Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

Dolphin College ਵਿਖੇ ਵਿਦਿਆਰਥੀਆਂ ਲਈ ਲਗਾਇਆ ਗਿਆ ਜਾਗਰੂਕਤਾ ਕੈਂਪ

March 15, 2024 07:07 PM
SehajTimes
ਫਤਹਿਗੜ੍ਹ ਸਾਹਿਬ : ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਿਹਗੜ੍ਹ ਸਾਹਿਬ ਵੱਲੋਂ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਕਰੀਅਰ ਦੀ ਤਿਆਰੀ ਕਰਨ ਅਤੇ ਪੜ੍ਹਾਈ ਪੂਰੀ ਹੋਣ ਤੋਂ ਬਾਅਦ ਰੁਜ਼ਗਾਰ ਪ੍ਰਾਪਤ ਕਰਨ ਬਾਰੇ ਜਾਗਰੂਕ ਕਰਨ ਦੇ ਮੰਤਵ ਨਾਲ ਕੰਮ ਕਰ ਰਿਹਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫਸਰ ਹਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਡੋਲਫਿਨ ਕਾਲਜ, ਚੁੰਨੀ ਕਲਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਪੈਰਾ-ਮੈਡੀਕਲ ਦੇ 50 ਵਿਦਿਆਰਥੀਆਂ ਵਲੋਂ ਭਾਗ ਲਿਆ ਗਿਆ। ਜਿਸ ਵਿੱਚ ਪ੍ਰਾਰਥੀਆਂ ਨੂੰ ਪੈਰਾ-ਮੈਡੀਕਲ ਦੀ ਪੜ੍ਹਾਈ ਦੇ ਨਾਲ-ਨਾਲ ਕਰੀਅਰ ਦੇ ਮੌਕਿਆਂ ਅਤੇ ਸਵੈ-ਰੋਜ਼ਗਾਰ ਸਬੰਧੀ ਜਾਣਕਾਰੀ ਅਤੇ ਜਿਲ੍ਹਾ ਬਿਊਰੋ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਅਤੇ ਟਾਈਮ ਮੈਂਨੇਜਮੈਂਟ ਅਤੇ ਪੜ੍ਹਾਈ ਦੇ ਨਾਲ ਹੋਰ ਵੱਖ-ਵੱਖ ਗਤੀਵਿਧੀਆਂ ਲਈ ਸਮੇਂ ਦਾ ਸਹੀ ਉਪਯੋਗ ਕਰਨ ਬਾਰੇ ਵੀ ਟਿਪਸ ਦਿੱਤੇ ਗਏ।
 

