Monday, May 20, 2024

Malwa

ਚੋਣ ਅਫ਼ਸਰ ਵੱਲੋਂ ਸਿਆਸੀ ਪਾਰਟੀਆਂ ਤੇ ਉਮੀਦਵਾਰਾਂ ਨੂੰ ਲੱਗਣ ਵਾਲੇ ਚੋਣ ਜਾਬਤੇ ਦੀ ਪਾਲਣਾ ਸਖ਼ਤੀ ਨਾਲ ਕਰਨ ਦੀ ਅਪੀਲ

March 16, 2024 10:37 AM
SehajTimes
 
ਪਟਿਆਲਾ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਆਗਾਮੀ ਲੋਕ ਸਭਾ ਚੋਣਾਂ ਸਬੰਧੀਂ ਲਾਗੂ ਹੋਣ ਵਾਲੇ ਚੋਣ ਜਾਬਤੇ ਦੀ ਪਾਲਣਾ ਯਕੀਨੀ ਕਰਵਾਉਣ ਲਈ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਅੱਜ ਇੱਕ ਅਹਿਮ ਬੈਠਕ ਕੀਤੀ। ਇਸ ਮੌਕੇ ਸਿਆਸੀ ਪਾਰਟੀਆਂ ਨੂੰ ਇਨ੍ਹਾਂ ਚੋਣਾਂ ਦੌਰਾਨ ਪਾਰਟੀ ਅਤੇ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਖ਼ਰਚੇ ਦੀ ਰੇਟ ਸੂਚੀ ਤੇ ਖ਼ਰਚੇ, ਕੀ ਕਰਨਾ ਹੈ ਤੇ ਕੀ ਨਹੀਂ ਕਰਨਾ ਸਮੇਤ ਚੋਣ ਪ੍ਰਚਾਰ ਬਾਬਤ ਜਰੂਰੀ ਦਿਸ਼ਾ ਨਿਰਦੇਸ਼ਾਂ ਦੀ ਕਾਪੀ ਵੀ ਪ੍ਰਦਾਨ ਕੀਤੀ ਗਈ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਜਦੋਂ ਹੀ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਦਾ ਐਲਾਨ ਹੋ ਜਾਵੇਗਾ ਤਾਂ ਉਸੇ ਵੇਲੇ ਆਦਰਸ਼ ਚੋਣ ਜਾਬਤਾ ਅਮਲ ਵਿੱਚ ਆ ਜਾਵੇਗਾ, ਇਸ ਲਈ ਸਮੂਹ ਸਿਆਸੀ ਪਾਰਟੀਆਂ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਲਾਗੂ ਕੀਤੇ ਜਾਣ ਵਾਲੇ ਚੋਣ ਜਾਬਤੇ ਦੀ ਸਖ਼ਤੀ ਪਾਲਣਾ ਨਾਲ ਕਰਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਨੂੰ ਪੂਰਾ ਸਹਿਯੋਗ ਦੇਵੇਗਾ, ਇਸ ਲਈ ਸਮੂਹ ਉਮੀਦਵਾਰ ਤੇ ਸਿਆਸੀ ਪਾਰਟੀਆਂ ਹਰ ਤਰ੍ਹਾਂ ਦੇ ਪ੍ਰਚਾਰ ਲਈ ਜਰੂਰੀ ਤੇ ਲੋੜੀਂਦੀਆਂ ਮਨਜੂਰੀਆਂ ਤੇ ਪ੍ਰਵਾਨਗੀਆਂ ਲੈਕੇ ਹੀ ਆਪਣਾ ਚੋਣ ਪ੍ਰਚਾਰ ਕਰਨ, ਜੋਕਿ ਆਨ ਲਾਈਨ ਪੋਰਟਲ 'ਤੇ ਉਪਲਬਧ ਹੋਣਗੀਆਂ। ਚੋਣ ਪ੍ਰਚਾਰ ਲਈ ਵਰਤੇ ਜਾਣ ਵਾਲੇ ਪ੍ਰਿੰਟ, ਇਲੈਕਟ੍ਰੋਨਿਕ ਅਤੇ ਕਿਸੇ ਵੀ ਸੋਸ਼ਲ ਮੀਡੀਆ ਪਲੇਟਫ਼ਾਰਮ 'ਤੇ ਵੀ ਚੋਣ ਕਮਿਸ਼ਨ ਵੱਲੋਂ ਐਮ.ਸੀ.ਐਮ.ਸੀ. ਰਾਹੀਂ ਤਿੱਖੀ ਨਜ਼ਰ ਰੱਖੀ ਜਾਵੇਗੀ, ਜਿਸ ਲਈ ਹਰ ਤਰ੍ਹਾਂ ਦੇ ਪ੍ਰਚਾਰ ਲਈ ਉਮੀਦਵਾਰਾਂ ਵੱਲੋਂ ਅਗੇਤੀਆਂ ਪ੍ਰਵਾਨਗੀਆਂ ਲੈਣੀਆਂ ਲਾਜਮੀ ਹਨ, ਤਾਂ ਕਿ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਨਾ ਹੋਵੇ।
 
