Sunday, February 01, 2026
BREAKING NEWS
ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

Malwa

ਨਗਰ ਨਿਗਮ ਪਟਿਆਲਾ ਦੇ ਮੁਲਾਜ਼ਮਾਂ ਨੇ ਨਵੇਂ ਆਏ ਕਮਿਸ਼ਨਰ ਅਦਿਤਿਆ ਡੇਚਲਵਾਲ ਦਾ ਕੀਤਾ ਸੁਆਗਤ

March 15, 2024 03:19 PM
Daljinder Singh Pappi

ਮਿਉਂਸਪਲ ਵਰਕਰਜ਼ ਯੂਨੀਅਨ, ਪਟਿਆਲਾ (ਸਬੰਧਤ ਭਾਰਤੀਯ ਮਜਦੂਰ ਸੰਘ) ਵੱਲੋਂ ਪ੍ਰਧਾਨ ਸ਼੍ਰੀ ਸ਼ਿਵ ਕੁਮਾਰ ਦੀ ਪ੍ਰਧਾਨਗੀ ਹੇਠ ਨਗਰ ਨਿਗਮ ਮੁਲਾਜ਼ਮਾਂ ਦਾ ਜਨਰਲ ਇਜ਼ਲਾਸ ਸੱਦਿਆ ਗਿਆ। ਜਿਸ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਵਿੱਚ ਨਗਰ ਨਿਗਮ ਪਟਿਆਲਾ ਦੇ ਨਵੇਂ ਆਏ ਕਮਿਸ਼ਨਰ ਅਦਿਤਿਆ ਡੇਚਲਵਾਲ ਜੀ ਨੂੰ ਜੀ ਆਇਆ ਕਿਹਾ ਗਿਆ ਤੇ ਯੂਨੀਅਨ ਵਲੋਂ ਉਹਨਾਂ ਦਾ ਭਰਵਾ ਸੁਆਗਤ ਕੀਤਾ ਗਿਆ ਅਤੇ ਕਮਿਸ਼ਨਰ ਨਗਰ ਨਿਗਮ ਪਟਿਆਲਾ ਨੂੰ ਮੁਲਾਜ਼ਮਾਂ ਨੂੰ ਪੇਸ਼ ਆ ਰਹੀਆਂ ਦਿੱਕਤਾਂ ਸਬੰਧੀ ਜਾਣੂ ਕਰਵਾਇਆ ਗਿਆ। ਨਗਰ ਨਿਗਮ ਕਮਿਸ਼ਨਰ ਵੱਲੋਂ ਮਿਉਂਸਪਲ ਵਰਕਰਜ਼ ਯੂਨੀਅਨ ਨੂੰ ਭਰੋਸਾ ਦਿੱਤਾ ਗਿਆ ਕਿ ਮੁਲਾਜ਼ਮਾਂ ਦੀਆਂ ਪੈਡਿੰਗ ਮੰਗਾਂ ਨੂੰ ਪਹਿਲ ਦੇ ਅਧਾਰ ਤੇ ਜਲਦ ਤੋਂ ਜਲਦ ਹੱਲ ਕਰ ਦਿੱਤਾ ਜਾਵੇਗਾ। ਇਸ ਮੌਕੇ ਰਮਿੰਦਰਪ੍ਰੀਤ ਸਿੰਘ, ਜਸਬੀਰ ਸਿੰਘ, ਸੁਮੀਤ ਭਾਰਦਵਾਜ਼, ਹਰਪਾਲ ਸਿੰਘ, ਹਰਪ੍ਰੀਤ ਸਿੰਘ, ਮਨੀਸ਼ ਪੂਰੀ, ਗੁਰਪ੍ਰੀਤ ਸਿੰਘ ਚਾਵਲਾ, ਜਸਕੀਰਤ ਕੌਰ, ਬਲਦੇਵ ਸਿੰਘ, ਗੋਲਡੀ ਕਲਿਆਣ, ਪ੍ਰਦੀਪ ਪੂਰੀ, ਬਖਸ਼ੀਸ਼ ਸਿੰਘ, ਸੁਰਜੀਤ ਸਿੰਘ, ਮੁਕੇਸ਼ ਦਿਕਸ਼ਿਤ, ਸ਼ਲੇਸਰ ਸਿੰਘ, ਸੁਭਾਸ਼ ਚੰਦਰ, ਨੀਸ਼ਾ ਰਾਣੀ, ਮੁਕੁਲ ਗੁਪਤਾ, ਸੁਖਵਿੰਦਰ ਸਿੰਘ, ਮਨਪ੍ਰੀਤ ਕੌਰ, ਅਮਰਿੰਦਰ ਕੌਰ, ਕਸ਼ਮੀਰ ਚੰਦ, ਲਖਵੀਰ ਸਿੰਘ ਆਦਿ ਮੁਲਾਜ਼ਮ ਆਗੂਆਂ ਵੱਲੋਂ ਮੀਟਿੰਗ ਨੂੰ ਸੰਬੋਧਨ ਕੀਤਾ ਗਿਆ।

 

Have something to say? Post your comment