Monday, May 20, 2024

Chandigarh

ਮਕਾਨ ਉਸਾਰੀ ਦੀਆਂ ਗ੍ਰਾਂਟਾਂ ਗਬਨ ਕਰਨ ਦੇ ਮਾਮਲੇ ਵਿੱਚ ਮੁਲਜ਼ਮ ਗ੍ਰਿਫ਼ਤਾਰ

March 14, 2024 07:10 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2011-2012 ਵਿੱਚ ਗ੍ਰਾਮ ਪੰਚਾਇਤ ਖਾਨਗਾਹ ਜ਼ਿਲ੍ਹਾ ਕਪੂਰਥਲਾ ਨੂੰ ਮਿਲੀ ਕੁੱਲ 4,95,000 ਰੁਪਏ ਦੀ ਕੇਂਦਰੀ ਗ੍ਰਾਂਟ ਵਿੱਚੋਂ 45,000 ਰੁਪਏ ਦੀ ਗ੍ਰਾਂਟ ਦਾ ਗਬਨ ਕਰਨ ਦੇ ਦੋਸ਼ ਹੇਠ ਇੱਕ ਹੋਰ ਮੁਲਜ਼ਮ ਗੁਰਦੇਵ ਸਿੰਘ ਵਾਸੀ ਪਿੰਡ ਖਾਨਗਾਹ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਫੰਡ ਉਕਤ ਪੰਚਾਇਤ ਨੂੰ ਇੰਦਰਾ ਆਵਾਸ ਯੋਜਨਾ ਤਹਿਤ ਗਰੀਬਾਂ ਅਤੇ ਬੇਘਰਿਆਂ ਲਈ ਪੱਕਾ ਮਕਾਨ ਬਣਾਉਣ ਲਈ ਮਿਲੇ ਸਨ। ਜ਼ਿਕਰਯੋਗ ਹੈ ਕਿ ਇਹ ਮੁਲਜ਼ਮ ਪਿਛਲੇ ਸੱਤ ਸਾਲਾਂ ਤੋਂ ਫ਼ਰਾਰ ਸੀ। ਦੱਸਣਯੋਗ ਹੈ ਕਿ ਕਰੀਬ 7 ਸਾਲ ਪਹਿਲਾਂ ਦਰਜ ਹੋਏ ਇਸ ਕੇਸ ਵਿੱਚ ਸ਼ਾਮਲ ਕੁੱਲ 132 ਮੁਲਜ਼ਮਾਂ ਵਿੱਚੋਂ ਹੁਣ ਤੱਕ 119 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ 11 ਮੁਲਜ਼ਮਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਬਾਕੀ ਦੋ ਮੁਲਜ਼ਮਾਂ ਦੀ ਭਾਲ ਜਾਰੀ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਾਲ 2011-2012 ਵਿੱਚ ਗਰੀਬੀ ਰੇਖਾ ਤੋਂ ਹੇਠਾਂ ਰਹਿੰਦੇ ਪਰਿਵਾਰਾਂ (ਬੀ.ਪੀ.ਐਲ.) ਲਈ ਪਿੰਡ ਖਾਨਗਾਹ ਦੀ ਪੰਚਾਇਤ ਨੂੰ ਪ੍ਰਾਪਤ ਹੋਈ ਕੁੱਲ 4,95,000 ਰੁਪਏ ਦੀ ਕੇਂਦਰੀ ਗ੍ਰਾਂਟ ਵਿੱਚੋਂ ਤਤਕਾਲੀ ਏ.ਡੀ.ਸੀ. ਵਿਕਾਸ-ਕਮ-ਮੁੱਖ ਕਾਰਜਕਾਰੀ ਅਧਿਕਾਰੀ, ਜ਼ਿਲ੍ਹਾ ਪ੍ਰੀਸ਼ਦ, ਕਪੂਰਥਲਾ ਸਤੀਸ਼ ਚੰਦਰ ਵਸ਼ਿਸ਼ਟ ਨੇ ਪਿੰਡ ਮਹਿਮਦਵਾਲ ਦੇ ਸਰਪੰਚ ਆਸਾ ਸਿੰਘ ਅਤੇ ਉਸ ਸਮੇਂ ਦੇ ਪੰਚਾਇਤ ਸਕੱਤਰ ਕੁਲਵੰਤ ਸਿੰਘ ਨਾਲ ਮਿਲੀਭੁਗਤ ਕਰਕੇ ਅਯੋਗ ਲਾਭਪਾਤਰੀਆਂ ਦੇ ਨਾਂ 'ਤੇ ਚੈੱਕ ਜਾਰੀ ਕਰਕੇ ਗ੍ਰਾਂਟਾਂ ਦਾ ਗਬਨ ਕੀਤਾ ਸੀ।
ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਕਪੂਰਥਲਾ ਦੀ ਸਿਫ਼ਾਰਸ਼ 'ਤੇ ਵੱਖ-ਵੱਖ ਅਧਿਕਾਰੀਆਂ ਵਾਲੀ ਪੰਜ ਮੈਂਬਰੀ ਕਮੇਟੀ ਨੇ ਉਕਤ ਗ੍ਰਾਂਟਾਂ ਦੀ ਵਰਤੋਂ ਸਬੰਧੀ ਪੜਤਾਲ ਕੀਤੀ ਸੀ, ਜਿਸ ਦੌਰਾਨ ਇਹ ਪਾਇਆ ਗਿਆ ਕਿ ਸਾਲ 2011-12 ਦੌਰਾਨ ਕਪੂਰਥਲਾ ਜ਼ਿਲ੍ਹੇ ਦੇ 31 ਪਿੰਡਾਂ ਨਾਲ ਸਬੰਧਤ 411 ਅਯੋਗ ਲਾਭਪਾਤਰੀਆਂ ਨੂੰ 1,80,00,000 ਰੁਪਏ ਦੀ ਗਲਤ ਅਦਾਇਗੀ ਕੀਤੀ ਗਈ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਰੇਂਜ ਵਿਖੇ 132 ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 409, 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1), 13(2) ਤਹਿਤ ਮੁਕੱਦਮਾ ਨੰਬਰ 01 ਮਿਤੀ 03-02-17 ਨੂੰ ਕੇਸ ਦਰਜ ਕੀਤਾ ਸੀ। ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਗੁਰਦੇਵ ਸਿੰਘ ਨੇ ਅਯੋਗ ਲਾਭਪਾਤਰੀ ਹੁੰਦਿਆਂ ਪਿੰਡ ਖਾਨਗਾਹ ਦੀ ਸਰਪੰਚ ਕੁਲਵਿੰਦਰ ਕੌਰ ਅਤੇ ਪੰਚਾਇਤ ਸਕੱਤਰ ਕੁਲਵੰਤ ਸਿੰਘ ਨਾਲ ਮਿਲੀਭੁਗਤ ਕਰਕੇ 25,000-25,000 ਰੁਪਏ ਦੇ ਦੋ ਚੈੱਕਾਂ ਜ਼ਰੀਏ ਕ੍ਰਮਵਾਰ ਮਿਤੀ 07-03-2012 ਅਤੇ 12-03-2012 ਨੂੰ 45,000 ਰੁਪਏ ਦੀ ਕੇਂਦਰੀ ਗ੍ਰਾਂਟ ਹੜੱਪ ਲਈ ਸੀ।

Have something to say? Post your comment

 

More in Chandigarh

ਜ਼ੀਰਕਪੁਰ ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਡੇਰਾਬੱਸੀ ਹਲਕੇ ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ 

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼

ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਮੋਹਾਲੀ ਪੁਲਿਸ ਵੱਲੋ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ ਗ੍ਰਿਫਤਾਰ

ਜਨਰਲ ਆਬਜ਼ਰਵਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