Saturday, August 02, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Malwa

ਸੁਨਾਮ ਚ, ਥੋਕ ਕੱਪੜੇ ਦੀ ਦੁਕਾਨ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਨੁਕਸਾਨ

March 15, 2024 05:16 PM
ਦਰਸ਼ਨ ਸਿੰਘ ਚੌਹਾਨ
ਸੁਨਾਮ ਵਿਖੇ ਥੋਕ ਕੱਪੜੇ ਦੀ ਦੁਕਾਨ ਨੂੰ ਲੱਗੀ ਅੱਗ ਬੁਝਾਉਂਦੇ ਹੋਏ। ਸੱਜੇ ਅੱਗ ਨਾਲ ਸੜਕੇ ਸੁਆਹ ਹੋਇਆ ਸਮਾਨ
 
ਸੁਨਾਮ :  ਲੰਘੀ ਰਾਤ ਸੁਨਾਮ ਸ਼ਹਿਰ ਦੇ ਪਾਰਸ ਨਗਰ ਵਿੱਚ ਸਥਿਤ ਸਾਈਂ ਮੰਦਿਰ ਦੇ ਨਜ਼ਦੀਕ ਥੋਕ ਕੱਪੜੇ ਦੀ ਦੁਕਾਨ ਨੂੰ ਅੱਗ ਲੱਗ ਜਾਣ ਕਾਰਨ ਲੱਖਾਂ ਰੁਪਏ ਮੁੱਲ ਦਾ ਕੱਪੜਾ ਸੜਕੇ ਸੁਆਹ ਹੋ ਗਿਆ। ਅੱਗ ਬੁਝਾਊ ਅਮਲੇ ਨੇ ਭਾਰੀ ਮੁਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ। ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਟ ਸਰਕਟ ਮੰਨਿਆ ਜਾ ਰਿਹਾ ਹੈ। ਥੋਕ ਕੱਪੜੇ ਦੀ ਦੁਕਾਨ ਰਹਿਤ ਟੈਕਸਟਾਇਲ ਦੇ ਮਾਲਕ ਸਰਬਜੀਤ ਸਿੰਘ ਮਹਿਰੋਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੀ ਪਾਰਸ ਨਗਰ ਵਿੱਚ ਸਥਿਤ ਸਾਈਂ ਮੰਦਿਰ ਦੇ ਨਜ਼ਦੀਕ ਥੋਕ ਕੱਪੜੇ ਦੀ ਦੁਕਾਨ ਨੂੰ ਲੰਘੀ ਰਾਤ ਅਚਾਨਕ ਅੱਗ ਲੱਗ ਗਈ। ਉਨ੍ਹਾਂ ਦੱਸਿਆ ਕਿ ਮੈਨੂੰ ਸਵੇਰੇ ਕਰੀਬ ਚਾਰ ਕੁ ਵਜੇ ਦੁਕਾਨ ਦੇ ਗੁਆਂਢੀ ਦਾ ਫੋਨ ਆਇਆ ਕਿ ਤੁਹਾਡੀ ਦੁਕਾਨ ਨੂੰ ਅੱਗ ਲੱਗੀ ਹੋਈ ਹੈ ਜਦੋਂ ਅਸੀਂ ਮੌਕੇ ਤੇ ਆਕੇ ਦੇਖਿਆ ਤਾਂ ਦੁਕਾਨ ਵਿੱਚੋਂ ਅੱਗ ਦੀਆਂ ਲਾਟਾਂ ਨਿਕਲ ਰਹੀਆਂ ਸਨ ਤਾਂ ਤੁਰੰਤ ਫਾਇਰ ਬ੍ਰਿਗੇਡ ਅਮਲੇ ਨੂੰ ਫੋਨ ਕਰਕੇ ਜਾਣੂੰ ਕਰਵਾਇਆ। ਉਨ੍ਹਾਂ ਕਿਹਾ ਕਿ ਅੱਗ ਬੁਝਾਊ ਅਮਲਾ ਤੁਰੰਤ ਫਾਇਰ ਬ੍ਰਿਗੇਡ ਗੱਡੀ ਲੈਕੇ ਮੌਕੇ ਤੇ ਪਹੁੰਚਕੇ ਦੁਕਾਨ ਨੂੰ ਲੱਗੀ ਅੱਗ ਬੁਝਾਉਣ ਵਿੱਚ ਜੁਟ ਗਿਆ।
 
 
ਅੱਗ ਬੁਝਾਊ ਅਮਲੇ ਨੇ ਭਾਰੀ ਮੁਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ ਲੇਕਿਨ ਉਸ ਸਮੇਂ ਤੱਕ ਦੁਕਾਨ ਵਿੱਚ ਪਿਆ ਲੱਖਾਂ ਰੁਪਏ ਮੁੱਲ ਦਾ ਕੱਪੜਾ ਸੜਕੇ ਸੁਆਹ ਹੋ ਚੁੱਕਾ ਸੀ। ਉਨ੍ਹਾਂ ਕਿਹਾ ਕਿ ਦੁਕਾਨ ਵਿੱਚ ਪਿਆ ਕੱਪੜਾ ਸੜਕੇ ਸੁਆਹ ਹੋਣ ਦੇ ਨਾਲ ਅੱਗ ਨਾਲ ਦੁਕਾਨ ਵੀ ਨੁਕਸਾਨੀ ਗਈ ਹੈ। ਪੀੜਤ ਦੁਕਾਨਦਾਰ ਨੇ ਕਿਹਾ ਕਿ ਦੁਕਾਨ ਨੂੰ ਅੱਗ ਲੱਗਣ ਦੀ ਘਟਨਾ ਦਾ ਪਤਾ ਲੱਗਦਿਆਂ ਸ਼ਹਿਰੀ ਥਾਣਾ ਸੁਨਾਮ ਦੀ ਪੁਲਿਸ ਵੀ ਮੌਕੇ ਤੇ ਪੁੱਜ ਗਈ ਸੀ। ਉਨ੍ਹਾਂ ਕਿਹਾ ਕਿ ਦੁਕਾਨ ਨੂੰ ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਟ ਸਰਕਟ ਮੰਨਿਆ ਜਾ ਰਿਹਾ ਹੈ। ਇਸੇ ਦੌਰਾਨ ਜਗਦੇਵ ਸਿੰਘ ਬਾਹੀਆ, ਸੁਰਿੰਦਰ ਸਿੰਘ ਸੁਨਾਮ, ਜਸਵਿੰਦਰ ਸਿੰਘ, ਜਗਪਾਲ ਸਿੰਘ ਢੀਂਡਸਾ ਸਮੇਤ ਹੋਰਨਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਥੋਕ ਕੱਪੜੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਹੋਏ ਲੱਖਾਂ ਰੁਪਏ ਦੇ ਨੁਕਸਾਨ ਦੀ ਪੂਰਤੀ ਲਈ ਪੀੜਤ ਦੁਕਾਨਦਾਰ ਨੂੰ ਮੁਆਵਜ਼ਾ ਦਿੱਤਾ ਜਾਵੇ। 

Have something to say? Post your comment