Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਲੋਕ ਸਭਾ ਚੋਣਾਂ ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਉੱਤੇ ਸਖ਼ਤ ਨਿਗਰਾਨੀ ਰੱਖੇਗਾ ਚੋਣ ਕਮਿਸ਼ਨ : CEO

March 14, 2024 06:55 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਸਿਬਿਨ ਸੀ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਪ੍ਰਕਾਸ਼ਿਤ/ਪ੍ਰਸਾਰਿਤ ਪੇਡ ਨਿਊਜ਼ 'ਤੇ ਸਖ਼ਤ ਨਿਗਰਾਨੀ ਰੱਖੀ ਜਾਵੇਗੀ। ਅੱਜ ਇੱਥੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰਾਂ (ਡੀ.ਪੀ.ਆਰ.ਓਜ਼) ਨਾਲ ਸੂਬਾ ਪੱਧਰੀ ਵੀਡਿਓ ਕਾਨਫਰੰਸਿੰਗ ਰਾਹੀਂ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਚੋਣ ਅਫ਼ਸਰ ਨੇ ਕਿਹਾ ਕਿ ਕਮਿਸ਼ਨ ਨੇ ਇਸ਼ਤਿਹਾਰਾਂ, ਉਮੀਦਵਾਰਾਂ ਦੇ ਪ੍ਰਚਾਰ ਅਤੇ ਪੇਡ ਨਿਊਜ਼ ਦੇ ਮਾਮਲਿਆਂ ਦੀ ਨਿਗਰਾਨੀ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਮਕਸਦ ਲਈ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਅਤੇ ਡੀ.ਪੀ.ਆਰ.ਓਜ਼ ਇਹਨਾਂ ਕਮੇਟੀਆਂ ਦੇ ਨੋਡਲ ਅਫ਼ਸਰ ਹੋਣਗੇ। ਸਿਬਿਨ ਸੀ ਨੇ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਕਮੇਟੀਆਂ ਨੂੰ ਨਿਊਜ਼ ਚੈਨਲਾਂ, ਸੋਸ਼ਲ ਮੀਡੀਆ ਪਲੇਟਫਾਰਮਾਂ ਦੇ ਨਾਲ-ਨਾਲ ਅਖ਼ਬਾਰਾਂ ਵਿੱਚ ਛਪਣ ਵਾਲੀ ਸਮੱਗਰੀ 'ਤੇ ਸਖ਼ਤ ਨਜ਼ਰ ਰੱਖਣ ਦੇ ਹੁਕਮ ਦਿੱਤੇ ਗਏ ਹਨ। ਮੁੱਖ ਚੋਣ ਅਫ਼ਸਰ ਨੇ ਸਾਰੇ ਡੀ.ਪੀ.ਆਰ.ਓਜ਼ ਨੂੰ ਕਿਹਾ ਕਿ ਉਹ ਅਜਿਹੀਆਂ ਖ਼ਬਰਾਂ ਦੀ ਜਾਂਚ ਲਈ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਅਤੇ ਜੇਕਰ ਕੋਈ ਪੇਡ ਨਿਊਜ਼ ਸਾਹਮਣੇ ਆਉਂਦੀ ਹੈ ਤਾਂ ਉਸ ਦੀ ਰਿਪੋਰਟ ਸਬੰਧਤ ਰਿਟਰਨਿੰਗ ਅਫ਼ਸਰਾਂ (ਆਰ.ਓ.) ਨੂੰ ਦੇਣ। ਉਨ੍ਹਾਂ ਕਿਹਾ ਕਿ ਇਹ ਕਮੇਟੀ ਚੋਣਾਂ ਨਾਲ ਸਬੰਧਤ ਖ਼ਬਰਾਂ ਦੇ ਨਾਲ-ਨਾਲ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਦਿਖਾਏ ਜਾਣ ਵਾਲੇ ਇਸ਼ਤਿਹਾਰਾਂ 'ਤੇ ਨਜ਼ਰ ਰੱਖੇਗੀ। ਸਿਬਿਨ ਸੀ ਨੇ ਕਿਹਾ ਕਿ ਇਹ ਕਮੇਟੀ ਇਸ਼ਤਿਹਾਰਾਂ ਦੀ ਤਸਦੀਕ ਤੋਂ ਇਲਾਵਾ ਪ੍ਰਿੰਟ, ਸੋਸ਼ਲ ਅਤੇ ਇਲੈਕਟ੍ਰਾਨਿਕ ਮੀਡੀਆ ‘ਤੇ ਖ਼ਬਰਾਂ ਦੀ ਨਿਗਰਾਨੀ ਦੇ ਨਾਲ-ਨਾਲ ਚੋਣ ਲੜਨ ਵਾਲੇ ਉਮੀਦਵਾਰਾਂ ਦੀਆਂ ਚੋਣਾਂ ਨਾਲ ਸਬੰਧਤ ਸਾਰੀਆਂ ਖ਼ਬਰਾਂ ਦਾ ਰਿਕਾਰਡ ਰੱਖਣ ਲਈ ਜ਼ਿੰਮੇਵਾਰ ਹੋਵੇਗੀ।



ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਨ੍ਹਾਂ ਕਮੇਟੀਆਂ ਦੇ ਗਠਨ ਦਾ ਵਿਸ਼ੇਸ਼ ਮਹੱਤਵ ਹੈ ਕਿਉਂਕਿ ਇਹ ਉਮੀਦਵਾਰਾਂ ਦੁਆਰਾ ਕੀਤੇ ਜਾਣ ਵਾਲੇ ਚੋਣ ਖਰਚਿਆਂ ਦੀ ਪ੍ਰਭਾਵੀ ਨਿਗਰਾਨੀ ਅਤੇ ਲੇਖਾ-ਜੋਖਾ ਕਰਨ ਵਿੱਚ ਮਦਦ ਕਰਨਗੀਆਂ। ਉਨ੍ਹਾਂ ਨੇ ਡੀ.ਪੀ.ਆਰ.ਓਜ਼ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਕਮੇਟੀ ਮੈਂਬਰ ਸਿਆਸੀ ਪਾਰਟੀਆਂ, ਉਮੀਦਵਾਰਾਂ ਜਾਂ ਉਨ੍ਹਾਂ ਦੇ ਸਮਰਥਕਾਂ ਵੱਲੋਂ ਪ੍ਰਕਾਸ਼ਿਤ/ਪ੍ਰਸਾਰਿਤ ਕੀਤੇ ਜਾਣ ਵਾਲੇ ਇਸ਼ਤਿਹਾਰਾਂ ਦੀ ਸਮੱਗਰੀ ਨੂੰ ਜਾਰੀ ਕਰਨ ਤੋਂ ਪਹਿਲਾਂ ਉਨ੍ਹਾਂ ਦੀ ਤਸਦੀਕ ਕਰਨਾ ਯਕੀਨੀ ਬਣਾਉਣ। ਸਿਬਿਨ ਸੀ ਨੇ ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਲੋਕ ਸਭਾ ਚੋਣਾਂ ਦੇ ਅਮਲ ਨੂੰ ਨੇਪਰੇ ਚਾੜ੍ਹਨਾ ਯਕੀਨੀ ਬਣਾਉਣ ਲਈ ਚੋਣ ਕਮਿਸ਼ਨ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਕਿਹਾ ਕਿ ਸਿਆਸੀ ਪਾਰਟੀਆਂ ਵੱਲੋਂ ਚੋਣ ਜ਼ਾਬਤੇ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ 'ਤੇ ਨਜ਼ਰ ਰੱਖੀ ਜਾਵੇਗੀ। ਮੁੱਖ ਚੋਣ ਅਫ਼ਸਰ ਨੇ ਕਿਹਾ ਕਿ ਡੀ.ਪੀ.ਆਰ.ਓਜ਼ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਇਸ਼ਤਿਹਾਰਬਾਜ਼ੀ ਦੀ ਇਸ ਨਵੀਂ ਚੁਣੌਤੀ ਦਾ ਡਟ ਕੇ ਸਾਹਮਣਾ ਕਰਦਿਆਂ ਇਸ ਮੰਤਵ ਲਈ ਕੋਈ ਕਸਰ ਬਾਕੀ ਨਾ ਛੱਡਣ। ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਸੋਸ਼ਲ ਮੀਡੀਆ ਸੂਚਨਾ ਦੇ ਪ੍ਰਸਾਰ ਦਾ ਇੱਕ ਵੱਡਾ ਸਾਧਨ ਬਣ ਗਿਆ ਹੈ, ਜਿਸ ਕਾਰਨ ਇਨ੍ਹਾਂ ਪਲੇਟਫਾਰਮਾਂ 'ਤੇ ਬਾਰੀਕੀ ਨਾਲ ਨਜ਼ਰ ਰੱਖੀ ਜਾਣੀ ਚਾਹੀਦੀ ਹੈ। ਸਿਬਿਨ ਸੀ ਨੇ ਆਸ ਪ੍ਰਗਟ ਕੀਤੀ ਕਿ ਡੀ.ਪੀ.ਆਰ.ਓਜ਼ ਆਪਣੀ ਡਿਊਟੀ ਨੂੰ ਸੁਚਾਰੂ ਢੰਗ ਨਾਲ ਨਿਭਾਉਣਗੇ ਅਤੇ ਚੋਣਾਂ ਦੇ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਸੰਚਾਲਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਮੁੱਖ ਚੋਣ ਅਫ਼ਸਰ ਨੇ ਡੀ.ਪੀ.ਆਰ.ਓਜ਼ ਨੂੰ ਸਵੀਪ ਗਤੀਵਿਧੀਆਂ ਬਾਰੇ ਵੱਧ ਤੋਂ ਵੱਧ ਪ੍ਰਚਾਰ ਅਤੇ ਜਾਗਰੂਕਤਾ ਫੈਲਾਉਣ ਲਈ ਵੀ ਕਿਹਾ ਤਾਂ ਜੋ ਵੱਧ ਤੋਂ ਵੱਧ ਵੋਟਰਾਂ ਖਾਸ ਕਰਕੇ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਆਮ ਚੋਣਾਂ ਦੌਰਾਨ ਵੋਟਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ। ਸੀ.ਈ.ਓ. ਨੇ ਕਿਹਾ ਕਿ ਚੋਣਾਂ ਇੱਕ ਜਮਹੂਰੀ ਅਮਲ ਹਨ ਅਤੇ ਇਹ ਯਕੀਨੀ ਬਣਾਉਣਾ ਕਮਿਸ਼ਨ ਦਾ ਫਰਜ਼ ਬਣਦਾ ਹੈ ਕਿ ਇਨ੍ਹਾਂ ਚੋਣਾਂ ਦੌਰਾਨ ਵੱਧ ਤੋਂ ਵੱਧ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨ ਮੀਟਿੰਗ ਵਿੱਚ ਜੁਆਇੰਟ ਸੀ.ਈ.ਓ. ਸਕੱਤਰ ਸਿੰਘ ਬੱਲ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ (ਸੋਸ਼ਲ ਮੀਡੀਆ)  ਮਨਵਿੰਦਰ ਸਿੰਘ ਅਤੇ ਸੀ.ਈ.ਓ ਦਫ਼ਤਰ ਦੇ ਸੋਸ਼ਲ ਮੀਡੀਆ ਮਾਹਿਰ ਹਾਜ਼ਰ ਸਨ।

