Saturday, March 14, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

MNREGA ਲਈ ਬੇਰੁਜ਼ਗਾਰੀ ਭੱਤੇ ਦੇ ਨਿਯਮ ਬਣਾ ਕੇ ਫੰਡ ਕਾਇਮ ਕਰੇ ਸਰਕਾਰ : DMF

March 15, 2024 07:35 PM
Daljinder Singh Pappi

ਸਮਾਣਾ : ਡੈਮੋਕੇ੍ਟਿਕ ਮਨਰੇਗਾ ਫਰੰਟ ਬਲਾਕ ਸਮਾਣਾ ਦੀ ਮੀਟਿੰਗ ਯੂਨੀਕ ਪਾਰਕ ਵਿਖੇ ਹੋਈ,ਜਿਸ ਅੰਦਰ ਮਗਨਰੇਗਾ ਤਹਿਤ 100 ਦਿਨ ਦੇ ਰੋਜ਼ਗਾਰ ਦੀ ਗਾਰੰਟੀ ਦੇਣ ,ਕੰਮ ਨਾ ਦੇਣ ਦੀ ਸੂਰਤ ਵਿੱਚ ਬੇਰੁਜ਼ਗਾਰੀ ਭੱਤੇ ਸਬੰਧੀ ਪੰਜਾਬ ਸਰਕਾਰ ਵੱਲੋਂ  ਨਿਯਮ ਬਣਵਾਉਣ ਤੇ ਫੰਡ ਕਾਇਮ ਕਰਨ, ਪਿੰਡਾਂ ਦੀ ਤਾਕਤ ਮਜਬੂਤ ਕਰਨ ਲਈ ਗਰਾਮ ਸਭਾ ਦੀ ਮਹੱਤਤਾ ਸਬੰਧੀ ਸਿੱਖਿਅਤ ਕਰਨ ਲਈ ਸੰਬੋਧਨ ਕਰਦਿਆਂ ਡੀ ਐਮ ਐਫ ਦੇ ਬਲਾਕ ਆਗੂ ਰਣਵੀਰ ਕੌਰ ਬਾਦਸ਼ਾਹਪੁਰ ਕਾਲੇਕੀ ਅਤੇ ਤਰਸੇਮ ਸਿੰਘ ਖੇੜੀ ਭੀਮਾਂ ਨੇ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਤਕਰੀਬਨ 18 ਸਾਲ ਪਹਿਲਾਂ ਮਗਨਰੇਗਾ ਕਾਨੂੰਨ ਤਹਿਤ 100 ਦਿਨ ਦੇ ਰੋਜ਼ਗਾਰ ਦੀ ਗਾਰੰਟੀ ਦੇਣ ਦਾ ਕਾਨੂੰਨ ਬਣਾਇਆ ਅਤੇ 2013 ਅੰਦਰ 5 ਏਕੜ ਤੱਕ ਦੇ ਕਿਸਾਨਾਂ ਨੂੰ ਅਪਣੇ ਖੇਤ ਅੰਦਰ ਕੰਮ ਕਰਕੇ ਮਗਨਰੇਗਾ ਤਹਿਤ ਰੁਜ਼ਗਾਰ ਹਾਸਲ ਕਰਨ ਲਈ ਕਾਨੂੰਨ ਵਿੱਚ ਵਾਧਾ ਦਰਜ ਕੀਤਾ ਗਿਆ ਸੀ, ਪਰੰਤੂ ਆਮ ਤੌਰ ਤੇ ਸਾਲ ਅੰਦਰ 100 ਦਿਨ ਦਾ ਰੋਜ਼ਗਾਰ ਕਿਤੇ ਵੀ ਹਾਸਲ ਨਹੀਂ ਹੋਇਆ ਅਤੇ ਪੰਜਾਬ ਅੰਦਰ 5 ਏਕੜ ਤੱਕ ਦੇ ਕਿਸਾਨਾਂ ਦੇ ਜਾਬ ਕਾਰਡ ਵੀ ਨਹੀਂ ਬਣਾਏ ਜਾਂਦੇ। ਮੰਗ ਅਧਾਰਿਤ ਲਿਖਤੀ ਤੌਰ ਤੇ ਕੰਮ ਲੈਣ,ਕੰਮ ਦੀ ਮੰਗ ਤੁਰੰਤ ਆਨਲਾਈਨ ਕਰਨ,ਕੰਮ ਤੇ ਜਾਣ ਤੋਂ ਪਹਿਲਾਂ ਨਿਯੁਕਤੀ ਪੱਤਰ ਦੇਣ,ਕੰਮ ਨਾ ਦੇਣ ਦੀ ਸੂਰਤ ਵਿੱਚ ਬੇਰੋਜ਼ਗਾਰੀ ਭੱਤਾ ਜਾਰੀ ਕਰਨ ਅਤੇ ਕੰਮ ਦਾ ਮਿਹਨਤਾਨਾ 15 ਦਿਨਾਂ ਅੰਦਰ ਦੇਣ ਅਤੇ ਦੇਰੀ ਹੋਣ ਤੇ ਸਮੇਤ ਵਿਆਜ ਮਿਹਨਤਾਨਾ ਦੇਣ ਜਿਹੇ ਮੁੱਦਿਆਂ ਤੇ ਸਿਖਿਅਤ ਕਰਨ ਲਈ ਸਰਗਰਮੀ ਕੀਤੀ ਜਾ ਰਹੀ ਹੈ। ਮਨਰੇਗਾ ਨੂੰ ਕਾਨੂੰਨ ਦੀ ਭਾਵਨਾ ਅਨੁਸਾਰ ਚਲਾਉਣ ਲਈ ਗਰਾਮ ਸਭਾ ਦੀ ਮਹੱਤਤਾ ਨੂੰ ਸਮਝਣਾ ਬਹੁਤ ਜ਼ਰੂਰੀ ਹੈ।ਕਿਉਂਕਿ ਮਨਰੇਗਾ ਦਾ ਬੱਜਟ ਗਰਾਮ ਸਭਾ ਰਾਹੀਂ ਪਾਸ ਕਰਕੇ ਭੇਜਿਆ ਜਾਂਦਾ ਹੈ ਅਤੇ ਪਿੰਡ ਪੱਧਰ ਤੇ ਵਿਕਾਸ ਦੇ ਪ੍ਰੋਜੈਕਟ  ਵੀ ਗਰਾਮ ਸਭਾ ਰਾਹੀਂ ਪਾਸ ਕੀਤੇ ਜਾਂਦੇ ਹਨ। ਉਨਾਂ ਕਿਹਾ ਕਿ ਸਾਰੇ ਪਿੰਡਾਂ ਵਿੱਚ ਗਰਾਮ ਸਭਾ ਦੇ ਅਜਲਾਸ ਕਰਕੇ ਪਿੰਡਾਂ ਵਿੱਚ ਨਰਸਰੀਆਂ ਬਣਾਉਣ, ਫਲਦਾਰ ਅਤੇ ਛਾਂਦਾਰ ਬੂਟੇ ਮਨਰੇਗਾ ਰਾਹੀਂ ਲਾਉਣ ਦੇ ਪ੍ਰੋਜੈਕਟ ਬਣਾਏ ਜਾਣ ਤਾਂ ਕਿ ਵਾਤਾਵਰਣ ਸ਼ੁੱਧ ਹੋ ਸਕੇ । ਇਸ ਮੌਕੇ ਕੁਲਵੰਤ ਕੌਰ ਮਿਆਲਾਂ ਅਤੇ ਰਾਜਵਿੰਦਰ ਸਿੰਘ ਬੁਜਰਕ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਮਨਰੇਗਾ ਬੱਜਟ ਅੰਦਰ ਵਾਧਾ ਕਰੇ, ਮਨਰੇਗਾ ਤਹਿਤ 100 ਦਿਨ ਦੀ ਵਜਾਏ 200 ਦਿਨ ਕੰਮ ਦਿੱਤਾ ਜਾਵੇ ਅਤੇ ਮੇਟਾਂ ਨੂੰ ਅਰਧ ਕੁਸ਼ਲ ਕਾਮੇ ਦਾ ਮੇਹਨਤਾਨਾ ਅਤੇ ਨਰੇਗਾ ਵਰਕਰਾਂ ਨੂੰ ਦਿਹਾੜੀ ਦੀ ਰਕਮ ਘੱਟੋ ਘੱਟ ਉਜਰਤ ਕਾਨੂੰਨ ਮੁਤਾਬਕ ਦਿੱਤੀ ਜਾਵੇ। ਇਸ ਮੌਕੇ ਦਰਸ਼ਨ ਸਿੰਘ ਧਨੇਠਾ ਤੇ ਗੁਰਤੇਜ ਸਿੰਘ ਸਮਾਣਾ ਤੋਂ ਇਲਾਵਾ ਗੁਰਮੀਤ ਕੋਰ ਖੈੜੀ ਭੀਮਾ,ਨਾਜਰ ਸਿੰਘ ਬੂਜਰਕ,ਨਛੱਤਰ ਸਿੰਘ ਸੋਦੈਵਾਲ,ਭਾਨ ਸਿੰਘ ਬੈਲੂਮਾਜਰਾ,ਬੈਅੰਤ ਕੋਰ ਚੋਹਠ,ਵੀ ਹਾਜ਼ਰ ਸਨ।

Have something to say? Post your comment