ਉਨ੍ਹਾਂ ਕਿਹਾ ਕਿ ਕੋਈ ਸਰਕਾਰੀ ਗੱਡੀ ਚੋਣ ਪ੍ਰਚਾਰ ਜਾਂ ਕਿਸੇ ਸਿਆਸੀ ਪਾਰਟੀ ਜਾਂ ਉਮੀਦਵਾਰ ਵੱਲੋਂ ਨਾ ਵਰਤੀ ਜਾਵੇ ਅਤੇ ਨਾ ਹੀ ਸਰਕਾਰੀ ਇਮਾਰਤਾਂ ਜਾਂ ਸਰਕਾਰੀ ਮਸ਼ੀਨਰੀ 'ਤੇ ਕੋਈ ਪ੍ਰਚਾਰ ਸਮੱਗਰੀ ਲਗਾਈ ਜਾਵੇ। ਕਿਸੇ ਧਾਰਮਿਕ ਅਸਥਾਨ 'ਤੇ ਚੋਣ ਪ੍ਰਚਾਰ ਨਾ ਕੀਤਾ ਜਾਵੇ ਤੇ ਨਾ ਹੀ ਧਰਮ, ਜਾਤੀ, ਕਿਸੇ ਸੰਪਰਦਾਇ ਆਦਿ ਦੇ ਨਾ 'ਤੇ ਗ਼ਲਤ ਪ੍ਰਚਾਰ ਕੀਤਾ ਜਾਵੇ। ਚੋਣ ਜਾਬਤੇ ਅਤੇ ਸਬੰਧਤ ਨਿਯਮਾਂ ਤੋਂ ਜਾਣੂ ਕਰਵਾਉਂਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸਿਆਸੀ ਪਾਰਟੀਆਂ ਪ੍ਰ੍ਰਸ਼ਾਸਨ ਨੂੰ ਸਹਿਯੋਗ ਦੇਣ, ਜ਼ਿਲ੍ਹਾ ਪ੍ਰਸ਼ਾਸਨ ਇਸ ਗੱਲੋਂ ਪੂਰੀ ਤਰ੍ਹਾਂ ਪਾਬੰਦ ਹੈ ਕਿ ਚੋਣਾਂ ਪੂਰੀ ਤਰ੍ਹਾਂ ਨਿਰਪੱਖ, ਸੁਤੰਤਰ ਅਤੇ ਭੈਅ ਮੁਕਤ ਕਰਵਾਈਆਂ ਜਾਣ। ਮੀਟਿੰਗ ਮੌਕੇ ਸਨੌਰ ਪੂਰਬੀ ਤੇ ਸਨੌਰ ਪੱਛਮੀ ਦੇ ਪੋਲਿੰਗ ਬੂਥ ਨੰਬਰ 81 ਤੇ 82 ਦੀ ਲੋਕੇਸ਼ਨ ਪੀ.ਐਸ.ਪੀ.ਸੀ.ਐਲ. ਵਿੱਚੋਂ ਤਬਦੀਲ ਕਰਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਸਨੌਰ ਵਿਖੇ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਇਸ ਮੌਕੇ ਆਮ ਆਦਮੀ ਪਾਰਟੀ, ਭਾਰਤੀ ਜਨਤਾ ਪਾਰਟੀ, ਕਾਂਗਰਸ, ਸ੍ਰੋਮਣੀ ਅਕਾਲੀ ਦਲ ਆਦਿ ਪਾਰਟੀਆਂ ਦੇ ਸਮੂਹ ਨੁਮਾਇੰਦਿਆਂ ਨੇ ਵਿਸ਼ਵਾਸ਼ ਦੁਆਇਆ ਕਿ ਉਹ ਭਾਰਤੀ ਚੋਣ ਕਮਿਸ਼ਨ ਵੱਲੋਂ ਲਾਗੂ ਹੋਣ ਵਾਲੇ ਚੋਣ ਜਾਬਤੇ ਦੀ ਪੂਰੀ ਤਰ੍ਹਾਂ ਪਾਲਣਾ ਕਰਨਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਮੈਡਮ ਕੰਚਨ ਅਤੇ ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ ਵੀ ਮੌਜੂਦ ਸਨ।

Have something to say? Post your comment

 

More in Malwa

ਜੇਕਰ ਦੇਸ਼ ਨਿਰਪੱਖ ਹੈ ਤਾਂ ਸਾਰਿਆਂ ਲਈ ਬਰਾਬਰ ਹੱਕ ਕਿਉਂ ਨਹੀਂ: ਸਿਮਰਨਜੀਤ ਸਿੰਘ ਮਾਨ

ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ

ਐਡਵੋਕੇਟ ਬਲਰਾਜ ਚਹਿਲ ਅਕਾਲੀ ਦਲ ਨੂੰ ਛੱਡਕੇ ਆਪ ਚ ਸ਼ਾਮਲ 

ਸੁਨਾਮ ਚ, ਭਾਜਪਾਈਆਂ ਨੇ ਅਰਵਿੰਦ ਖੰਨਾ ਲਈ ਵੋਟਾਂ ਮੰਗੀਆਂ

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