Have something to say? Post your comment

 

More in Chandigarh

ਜ਼ੀਰਕਪੁਰ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼; ਵਾਰਡ ਨੰਬਰ 13 ਢਕੋਲੀ ਵਿੱਚ 2.13 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਦੇ ਨਤੀਜੇ ਐਲਾਨੇ: ਜੈਤੋ ਦੀ ਵਿਦਿਆਰਥਣ ਤਮੰਨਾ 100 ਫੀਸਦੀ ਅੰਕਾਂ ਨਾਲ ਪੰਜਾਬ ਵਿੱਚੋਂ ਅੱਵਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਲਾਲੜੂ ਅਧੀਨ ਕੱਚੇ ਮਕਾਨ ਪੱਕੇ ਕਰਨ ਲਈ 57 ਲਾਭਪਾਤਰੀਆਂ ਨੂੰ ਮਨਜੂਰੀ ਪੱਤਰਾਂ ਦੀ ਵੰਡ

ਵਿਧਾਇਕ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਹਲਕਾ ਖਰੜ ਦੇ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਦੀ ਮਹੱਤਵਪੂਰਨ ਮੀਟਿੰਗ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ 2003 ਤੇ 2025 ਵੋਟਰ ਸੂਚੀਆਂ ਦੇ ਮਿਲਾਨ ਦੀ ਸਮੀਖਿਆ

“ਤਕਸੀਮ ਯੋਜਨਾ”: ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ

ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ : ਮੰਤਰੀ ਸੰਜੀਵ ਅਰੋੜਾ