Friday, December 19, 2025

Chandigarh

ਹੁਣ ਪਿੰਡਾਂ ਅਤੇ ਬਲਾਕਾਂ ਦੇ ਲੋਕ ਵੀ ‘ਸੀ.ਐਮ. ਦੀ ਯੋਗਸ਼ਾਲਾ’ ਦਾ ਲੈ ਸਕਣਗੇ ਲਾਭ  

March 15, 2024 02:21 PM
SehajTimes

ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਸਿਹਤਮੰਦ ਬਣਾਉਣ ਲਈ ਯੋਗਾ ਹੈ ਜ਼ਰੂਰੀ : ਮੁੱਖ ਮੰਤਰੀ

ਲੋਕ ਮੁਫਤ ਯੋਗ ਸਿਖਲਾਈ ਦਾ ਲਾਭ ਲੈਣ ਲਈ ਡਾਇਲ ਕਰ ਸਕਦੇ ਹਨ ਟੋਲ-ਫਰੀ ਨੰਬਰ 7669 400 500 ਜਾਂ https://cmdiyogshala.punjab.gov.in ’ਤੇ  ਕੀਤਾ ਜਾ ਸਕਦਾ ਹੈ ਲੌਗਇਨ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ  ਮਹੱਤਵਪੂਰਨ ਤੇ ਅਭਿਲਾਸ਼ੀ ਪ੍ਰਾਜੈਕਟ ‘ਸੀ.ਐਮ. ਦੀ ਯੋਗਸ਼ਾਲਾ’ ਦੀ ਸੂਬੇ ਦੇ ਸਾਰੇ ਜ਼ਿਲਿ੍ਆਂ ਵਿਚ ਸਫਲਤਾਪੂਰਵਕ ਸ਼ੁਰੂਆਤ ਤੋਂ ਬਾਅਦ, ਪੰਜਾਬ ਦੇ ਲੋਕਾਂ ਨੂੰ ਤੰਦਰੁਸਤ ਤੇ ਸਿਹਤਮੰਦ ਰੱਖਣ ਦੇ ਉਦੇਸ਼ ਨਾਲ ਹੁਣ ਇਹ ਜਨ - ਮੁਹਿੰਮ ਸ਼ਨੀਵਾਰ ਤੋਂ ਪਿੰਡ ਅਤੇ ਬਲਾਕ ਪੱਧਰ ’ਤੇ ਵੀ ਆਪਣੇ ਖੰਭ ਪਸਾਰਣ ਲਈ ਤਿਆਰ ਹੈ। ਸਰਕਾਰ ਨੇ ਇਸ ਉਪਰਾਲੇ ਦੀ ਸਫ਼ਲਤਾ ਲਈ 315 ਨਵੇਂ ਯੋਗਾ ਟਰੇਨਰਾਂ ਦੀ ਭਰਤੀ ਕੀਤੀ ਹੈ, ਜੋ ਕਿ ਬਲਾਕਾਂ ਅਤੇ ਪਿੰਡਾਂ ਵਿੱਚ ਮੁਫਤ ਯੋਗਾ ਕਲਾਸਾਂ ਲਗਾਉਣ ਲਈ ਤਾਇਨਾਤ ਕੀਤੇ ਜਾਣਗੇ। ਇਸ ਤੋਂ ਪਹਿਲਾਂ ਤਿੰਨ ਪੜਾਵਾਂ ਤਹਿਤ 24 ਸ਼ਹਿਰਾਂ ਵਿੱਚ ‘ਸੀਐਮ ਦੀ ਯੋਗਸ਼ਾਲਾ’ ਮੁਹਿੰਮ ਸ਼ੁਰੂ ਕੀਤੀ ਗਈ ਸੀ। ਇਨ੍ਹਾਂ 24 ਸ਼ਹਿਰਾਂ ਵਿੱਚ ਅੰਮ੍ਰਿਤਸਰ, ਲੁਧਿਆਣਾ, ਫਗਵਾੜਾ, ਪਟਿਆਲਾ, ਜਲੰਧਰ, ਹੁਸ਼ਿਆਰਪੁਰ, ਐਸ. ਏ. ਐਸ. ਨਗਰ, ਸੰਗਰੂਰ, ਬਠਿੰਡਾ, ਬਰਨਾਲਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਫਾਜ਼ਿਲਕਾ, ਗੁਰਦਾਸਪੁਰ, ਕਪੂਰਥਲਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਪਠਾਨਕੋਟ, ਰੂਪਨਗਰ, ਨਵਾਂ ਸ਼ਹਿਰ ਤਰਨਤਾਰਨ ਅਤੇ ਮਲੇਰਕੋਟਲਾ ਸ਼ਾਮਲ ਹਨ।

