Friday, May 17, 2024

Haryana

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਤੋਂ ਮੁੱਖ ਮੰਤਰੀ ਨਾਇਬ ਸਿੰਘ ਨੇ ਲਿਆ ਆਸ਼ੀਰਵਾਦ

March 15, 2024 11:21 AM
SehajTimes

ਬੋਲੇ ਕਾਂਗਰਸ ਦੇ ਕੁਸ਼ਾਸਨ ਅਤੇ ਭ੍ਰਿਸ਼ਟਾਚਾਰ ਨੂੰ ਭੁੱਲੀ ਨਹੀਂ ਜਨਤਾ

ਚੰਡੀਗੜ੍ਹ : ਹਰਿਆਣਾ ਦੇ ਨਵੇਂ ਨਿਯੁਕਤ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਸਰਕਾਰ ਨੇ ਜਨਭਲਾਈਕਾਰੀ ਯੋਜਨਾਵਾਂ ਲਾਗੂ ਕਰ ਗਰੀਬ ਪਰਿਵਾਰਾਂ ਤਕ ਲਾਭ ਪਹੁੰਚਾਉਣ ਦਾ ਕੰਮ ਕੀਤਾ ਹੈ। ਲੋਕਸਭਾ ਚੋਣ ਵਿਚ ਤੀਜੀ ਵਾਰ ਫਿਰ ਤੋਂ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਸਰਕਾਰ ਬਣੇਗੀ, ਅਜਿਹਾ ਦੇਸ਼ ਦੀ ਜਨਤਾ ਫੈਸਲਾ ਲੈ ਚੁੱਕੀ ਹੈ। ਹਰਿਆਣਾ ਦੀ ਜਨਤਾ ਵੀ ਲੋਕਸਭਾ ਚੋਣ ਵਿਚ ਸਾਰੀ 10 ਸੀਟਾਂ 'ਤੇ ਕਮਲ ਖਿਲਾ ਕੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਝੋਲੀ ਵਿਚ ਪਾਉਣ ਦਾ ਕੰਮ ਕਰੇਗੀ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਅੱਜ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਤੋਂ ਦਿੱਲੀ ਵਿਚ ਉਨ੍ਹਾਂ ਦੇ ਆਵਾਸ 'ਤੇ ਮੁਲਾਕਾਤ ਦੇ ਬਾਅਦ ਹਰਿਆਣਾ ਭਵਨ ਵਿਚ ਮੀਡੀਆ ਨਾਲ ਗਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦਾ ਆਸ਼ੀਰਵਾਦ ਮਿਲਿਆ ਹੈ, ਕਈ ਵਿਸ਼ਿਆਂ 'ਤੇ ਚਰਚਾ ਹੋਈ ਹੈ। ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਕੋਦੀ ਦੀ ਸੋਚ ਹੈ ਕਿ ਸਾਰਿਆਂ ਨੂੰ ਨਾਲ ਲੈ ਕੇ ਦੇਸ਼ ਨੂੰ ਅੱਗੇ ਵਧਾਇਆ ਜਾਵੇ। ਉਨ੍ਹਾਂ ਦੀ ਅਗਵਾਈ ਹੇਠ ਡਬਲ ਇੰਜਨ ਦੀ ਸਰਕਾਰ ਨੇ ਪਿਛਲੇ ਸਾਢੇ ਨੌ ਸਾਲਾਂ ਵਿਚ ਜੋ ਕੰਮ ਕੀਤੇ ਹਨ, ਉਨ੍ਹਾਂ ਨਾਲ ਦੇਸ਼ ਅਤੇ ਸੂਬੇ ਵਿਚ ਨਵਾਂ ਭਾਰਤ -ਨਵਾਂ ਹਰਿਆਣਾ, ਵਿਕਸਿਤ ਭਾਰਤ -ਵਿਕਸਿਤ ਹਰਿਆਣਾ ਅੱਜ ਲੋਕਾਂ ਨੂੰ ਨਜਰ ਆ ਰਿਹਾ ਹੈ। ਹਰਿਆਣਾ ਵਿਚ ਸ੍ਰੀ ਮਨੋਹਰ ਲਾਲ ਦੀ ਅਗਵਾਈ ਹੇਠ ਸੂਬੇ ਵਿਚ ਬਹੁਤ ਵਿਕਾਸ ਹੋਇਆ ਹੈ ਅਤੇ ਗੁੱਡ ਗਵਰਨੈਂਸ ਦਾ ਉਦਾਹਰਣ ਰਿਹਾ ਹੈ। ਅਸੀਂ ਉਨ੍ਹਾਂ ਕੰਮਾਂ ਨੂੰ ਅੱਗੇ ਵਧਾਉਣਗੇ।

