Thursday, April 23, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਫਰੈਂਚ ਮੂਲ ਦੀ ਡਾ. ਕ੍ਰਿਸਟੀਨ ਮੌਲੀਨਰ ਨੇ ਪੰਜਾਬੀ ਯੂਨੀਵਰਸਿਟੀ ਵਿੱਚ ਦਿੱਤਾ ਪਰਵਾਸ ਬਾਰੇ ਭਾਸ਼ਣ

March 15, 2024 11:01 AM
SehajTimes

ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਸਮਾਜ ਵਿਗਿਆਨ ਵਿਭਾਗ ਵੱਲੋਂ ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ (ਈ. ਐੱਮ. ਆਰ. ਸੀ.) ਦੇ ਸਹਿਯੋਗ ਨਾਲ਼ ‘ਪਰਵਾਸ ਸੰਬੰਧੀ ਪੰਜਾਬੀ ਸੱਭਿਆਚਾਰ: ਤਾਜ਼ਾ ਰੁਝਾਨ ਅਤੇ ਸਮਾਜਿਕ ਤਾਣੇ ਬਾਣੇ ਉੱਤੇ ਪ੍ਰਭਾਵ’ ਬਾਰੇ ਇੱਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਈ. ਐੱਮ. ਆਰ. ਸੀ. ਹਾਲ ਵਿੱਚ ਹੋਇਆ ਇਹ ਭਾਸ਼ਣ ਓ.ਪੀ. ਜਿੰਦਲ ਗਲੋਬਲ ਯੂਨੀਵਰਸਿਟੀ ਦੇ ਸੈਂਟਰ ਫ਼ਾਰ ਮਾਈਗਰੇਸ਼ਨ ਐਂਡ ਮੋਬਾਈਲਿਟੀ ਸਟੱਡੀਜ਼ ਵਿਖੇ ਡਾਇਰੈਕਟਰ ਵਜੋਂ ਕਾਰਜਸ਼ੀਲ ਫਰੈਂਚ ਮੂਲ ਦੀ ਵਿਦਵਾਨ ਡਾ. ਕ੍ਰਿਸਟੀਨ ਮੌਲੀਨਰ ਵੱਲੋਂ ਦਿੱਤਾ ਗਿਆ।

ਡਾ. ਕ੍ਰਿਸਟੀਨ ਮੌਲੀਨਰ ਨੇ ਆਪਣੇ ਭਾਸ਼ਣ ਵਿੱਚ ਪਰਵਾਸ ਦੇ ਸੰਕਲਪ, ਇਤਿਹਾਸ, ਪ੍ਰਭਾਵਾਂ, ਰੁਝਾਨਾਂ, ਕਾਰਨਾਂ ਆਦਿ ਦੇ ਹਵਾਲੇ ਨਾਲ਼ ਵਿਸਥਾਰ ਵਿੱਚ ਗੱਲ ਕੀਤੀ। ਉਨ੍ਹਾਂ ਪਰਵਾਸ ਬਾਰੇ ਵਿਸ਼ਵ ਪੱਧਰੀ ਪ੍ਰਸੰਗ ਵਿੱਚ ਗੱਲ ਕਰਦਿਆਂ ਮੈਕਸੀਕੋ ਅਤੇ ਹੋਰ ਦੇਸਾਂ ਵਿੱਚੋਂ ਹੁੰਦੇ ਵੱਡੇ ਪੱਧਰ ਦੇ ਪਰਵਾਸ ਸੰਬੰਧੀ ਵੱਖ-ਵੱਖ ਮਾਹਿਰਾਂ ਵੱਲੋਂ ਕੀਤੇ ਅਧਿਐਨਾਂ ਦਾ ਜਿ਼ਕਰ ਕੀਤਾ। ਅਜਿਹੇ ਅਧਿਐਨਾਂ ਨੂੰ ਅਧਾਰ ਬਣਾ ਕੇ ਪੰਜਾਬੀ ਪਰਵਾਸ ਦੀਆਂ ਵਿਲੱਖਣਤਾਵਾਂ ਨੂੰ ਸਮਝਣ ਦਾ ਯਤਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਤੋਂ ਵਿਦੇਸ਼ਾਂ ਵੱਲ ਨੂੰ ਹੋ ਰਹੇ ਪਰਵਾਸ ਦੇ ਆਪਣੇ ਕੁੱਝ ਵਿਲੱਖਣ ਕਿਸਮ ਦੇ ਕਾਰਨ ਹੋ ਸਕਦੇ ਹਨ ਪਰ ਇਸ ਨੂੰ ਵਿਸ਼ਵ ਪੱਧਰ ਦੇ ਪ੍ਰਸੰਗ ਤੋਂ ਬਿਲਕੁਲ ਅਲੱਗ ਰੱਖ ਕੇ ਵੀ ਨਹੀਂ ਸਮਝਿਆ ਜਾ ਸਕਦਾ। ਵੱਖ-ਵੱਖ ਅਧਿਐਨਾਂ ਦੇ ਹਵਾਲੇ ਨਾਲ਼ ਉਨ੍ਹਾਂ ਦੱਸਿਆ ਕਿ ਬਿਹਤਰ ਜੀਵਨ ਸ਼ੈਲੀ ਦੀ ਤਲਾਸ਼, ਰੁਜ਼ਗਾਰ ਅਤੇ ਸਵੈਮਾਣ ਵਾਲ਼ੇ ਜੀਵਨ, ਸੱਭਿਆਚਾਰਕ ਅਜ਼ਾਦੀ ਆਦਿ ਪਰਵਾਸ ਦੇ ਮੁੱਖ ਕਾਰਕ ਹਨ। ਪਰਵਾਸ ਨਾਲ਼ ਪੰਜਾਬੀ ਸਮਾਜਿਕ ਤਾਣੇ ਬਾਣੇ ਉੱਤੇ ਪੈ ਪ੍ਰਭਾਵਾਂ ਬਾਰੇ ਵੀ ਉਨ੍ਹਾਂ ਅਹਿਮ ਟਿੱਪਣੀਆਂ ਕੀਤੀਆਂ।

