼ਨ ਥੀਏਟਰ ਏਮਜ ਜਾਂ ਫਿਰ ਪੀਜੀਆਈ ਵਰਗੀਆਂ ਸੰਸਥਾਵਾਂ ਵਿੱਚ ਹਨ ਅਤੇ ਇਹ ਸੁਵਿਧਾਵਾਂ ਵੱਡੇ ਤੋਂ ਵੱਡੇ ਕਾਰਪੋਰੇਟ ਹਸਪਤਾਲਾਂ ਵਿੱਚ ਵੀ ਨਹੀਂ ਹਨ। ਇਨ੍ਹਾਂ ਥੀਏਟਰਾਂ ਵਿੱਚ ਸਿਮੁਲੇਟਰ ਤੇ ਰਿਕਾਰਡਿੰਗ ਸਿਸਮਟ ਵੀ ਹੈ, ਜੋਕਿ ਟਰਸ਼ਰੀ ਕੇਅਰ ਇੰਸਟੀਚਿਊਟ 'ਚ ਪੜ੍ਹਦੇ ਮੈਡੀਕਲ ਦੇ ਵਿਦਿਆਰਥੀਆਂ ਦੀ ਸਿਖਲਾਈ ਲਈ ਬਹੁਤ ਲਾਹੇਵੰਦ ਸਾਬਤ ਹੋਣਗੇ। ਇਕ ਮੌਕੇ ਡੀ.ਆਰ.ਐਮ.ਈ. ਡਾ. ਅਵਨੀਸ਼ ਕੁਮਾਰ, ਕਰਨਲ ਜੇ.ਵੀ ਸਿੰਘ, ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ, ਮੈਡੀਕਲ ਸੁਪਰਡੈਂਟ ਡਾ. ਐਚ.ਐਸ ਰੇਖੀ, ਸਿਹਤ ਮੰਤਰੀ ਦੇ ਸਲਾਹਕਾਰ ਡਾ. ਸੁਧੀਰ ਵਰਮਾ, ਡਾ. ਭਗਵੰਤ ਸਿੰਘ, ਡਾ. ਆਰ.ਪੀ.ਐਸ. ਸਿਬੀਆ, ਲੋਕ ਨਿਰਮਾਣ ਦੇ ਕਾਰਜਕਾਰੀ ਇੰਜੀਨੀਅਰ ਪਿਯੂਸ਼ ਅਗਰਵਾਲ, ਡਾ. ਅਸ਼ਵਨੀ, ਡਾ. ਗਿਰੀਸ਼ ਸਾਹਨੀ, ਡਾ. ਰਾਜਾ ਪਰਮਜੀਤ ਸਿੰਘ, ਡਾ. ਦੀਪਾਲੀ, ਡਾ. ਕੁਲਦੀਪ ਸੰਧੂ ਵੀ ਮੌਜੂਦ ਸਨ।

Have something to say? Post your comment

 

More in Malwa

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ

ਲੋਕਧਾਰਾ ਅਤੇ ਵਿਰਾਸਤ ਨਾਲ਼ ਜੁੜੀ ਹੁੰਦੀ ਹੈ ਕਿਸੇ ਵੀ ਕੌਮ ਦੀ ਪਹਿਚਾਣ: ਡਾ. ਜਗਦੀਪ ਸਿੰਘ

ਜ਼ਿਲ੍ਹਾ ਪਟਿਆਲਾ ‘ਚ ਜਨਗਣਨਾ -2027 ਦੇ ਪਹਿਲੇ ਫੇਸ ਹਾਊਸ ਲਿਸਟਿੰਗ ਸਬੰਧੀ ਸੈਲਫ ਇਨੁਮੀਰੇਸ਼ਨ ਦੀ ਸ਼ੁਰੂਆਤ

ਬੱਚਿਆਂ ਨੂੰ ਐਜੂਕੇਸ਼ਨ ਦੇ ਖੇਤਰ ਲਈ ਜਾਗਰੂਕ ਕਰਨਾ ਜਰੂਰੀ : ਪਰਮਪਾਲ ਸ਼ਾਕਿਆ

ਲਾਇਬ੍ਰੇਰੀ ਸੰਚਾਲਕ ਨਾਲ ਹੋ ਰਹੀ ਗੁੰਡਾਗਰਦੀ ਵਿਰੁੱਧ ਜਥੇਬੰਦੀਆਂ ਵੱਲੋਂ 11 ਮਈ ਨੂੰ ਧਰਨੇ ਦਾ ਐਲਾਨ!

ਪੰਜਾਬ ਮੁਲਾਜਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮਜਦੂਰ ਦਿਵਸ ਮੌਕੇ ਕੀਤੀ ਸਾਂਝੀ ਰੈਲੀ

ਪੱਕੀ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਨੇ ਜਸਪਾਲ ਪੰਜਗਰਾਈ ਦੀ ਅਗਵਾਈ ਹੇਠ ਮਨਾਇਆ ‘ਮਜ਼ਦੂਰ ਦਿਵਸ’