ਕੈਬਨਿਟ ਵਿਸਤਾਰ ਨੂੰ ਲੈ ਕੇ ਪੁੱਛੇ ਗਏ ਸੁਆਲ 'ਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਨੇ ਕਿਹਾ ਕਿ ਇਸ ਮਾਮਲੇ ਵਿਚ ਚਰਚਾ ਹੋਈ ਹੈ। ਜਲਦੀ ਇਸ ਵਿਸ਼ਾ ਨੂੰ ਅੱਗੇ ਵਧਾਇਆ ਜਾਵੇਗਾ। ਸਾਬਕਾ ਗ੍ਰਹਿ ਮੰਤਰੀ ਸ੍ਰੀ ਅਨਿਲ ਵਿਜ ਦੇ ਸਬੰਧ ਵਿਚ ਪੁੱਛੇ ਗਏ ਸੁਆਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਵਿਜ ਸਾਹਬ ਸਾਡੇ ਸੀਨੀਅਰ ਨੇਤਾ ਹਨ ਅਤੇ ਉਨ੍ਹਾਂ ਦਾ ਆਸ਼ੀਰਵਾਦ ਸਾਡੇ ਨਾਲ ਹੈ। ਕੱਲ ਵੀ ਵਿਧਾਨਸਭਾ ਵਿਚ ਅਸੀਂ ਇਕੱਠੇ ਸਨ। ਇਕ ਹੋਰ ਸੁਆਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਲੋਕਸਭਾ ਦੀ ਛੇ ਸੀਟਾਂ ਦੇ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਬਾਕੀ ਚਾਰ ਦਾ ਵੀ ਜਲਦੀ ਐਲਾਨ ਹੋ ਜਾਵੇਗਾ। ਇਸ ਦੇ ਨਾਲ ਉਨ੍ਹਾਂ ਨੇ ਦਾਵਾ ਕੀਤਾ ਕਿ ਹਰਿਆਣਾ ਵਿਚ ਜਨਤਾ ਸਾਰੇ 10 ਸੀਟਾਂ 'ਤੇ ਕਮਲ ਖਿਲਾਉਣ ਦਾ ਮਨ ਬਦਾ ਚੁੱਕੀ ਹੈ। ਸ੍ਰੀ ਨਾਇਬ ਸਿੰਘ ਨੇ ਕਿਹਾ ਕਿ ਦੇਸ਼ ਅਤੇ ਸੂਬੇ ਦੀ ਜਨਤਾ ਕਾਂਗਰਸ ਦੇ ਕੁਸ਼ਾਸਨ ਨੂੰ ਭੁੱਲੀ ਨਹੀਂ ਹੈ, ਉਦੋਂ ਇਕ ਗੈਸ ਸਿਲੇਂਡਰ ਦੇ ਲਈ ਤਿੰਨ ਦਿਨ ਤਕ ਲਾਇਨ ਵਿਚ ਲਗਨਾ ਪੈਂਦਾ ਸੀ ਅਤੇ ਹਰ ਮਾਮਲੇ ਵਿਚ ਭ੍ਰਿਸ਼ਟਾਚਾਰ ਬਹੁਤ ਸੀ। ਜਨਨਾਇਕ ਜਨਤਾ ਪਾਰਟੀ ਨਾਲ ਗਠਜੋੜ ਟੁੱਟਣ ਦੇ ਬਾਰੇ ਵਿਚ ਪੁੱਛੇ ਗਏ ਸੁਆਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਾਰੇ ਵਿਚ ਜਨ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਪੱਧਰ 'ਤੇ ਫੈਸਲਾ ਕੀਤਾ ਗਿਆ ਹੈ। ਇਹ ਗਠਜੋੜ ਸੰਗਠਨ ਪੱਧਰ 'ਤੇ ਨਹੀਂ ਸੀ।