ਪ੍ਰੋਗਰਾਮ ਵਿੱਚ ਸ਼ਾਮਿਲ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਇਸ ਵਿਸ਼ੇ ਬਾਰੇ ਵੱਖ-ਵੱਖ ਸਵਾਲ ਪੁੱਛ ਕੇ ਡਾ. ਕ੍ਰਿਸਟੀਨ ਨਾਲ਼ ਸੰਵਾਦ ਰਚਾਇਆ ਗਿਆ।
ਪ੍ਰੋਗਰਾਮ ਦਾ ਸੰਚਾਲਨ ਸਮਾਜ ਵਿਗਿਆਨ ਵਿਭਾਗ ਦੇ ਮੁਖੀ ਡਾ. ਦੀਪਕ ਕੁਮਾਰ ਵੱਲੋਂ ਕੀਤਾ ਗਿਆ। ਅੰਤ ਵਿੱਚ ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ ਦੇ ਡਾਇਰੈਕਟਰ ਦਲਜੀਤ ਅਮੀ ਨੇ ਆਪਣੇ ਧੰਨਵਾਦੀ ਭਾਸ਼ਣ ਦੌਰਾਨ ਪੰਜਾਬੀ ਪਰਵਾਸ ਅਤੇ ਇਸ ਦੇ ਕਾਰਨਾਂ ਅਤੇ ਪ੍ਰਭਾਵਾਂ ਦੇ ਹਵਾਲੇ ਨਾਲ਼ ਕੁੱਝ ਨੁਕਤੇ ਸਾਂਝੇ ਕੀਤੇ।

Have something to say? Post your comment

 

More in Malwa

ਚੇਅਰਮੈਨ ਤੇਜਿੰਦਰ ਮਹਿਤਾ ਦੀ ਅਗਵਾਈ ਹੇਠ ਲੱਗਿਆ ਸਿਹਤ ਬੀਮਾ ਕੈਂਪ

ਜਿਲ੍ਹੇ ਵਿੱਚ ਹਵਾਈ ਫਾਇਰ, ਚਾਇਨਾ ਡੋਰ ਵੇਚਣ, ਹੁੱਕਾ ਬਾਰ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ

ਭਾਈ ਗੁਰਜੀਤ ਸਿੰਘ ਖ਼ਾਲਸਾ ਨੂੰ ਟਾਵਰ ਤੋਂ ਸੁਰੱਖਿਅਤ ਉਤਾਰਨ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ - ਦਮਨਜੀਤ ਸਿੰਘ ਮਾਨ*

ਬੇਅਦਬੀ ਖ਼ਿਲਾਫ਼ ਬਣਾਏ ਸਖ਼ਤ ਕਾਨੂੰਨ ਕਰਕੇ ‘ਮਾਨ’ ਸਰਕਾਰ ਦੀ ਪੂਰੀ ਦੁਨੀਆਂ ਭਰ ਵਿੱਚ ਹੋ ਰਹੀ ਸ਼ਲਾਘਾ : ਕੰਮੇਆਣਾ/ਸ਼ਰਮਾ

ਵਿਸ਼ਵ ਧਰਤੀ ਦਿਵਸ ਮੌਕੇ ਗੰਗਾ ਇੰਟਰਨੈਸ਼ਨਲ ਸਕੂਲ, ਢਾਬੀ ਗੁੱਜਰਾਂ ਵਿੱਚ ਧਰਤੀ ਦਿਵਸ ਦੇ ਮੌਕੇ ‘ਤੇ ਕਈ ਪ੍ਰੇਰਣਾਦਾਇਕ ਅਤੇ ਰਚਨਾਤਮਕ ਪ੍ਰੋਗਰਾਮ ਬੜੇ ਉਤਸ਼ਾਹ ਨਾਲ ਕਰਵਾਏ

ਸੇਂਟ ਜ਼ੇਵੀਅਰ ਇੰਟਰਨੈਸ਼ਨਲ ਸਕੂਲ ਅਤਾਲਾਂ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ

ਜਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 230452 ਮੀਟਰਿਕ ਟਨ ਕਣਕ ਦੀ ਖਰੀਦ ਹੋਈ : ਡੀ.ਸੀ.

ਕਿਸਾਨਾਂ ਨੇ ਠੇਕਾ ਮੁਲਾਜ਼ਮਾਂ ਦੇ ਹੱਕ 'ਚ ਮਾਰਿਆ ਹਾਅ ਦਾ ਨਾਅਰਾ 

ਛਾਜਲੀ 'ਚ ਲਾਇਆ ਅੱਖਾਂ ਦਾ ਚੈੱਕਅਪ ਤੇ ਅਪਰੇਸ਼ਨ ਕੈਂਪ 

ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਹਰੀਨੌ ਵਿਖੇ ਮਨਾਇਆ ਗਿਆ ਵਿਸ਼ਵ ਧਰਤੀ ਦਿਵਸ