ਮੌਜੂਦਾ ਸਮੇਂ ਦੌਰਾਨ, ਇਨ੍ਹਾਂ ਸ਼ਹਿਰਾਂ ਵਿੱਚ ਰੋਜ਼ਾਨਾ ਸਵੇਰੇ 1600 ਤੋਂ ਵੱਧ ‘ਸੀਐਮ ਦੀ ਯੋਗਸ਼ਾਲਾਵਾਂ’ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ 35000 ਤੋਂ ਵੱਧ ਲੋਕ ਇਨ੍ਹਾਂ ਯੋਗ ਕੈਂਪਾਂ ਦਾ ਲਾਭ ਲੈ ਰਹੇ ਹਨ। ਮੁੱਖ ਮੰਤਰੀ ਨੇ ਇਹ ਜਨ- ਮੁਹਿੰਮ ਨਾ ਸਿਰਫ਼ ਚੰਗੀ ਸਿਹਤ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ਸੀ, ਸਗੋਂ ਉਨ੍ਹਾਂ ਲੋਕਾਂ ਨੂੰ ਤਣਾਅ ਤੋਂ ਮੁਕਤ ਕਰਨ ਲਈ ਵੀ ਸ਼ੁਰੂ ਕੀਤੀ ਸੀ, ਜਿਨ੍ਹਾਂ ਨੂੰ ਆਪਣੇ ਜੀਵਨ ਵਿੱਚ ਹਰ ਰੋਜ਼ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਲੋਕਾਂ ਵਿੱਚ ਵਧ ਰਹੇ ਤਣਾਅ ਦਾ ਪੱਧਰ ਹਰ ਕਿਸੇ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਯੋਗ ਲੋਕਾਂ ਨੂੰ ਇਸ ਤੋਂ ਬਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਜੋ ਖੁਦ ਰੋਜ਼ਾਨਾ ਸਵੇਰੇ ਯੋਗਾ ਕਰਦੇ ਹਨ, ਦਾ ਮੰਨਣਾ ਹੈ ਕਿ ਜੀਵਨਸ਼ੈਲੀ ਵਿੱਚ ਕੁਝ ਬਦਲਾਅ ਕਰਕੇ ਅਤੇ ਯੋਗਾ ਦਾ ਅਭਿਆਸ ਕਰਕੇ ਇੱਕ ਰਿਸ਼ਟਪੁਸ਼ਟ ਜੀਵਨ ਬਤੀਤ ਕਰਨ ਲਈ ਮਾਨਸਿਕ ਅਤੇ ਸਰੀਰਕ ਸੰਤੁਲਨ ਬਣਾਈ ਰੱਖਣਾ ਜ਼ਰੂਰੀ ਹੈ।

ਇੱਛੁਕ ਲੋਕ ਮੁਫਤ ਯੋਗਾ ਸਿਖਲਾਈ ਲੈਣ ਲਈ ਟੋਲ-ਫਰੀ ਨੰਬਰ 7669 400 500  ਡਾਇਲ ਕਰ ਸਕਦੇ ਹਨ ਜਾਂ https://cmdiyogshala.punjab.gov.in ’ਤੇ ਲੌਗਇਨ ਕਰ ਸਕਦੇ ਹਨ। ਸਿੱਖਿਅਤ ਯੋਗਾ ਇੰਸਟਰਕਟਰ ,ਲੋਕਾਂ ਨੂੰ ਯੋਗਾ ਕਰਵਾਉਣ ਵਿੱਚ ਮਦਦ ਕਰਨਗੇ। ਜ਼ਿਕਰਯੋਗ ਹੈ ਕਿ ਜੇਕਰ ਕਿਸੇ ਵੀ ਵਿਅਕਤੀ ਕੋਲ ਉਸਦੇ ਘਰ ਦੇ ਨੇੜੇ  ਖੁੱਲ੍ਹੇ ਪਾਰਕ ਜਾਂ ਹੋਰ ਜਨਤਕ ਥਾਂ ਉਪਲਬਧ ਹੈ ਅਤੇ ਯੋਗਾ ਕਰਨ ਲਈ  25 ਲੋਕਾਂ ਦਾ ਸਮੂਹ ਮੌਜੂਦ ਹੈ ਤਾਂ ਪੰਜਾਬ ਸਰਕਾਰ ਲੋਕਾਂ ‘ ਸੀਐਮ ਦੀ ਯੋਗਸ਼ਾਲਾ ’ ਕਰਵਾਉਣ ਲਈ   ਉੱਚ ਸਿਖਲਾਈ ਪ੍ਰਾਪਤ ਯੋਗਾ ਇੰਸਟਰਕਟਰਾਂ  ਭੇਜੇਗੀ।

Have something to say? Post your comment

 

More in Chandigarh

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ: ਸਾਲ 2025 ਦਾ ਲੇਖਾ-ਜੋਖਾ

ਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