ਉਨ੍ਹਾਂ ਹੋਰ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ 07 ਮਾਰਚ ਨੂੰ 4 ਨੂੰ ਆਈ. ਟੀ. ਆਈ ਬਸੀ ਪਠਾਣਾ ਅਤੇ ਮਿਤੀ : 11 ਮਾਰਚ ਨੂੰ ਮੇਹਰ ਬਾਬਾ ਚੈਰੀਟੇਬਲ ਟਰੱਸਟ ਬੱਸੀ ਪਠਾਣਾ ਵਿਖੇ ਸਵੈ ਰੋਜ਼ਗਾਰ ਅਵੇਅਰਨੈਂਸ ਕੈਂਪ ਆਯੋਜਿਤ ਕੀਤਾ ਗਿਆ ਸੀ ਜਿਸ ਵਿੱਚ ਲੀਡ ਬੈਂਕ, ਐਸ. ਸੀ. ਐਫ. ਸੀ(ਅ/ਜ), ਬੀ. ਸੀ. ਕਾਰਪੋਰੇਸ਼ਨ ਅਤੇ ਜਿਲ੍ਹਾ ਉਦਯੋਗ ਕੇਂਦਰ ਸ਼ਾਮਲ ਸਨ। ਇਸ ਵਿੱਚ ਰੋਜ਼ਗਾਰ ਅਫਸਰ ਵਲੋਂ ਪ੍ਰਾਰਥੀਆਂ ਨੂੰ ਸਵੈ-ਰੋਜ਼ਗਾਰ ਸਕੀਮਾਂ ਬਾਰੇ ਜਾਣਕਾਰੀ ਦਿੱਤੀ,ਪੜ੍ਹਾਈ ਦੇ ਨਾਲ-ਨਾਲ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਬਾਰੇ ਪ੍ਰਾਰਥੀਆਂ ਨੂੰ ਪ੍ਰੇਰਿਤ ਕੀਤਾ ਗਿਆ। ਕਮਿਊਨੀਕੇਸ਼ਨ ਸਕਿੱਲ ਅਤੇ ਵੱਖ-ਵੱਖ ਪ੍ਰਕਾਰ ਦੇ ਸਕਿੱਲ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਗਈ। ਪ੍ਰਾਰਥੀਆਂ ਨੂੰ WWW.PGRKAM.COM ਤੇ ਰਜਿਸਟਰ ਕਰਨ ਲਈ ਪ੍ਰੇਰਿਤ ਕੀਤਾ ਗਿਆ। ਵਧੇਰੇ ਨੌਕਰੀਆਂ ਦੀ ਜਾਣਕਾਰੀ ਲਈ ਟੈਲੀਗ੍ਰਾਮ ਚੈਨਲ ਡੀਬੀਈਈ ਫਤਹਿਗੜ੍ਹ ਸਾਹਿਬ ਜੁਆਇਨ ਕਰਨ ਲਈ ਕਿਹਾ ਤਾਂ ਜ਼ੋ ਉਮੀਦਵਾਰਾਂ ਨੂੰ ਸਮੇਂ ਤੇ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ਦੀ ਜਾਣਕਾਰੀ ਮਿਲ ਸਕੇ। ਰੋਜ਼ਗਾਰ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲੈਣ ਲਈ ਰੋਜ਼ਗਾਰ ਬਿਊਰੋ ਦੇ ਹੈਲਪਲਾਈਨ ਨੰਬਰ 99156-82436 ਤੇ ਸੰਪਰਕ ਕਰਨ ਲਈ ਕਿਹਾ ਗਿਆ।

Have something to say? Post your comment

 

More in Education

ਸ਼ਿਵਮ ਢੀਂਗਰਾ ਨੇ 85% ਅੰਕਾਂ ਨਾਲ ਪ੍ਰਾਪਤ ਕੀਤਾ ਪਹਿਲਾ ਸਥਾਨ

ਅਕੇਡੀਆ ਸਕੂਲ 'ਚ ਵਿਸ਼ਵ ਧਰਤੀ ਦਿਵਸ ਮਨਾਇਆ 

ਡੀਏਵੀ ਸਕੂਲ ਦਾ ਰਿਸ਼ਵ ਬਾਂਸਲ ਬਣਿਆ ਹੈਡ ਬੁਆਏ  

ਬਲੂਵਿੰਗ ਬਡਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਸਾਕਸ਼ੀ ਮਿੱਤਲ ਨੇ ਮਾਰੀ ਬਾਜ਼ੀ, 95.20% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ 

ਦਸਮੇਸ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਸ਼ਾਨਦਾਰ ਨਤੀਜਾ

ਟੈੱਟ ਪ੍ਰੀਖਿਆ ਲਈ ਜ਼ਿਲ੍ਹੇ ਛੱਡਕੇ ਚੰਡੀਗੜ੍ਹ ਬਣਾਏ ਸੈਂਟਰਾਂ ਲਈ ਪੰਜਾਬ ਭਰ ਦੇ ਅਧਿਆਪਕਾਂ ਅੰਦਰ ਵੱਡਾ ਤਨਾਅ

ਡੀਏਵੀ ਸਕੂਲ ਸੁਨਾਮ ਦਾ ਨਤੀਜਾ ਰਿਹਾ ਸੌ ਫ਼ੀਸਦੀ 

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