Have something to say? Post your comment

 

More in Haryana

ਵਾਤਾਵਰਣ ਅਤੇ ਭੂਮੀ ਸੁਰੱਖਿਆ ਲਈ ਪੌਧਾਰੋਪਣ ਜਰੂਰੀ

ਹਰਿਆਣਾ ਵਿਚ ਜਬਤ ਕੀਤੀ ਗਈ 11.50 ਕਰੋੜ ਰੁਪਏ ਦੀ ਨਗਦੀ

ਹਰਿਆਣਾ ਕੈਬਨਿਟ ਨੇ ਹਰਿਆਣਾ ਪੁਲਿਸ ਜਿਲ੍ਹਾ (ਆਮ ਕਾਡਰ) ਵਿਚ ਭਾਰਤੀ ਰਿਜਰਵ ਬਟਾਲਿਅਨ ਦੇ ਪੁਲਿਸ ਪਰਸੋਨਲਸ ਦਾ ਮਰਜ ਨਿਯਮ, 2024 ਨੂੰ ਦਿੱਤੀ ਮੰਜੂਰੀ

ਇਗਨੂੰ ਵਿਚ ਜੁਲਾਈ 2024 ਸੈਸ਼ਨ ਲਈ ਦਾਖਲਾ ਸ਼ੁਰੂ

ਸੂਬੇ ਵਿਚ ਲੋਕਸਭਾ ਚੋਣ ਵਿਚ 20031 ਚੋਣ ਕੇਂਦਰਾਂ ਦੀ ਕੀਤੀ ਜਾਵੇਗੀ ਵੈਬਕਾਸਟਿੰਗ : ਅਨੁਰਾਗ ਅਗਰਵਾਲ

ਜਿਲ੍ਹਾ ਚੋਣ ਆਈਕਨ ਦੇ ਸੈਲਫੀ ਪੁਆਇੰਟ ਵੋਟਰਾਂ ਨੂੰ ਕਰ ਰਹੇ ਹਨ ਆਕਰਸ਼ਿਤ : ਅਨੁਰਾਗ ਅਗਰਵਾਲ

ਪੁਲਿਸ ਮਹਾਨਿਦੇਸ਼ਕ ਸ਼ਤਰੁਜੀਤ ਕਪੂਰ ਦੀ ਅਗਵਾਈ ਹੇਠ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਪ੍ਰਬੰਧਿਤ

ਹਰਿਆਣਾ ਵਿਚ 2 ਕਰੋੜ 1 ਲੱਖ 87 ਹਜਾਰ ਵੋਟਰ ਕਰਣਗੇ ਲੋਕਸਭਾ ਦੇ ਚੋਣ ਵਿਚ ਵੋਟਿੰਗ

ਰਾਜਪਾਲ ਨੇ ਲੋਕਸਭਾ ਚੋਣ ਦੇ ਮੌਕੇ 'ਤੇ ਹੈਦਰਾਬਾਦ ਵਿਚ ਪਰਿਵਾਰ ਦੇ ਨਾਲ ਕੀਤੀ ਵੋਟਿੰਗ

ਹਰਿਆਣਾ ਦੇ ਰਾਜਪਾਲ ਨੇ ਸੀਬੀਐਸਈ ਦੀ 10ਵੀਂ ਤੇ 12ਵੀਂ ਦੀ ਪ੍ਰੀਖਿਆ ਵਿਚ ਸਫਲ ਵਿਦਿਆਰਥੀਆਂ ਨੂੰ ਵਧਾਈ ਦਿੱਤੀ