Tuesday, September 16, 2025

Malwa

ਚੇਤਨ ਸਿੰਘ ਜੌੜਾਮਾਜਰਾ ਨੇ ਨਮਾਦਾਂ ਰਜਵਾਹਾ ਸਿਸਟਮ ਦਾ ਕੀਤਾ ਉਦਘਾਟਨ

March 14, 2024 05:53 PM
Daljinder Singh Pappi
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਸੂਇਆ ਰਾਹੀਂ ਖੇਤਾਂ 'ਚ ਪਾਣੀ ਪਹੁੰਚਾਉਣ ਲਈ ਪਹਿਲੇ ਦਿਨ ਤੋਂ ਕੀਤਾ ਜਾ ਰਿਹੈ ਕੰਮ : ਚੇਤਨ ਸਿੰਘ ਜੌੜਾਮਾਜਰਾ
 
ਕੈਬਨਿਟ ਮੰਤਰੀ ਨੇ ਸਮਾਣਾ ਵਿਖੇ ਸੜ੍ਹਕ ਦੇ ਕੰਮ ਦੀ ਕਰਵਾਈ ਸ਼ੁਰੂਆਤ 
 
ਕਿਹਾ, ਸ਼ੁਰੂ ਕੀਤੇ ਵਿਕਾਸ ਕਾਰਜ ਰਿਕਾਰਡ ਸਮੇਂ 'ਚ ਕੀਤੇ ਜਾ ਰਿਹੈ ਨੇ ਮੁਕੰਮਲ
 
ਸਮਾਣਾ : ਜਲ ਸਰੋਤ ਵਿਭਾਗ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ 18 ਕਰੋੜ ਰੁਪਏ ਦੀ ਲਾਗਤ ਨਾਲ 51 ਕਿਲੋਮੀਟਰ ਲੰਮੇ ਨਮਾਦਾਂ ਰਜਵਾਹਾ ਸਿਸਟਮ ਦੀ ਹੋਈ ਮੁੜ ਉਸਾਰੀ ਦਾ ਉਦਘਾਟਨ ਕਰਕੇ ਇਲਾਕਾ ਨਿਵਾਸੀਆਂ ਨੂੰ ਸਮਰਪਿਤ ਕੀਤਾ। ਇਸ ਰਜਵਾਹੇ ਦੀ ਮੁੜ ਉਸਾਰੀ ਨਾਲ ਸਮਾਣਾ, ਸ਼ੁਤਰਾਣਾ ਤੇ ਸੰਗਰੂਰ ਦੇ ਕਰੀਬ 80 ਪਿੰਡਾਂ ਨੂੰ ਲਾਭ ਹੋਇਆ ਹੈ। ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਜਿਨ੍ਹਾਂ ਕੋਲ, ਸੂਚਨਾ ਤੇ ਲੋਕ ਸੰਪਰਕ ਵਿਭਾਗ, ਖਨਣ ਤੇ ਭੂ-ਵਿਗਿਆਨ, ਜਲ ਤੇ ਭੂਮੀ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਬਾਰੇ ਵਿਭਾਗ ਵੀ ਹਨ, ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਲਗਾਤਾਰ ਦੋ ਸਾਲਾਂ ਤੋਂ ਖੇਤਾਂ ਤੱਕ ਪਾਣੀ ਪਹੁੰਚਾਉਣ ਲਈ ਕੱਸੀਆਂ, ਸੂਇਆ ਤੇ ਨਾਲਿਆਂ ਦੀ ਮੁਰੰਮਤ ਅਤੇ ਸਫ਼ਾਈ ਦਾ ਕੰਮ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਨਮਾਦਾਂ ਰਜਵਾਹਾ ਸਿਸਟਮ ਦੀ 51 ਕਿਲੋਮੀਟਰ ਦੀ ਮੁੜ ਉਸਾਰੀ ਕਰਨ 'ਤੇ ਕੁੱਲ 18.11 ਕਰੋੜ ਰੁਪਏ ਲਾਗਤ ਆਈ ਹੈ। ਉਨ੍ਹਾਂ ਕਿਹਾ ਕਿ ਇਸ ਸੂਏ ਵਿਚੋਂ 5 ਮਾਈਨਰ ਨਿਕਲਦੇ ਹਨ, ਜਿਨ੍ਹਾਂ ਵਿਚੋ ਦੋ ਤਿਆਰ ਹੋ ਗਏ ਹਨ ਅਤੇ ਤਿੰਨ ਦਾ ਕੰਮ ਆਉਣ ਵਾਲੇ ਦਿਨਾਂ 'ਚ ਮੁਕੰਮਲ ਹੋ ਜਾਵੇਗਾ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਵਿਖੇ ਸਵਾ ਦੋ ਕਿਲੋਮੀਟਰ ਸੜਕ ਦੇ ਨਿਰਮਾਣ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ ਕਿ ਇਸ ਸੜ੍ਹਕ ਦੇ ਬਣਨ ਨਾਲ ਵਾਰਡ ਨੰ: 2 ਤੇ 3, ਨਵਾਂ ਨੂਰਪੁਰਾ, ਵੜੈਚਾ, ਫਤਿਹਮਾਜਰੀ, ਸਦਰਪੁਰ ਪਿੰਡਾਂ ਨੂੰ ਲਾਭ ਹੋਵੇਗਾ ਅਤੇ ਸਰਕਾਰੀ ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ਾਂ ਤੇ ਐਬੂਲੈਂਸਾਂ ਨੂੰ ਵੀ ਸ਼ਹਿਰ ਦੀ ਟਰੈਫ਼ਿਕ ਦੀ ਸਮੱਸਿਆ ਤੋਂ ਛੁਟਕਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਵਿਕਾਸ ਦੇ ਸ਼ੁਰੂ ਕੀਤੇ ਗਏ ਕੰਮਾਂ ਨੂੰ ਰਿਕਾਰਡ ਸਮੇਂ ਵਿੱਚ ਪੂਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ, ਬਲਕਾਰ ਸਿੰਘ ਗੱਜੂਮਾਜਰਾ, ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਸੁਰਜੀਤ ਸਿੰਘ ਫ਼ੌਜੀ, ਸੋਨੂੰ ਥਿੰਦ, ਐਕਸੀਅਨ ਨਵਰੀਤ ਸਿੰਘ ਘੁੰਮਣ, ਐਸ.ਈ. ਸੁਰਜੀਤ ਸਿੰਘ, ਐਸ.ਡੀ.ਓ ਅੰਮ੍ਰਿਤਪਾਲ ਕੁੰਜ ਤੇ ਹੈਰੀ ਗੋਇਲ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