Wednesday, September 17, 2025

Malwa

ਕਮਿਉਨਿਟੀ ਹੈਲਥ ਸੈਂਟਰ ਘਨੌਰ 'ਚ ਵਾਧੇ ਤੇ ਨਵੀਨੀਕਰਨ ਦਾ ਉਦਘਾਟਨ

March 15, 2024 04:53 PM
SehajTimes
ਘਨੌਰ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਘਨੌਰ ਦੇ ਕਮਿਉਨਿਟੀ ਹੈਲਥ ਸੈਂਟਰ ਵਿਖੇ 7.5 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਗਏ ਵਾਧੇ ਤੇ ਨਵੀਨੀਕਰਨ ਦਾ ਉਦਘਾਟਨ ਕਰਕੇ ਮਰੀਜਾਂ ਨੂੰ ਸਮਰਪਿਤ ਕੀਤਾ। ਸਿਹਤ ਮੰਤਰੀ ਦੇ ਨਾਲ ਵਿਧਾਇਕ ਗੁਰਲਾਲ ਘਨੌਰ ਤੇ ਨੀਨਾ ਮਿੱਤਲ ਤੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਵਾਈਸ ਚੇਅਰਮਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਵੀ ਮੌਜੂਦ ਸਨ। ਸਿਹਤ ਮੰਤਰੀ ਨੇ ਇਸ ਦੌਰਾਨ ਗੁਰਦਾਸਪੁਰ ਦੇ ਕਮਿਉਨਿਟੀ ਹੈਲਥ ਸੈਂਟਰ ਨੂੰ ਵੀ 7.5 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਗਏ ਅਪਗ੍ਰੇਡ ਤੇ ਨਵੀਨੀਕਰਨ ਦਾ ਉਦਘਾਟਨ ਵੀ ਆਨਲਾਈਨ ਢੰਗ ਨਾਲ ਕੀਤਾ।
 
 
ਉਨ੍ਹਾਂ ਦੱਸਿਆ ਕਿ ਘਨੌਰ ਸੀ.ਐਚ.ਸੀ. ਨੂੰ 20 ਬਿਸਤਰਿਆਂ ਦੇ ਹਸਪਤਾਲ ਤੋਂ ਅਪਗ੍ਰੇਡ ਕਰਕੇ 50 ਬਿਸਤਰਿਆਂ ਦਾ ਹਸਪਤਾਲ ਬਣਾ ਦਿੱਤਾ ਗਿਆ ਹੈ ਅਤੇ ਇੱਥੇ ਮਰੀਜਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਹੋਣਗੀਆਂ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਮੌਕੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਅੰਦਰ ਸਿਹਤ ਕਰਾਂਤੀ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਰਾਜ ਅੰਦਰ ਹਰ ਸਰਕਾਰੀ ਹਸਪਤਾਲ ਨੂੰ ਅਪਗ੍ਰੇਡ ਕਰਕੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਦਿਆਂ ਐਕਸਰੇ, ਅਲਟਰਾ ਸਾਊਂਡ, ਟੈਸਟਾਂ ਤੇ ਮੁਫ਼ਤ ਦਵਾਈਆਂ ਦੀ ਸਹੂਲਤ ਦਿੱਤੀ ਜਾ ਰਹੀ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਆਮ ਆਦਮੀ ਕਲਿਨਿਕਾਂ ਵਿੱਚ ਹੁਣ ਤੱਕ ਸਵਾ ਕਰੋੜ ਲੋਕਾਂ ਨੇ ਸਿਹਤ ਸੇਵਾਵਾਂ ਦਾ ਲਾਭ ਲਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ 'ਚ 550 ਡਾਕਟਰਾਂ ਦੀ ਭਰਤੀ ਕੀਤੀ ਜਾ ਰਹੀ ਹੈ ਜਦਕਿ ਡਾਕਟਰਾਂ ਦੀਆਂ 1370 ਨਵੀਆਂ ਪੋਸਟਾਂ ਸਿਰਜੀਆਂ ਗਈਆਂ ਹਨ ਅਤੇ 1800 ਨਰਸਿੰਗ ਸਟਾਫ਼ ਦੀ ਭਰਤੀ ਸਮੇਤ ਪੈਰਾਮੈਡੀਕਲ ਅਮਲੇ ਦੀ ਭਰਤੀ ਵੀ ਕੀਤੀ ਜਾ ਰਹੀ ਹੈ।
 
 
ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਸਭ ਲਈ ਪੰਜਾਬ ਦੇ ਲੋਕ ਵਧਾਈ ਅਤੇ ਧੰਨਵਾਦ ਦੇ ਪਾਤਰ ਹਨ, ਜਿਨ੍ਹਾਂ ਨੇ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੂੰ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ। ਵਿਧਾਇਕ ਗੁਰਲਾਲ ਘਨੌਰ ਤੇ ਨੀਨਾ ਮਿੱਤਲ ਨੇ ਡਾ. ਬਲਬੀਰ ਸਿੰਘ ਦਾ ਧੰਨਵਾਦ ਕੀਤਾ। ਇਕ ਮੌਕੇ ਡਾ. ਰੁਪਿੰਦਰਜੀਤ ਕੌਰ ਸੈਣੀ, ਸਿਹਤ ਮੰਤਰੀ ਦੇ ਸਲਾਹਕਾਰ ਡਾ. ਸੁਧੀਰ ਵਰਮਾ, ਕਰਨਲ ਜੇ.ਵੀ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐਮ.ਡੀ. ਵਰਿੰਦਰ ਕੁਮਾਰ, ਡਾਇਰੈਕਟਰ ਸਿਹਤ ਵਿਭਾਗ ਡਾ. ਆਦਰਸ਼ਪਾਲ ਕੌਰ ਤੇ ਡਾਇਰੈਟਰ ਸਿਹਤ ਸੇਵਾਵਾਂ ਡਾ. ਹਿਤਿੰਦਰ ਕੌਰ, ਸਿਵਲ ਸਰਜਨ ਡਾ. ਰਮਿੰਦਰ ਕੌਰ, ਐਸ.ਐਮ.ਓ. ਘਨੌਰ ਡਾ. ਕਿਰਨਜੋਤ ਕੌਰ ਤੇ ਹੋਰ ਪਤਵੰਤੇ ਵੀ ਮੌਜੂਦ ਸਨ।

Have something to say? Post your comment

 

More in Malwa

ਆਂਗਣਵਾੜੀ ਵਰਕਰਾਂ ਹੈਲਪਰਾਂ ਮਾਣ ਭੱਤਾ ਕੇਂਦਰ ਸਰਕਾਰ ਨੇ 6 ਮਹੀਨਿਆਂ ਤੋਂ ਲਟਕਾਇਆ : ਸਿੰਦਰ ਕੌਰ ਬੜੀ

ਪੰਜਾਬ ਤੇ ਕਿਸਾਨੀ ਦੀਆਂ ਮੰਗਾਂ ਨੂੰ ਲੈ ਕੇ ਬੀਕੇਯੂ ਲੱਖੋਵਾਲ ਦੇ ਵਫਦ ਨੇ ਕੇਂਦਰੀ ਮੰਤਰੀ ਐਸ.ਪੀ.ਸਿੰਘ ਬਗੇਲ ਨਾਲ ਕੀਤੀ ਮੁਲਾਕਾਤ : ਦੌਲਤਪੁਰਾ

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਸੰਦੀਪ ਕੌੜਾ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