Monday, May 20, 2024

Chandigarh

ਖਪਤਕਾਰਾਂ ਦੇ ਅਧਿਕਾਰਾਂ ਬਾਰੇ ਪਿੰਡਾਂ ਦੇ ਲੋਕਾਂ ਨੂੰ ਜਾਗਰੂਕ ਕਰਨਾ ਜਰੂਰੀ : ਸ. ਹਰਚੰਦ ਸਿੰਘ ਬਰਸਟ

March 16, 2024 11:36 AM
SehajTimes

ਚੰਡੀਗੜ੍ਹ : ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ, ਡਾਇਰੈਕਟੋਰੇਟ ਆਫ ਮਾਰਕਿਟਿੰਗ ਐਂਡ ਇੰਸਪੈਕਸ਼ਨ, ਖੇਤਰੀ ਦਫ਼ਤਰ, ਚੰਡੀਗੜ੍ਹ ਵੱਲੋਂ ਪੰਜਾਬ ਮੰਡੀ ਬੋਰਡ ਦੇ ਸਹਿਯੋਗ ਨਾਲ ਵਿਸ਼ਵ ਖਪਤਕਾਰ ਅਧਿਕਾਰ ਦਿਵਸ ਮੌਕੇ ਅੱਜ ਕਿਸਾਨ ਭਵਨ, ਸੈਕਟਰ-35, ਚੰਡੀਗੜ੍ਹ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ । ਇਸ ਮੌਕੇ ਸ. ਹਰਚੰਦ ਸਿੰਘ ਬਰਸਟ ਚੇਅਰਮੈਨ, ਪੰਜਾਬ ਮੰਡੀ ਬੋਰਡ ਨੇ ਬਤੌਰ ਮੁੱਖ ਮਹਿਮਾਨ ਅਤੇ ਸ੍ਰੀਮਤੀ ਪਦਮਾ ਪਾਂਡੇ, ਮੈਂਬਰ, ਰਾਜ ਖਪਤਕਾਰ ਝਗੜਾ ਨਿਵਾਰਣ ਕਮਿਸ਼ਨ, ਚੰਡੀਗੜ੍ਹ (ਯੂ.ਟੀ.) ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦਾ ਉਦਘਾਟਨ ਸ. ਹਰਚੰਦ ਸਿੰਘ ਬਰਸਟ ਵੱਲੋਂ ਰਿਬਨ ਕੱਟ ਕੇ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਸਾਰਿਆਂ ਨੂੰ ਵਿਸ਼ਵ ਖਪਤਕਾਰ ਅਧਿਕਾਰ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ ਕਿ ਮਿਲਾਵਟੀ ਖਾਣਾ ਖਾਉਣ ਕਰਕੇ ਲੋਕਾਂ ਵਿੱਚ ਬੀਮਾਰੀਆਂ ਵੱਧ ਰਹੀਆਂ ਹਨ। ਜਿਸ ਪ੍ਰਤੀ ਲੋਕਾਂ ਦਾ ਸੁਚੇਤ ਰਹਿਣਾ ਬਹੁਤ ਜਰੂਰੀ ਹੈ। ਮਿਲਾਵਟ ਕਰਨ ਵਾਲਿਆਂ ਖਿਲਾਫ਼ ਕਾਫੀ ਸਖ਼ਤ ਕਾਨੂੰਨ ਬਣੇ ਹੋਏ ਹਨ, ਪਰ ਅੱਜ ਮਿਲਾਵਟ ਕਰਨ ਵਾਲਿਆਂ ਦੀ ਗਿਣਤੀ ਬਹੁਤ ਵੱਧ ਚੁੱਕੀ ਹੈ ਅਤੇ ਉਨ੍ਹਾਂ ਨੂੰ ਰੋਕਣ ਲਈ ਸਰਕਾਰਾਂ ਵੱਲੋਂ ਵਧੇਰੇ ਯਤਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਅੱਜ ਦੇ ਸਮੇਂ ਵਿੱਚ ਪਿੰਡਾਂ ਦੇ ਲੋਕਾਂ ਅਤੇ ਇੰਸਟੀਚਿਊਟਸ ਵਿੱਚ ਖਪਤਕਾਰਾਂ ਦੇ ਅਧਿਕਾਰਾਂ ਸੰਬੰਧੀ ਜਾਗਰੂਕਤਾਂ ਲਿਆਉਣੀ ਜਰੂਰੀ ਹੈ। ਕਿਉਂਕਿ ਇਹ ਲੋਕ ਆਪਣੇ ਹੱਕਾ ਬਾਰੇ ਜਾਣੂ ਨਹੀਂ ਹਨ।

ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਈ-ਨਾਮ ਦੇ ਨਾਲ ਹੁਣ ਤੱਕ ਪੰਜਾਬ ਰਾਜ ਦੀਆਂ 79 ਮੰਡੀਆਂ ਜੁੜ ਚੁੱਕੀਆਂ ਹਨ ਅਤੇ ਇਸ ਪੋਰਟਲ ਨਾਲ 2.17 ਲੱਖ ਕਿਸਾਨ, 8,948 ਆੜਤੀ, 2,876 ਖਰੀਦਦਾਰ ਅਤੇ 39 ਐਫ.ਪੀ.ਓਜ਼ ਰਜਿਸਟਰ ਹੋ ਚੁੱਕੇ ਹਨ। ਇਸ ਸਕੀਮ ਤਹਿਤ 11 ਜਿਨਸਾਂ (ਬਾਸਮਤੀ, ਮੱਕੀ, ਨਰਮਾ, ਮੂੰਗੀ, ਹਰੇ ਮਟਰ, ਆਲੂ, ਸ਼ਿਮਲਾ ਮਿਰਚ, ਕਿਨੂੰ, ਖਰਬੂਜਾ, ਲਿਚੀ ਅਤੇ ਸੂਰਜਮੁੱਖੀ) ਦੀ ਖਰੀਦ-ਵੇਚ ਆਨ-ਲਾਈਨ ਪੋਰਟਲ ਰਾਹੀਂ ਕੀਤੀ ਜਾਂਦੀ ਹੈ। ਸ. ਬਰਸਟ ਨੇ ਸਾਰਿਆਂ ਨੂੰ ਟੈਕਨਾਲੋਜੀ ਨਾਲ ਜੁੜਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮਿਲਾਵਟਖੋਰੀ ਨੂੰ ਰੋਕਣਾ ਬਹੁਤ ਜਰੂਰੀ ਹੈ ਅਤੇ ਉਹ ਇਸ ਵਿੱਚ ਆਪਣਾ ਪੂਰਾ ਸਹਿਯੋਗ ਦੇਣਗੇ। ਸ੍ਰੀਮਤੀ ਪਦਮਾ ਪਾਂਡੇ ਨੇ ਖਪਤਕਾਰ ਸੁਰੱਖਿਆ ਐਕਟ ਅਤੇ ਖਪਤਕਾਰਾਂ ਦੇ ਅਧਿਕਾਰਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਐਗਮਾਰਕ ਇੱਕ ਸਰਕਾਰੀ ਟ੍ਰੇਡ ਮਾਰਕ ਹੈ ਤੇ ਜਿਸ ਬਾਰੇ ਸਾਰਿਆਂ ਨੂੰ ਜਾਣੂ ਹੋਣਾ ਚਾਹੀਦਾ ਹੈ। ਖਰੀਦਦਾਰੀ ਵੇਲੇ ਹਰ ਪ੍ਰੋਡਕਟ ਨੂੰ ਜਾਂਚ-ਪੜਤਾਲ ਤੋਂ ਬਾਅਦ ਹੀ ਖਰੀਦਣਾ ਚਾਹੀਦਾ ਹੈ। ਸ. ਸਵਰਨ ਸਿੰਘ, ਡੀ.ਜੀ.ਐਮ. ਮਾਰਕਿਟਿੰਗ, ਪੰਜਾਬ ਮੰਡੀ ਬੋਰਡ ਨੇ ਮਿਲਾਵਟਖੋਰੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਸ੍ਰੀ ਮਨੋਜ ਕੁਮਾਰ, ਡਿਪਟੀ ਏ.ਐਮ.ਏ., ਡੀ.ਐਮ.ਆਈ., ਆਰ.ਓ., ਚੰਡੀਗੜ੍ਹ ਨੇ ਡਾਇਰੈਕਟੋਰੇਟ ਦੀਆਂ ਵੱਖ-ਵੱਖ ਸਕੀਮਾਂ ਐਗਮਾਰਕ, ਐਗਰੀਕਲਚਰਲ ਮਾਰਕੀਟਿੰਗ ਇੰਨਫ੍ਰਾਸਟਰਕਚਰ, ਮਰੀਨ, ਐਫ਼.ਪੀ.ਓ. ਸਕੀਮ ਦੇ ਨਾਲ-ਨਾਲ ਈ-ਨਾਮ ਬਾਰੇ ਵੀ ਜਾਣੂ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਕੰਪਨੀਆਂ ਵੱਲੋਂ ਆਪਣੇ ਪ੍ਰੋਡਕਟ ਬਾਰੇ ਜਾਣਕਾਰੀ ਦੇਣ ਲਈ ਪ੍ਰਦਰਸ਼ਨੀ ਵੀ ਲਗਾਈ ਗਈ। ਅਖਿਰ ਵਿੱਚ ਸ. ਸਤਬੀਰ ਸਿੰਘ ਸੱਗੂ ਵੱਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸ. ਮਨਜੀਤ ਸਿੰਘ, ਜੀ.ਐਮ. ਇੰਨਫੋਰਸਮੈਂਟ, ਸ. ਪਰਮਜੀਤ ਸਿੰਘ, ਚੀਫ਼ ਓਪਰੇਟਿੰਗ ਅਫ਼ਸਰ, ਸ੍ਰੀਮਤੀ ਭਜਨ ਕੌਰ, ਡੀ.ਜੀ.ਐਮ. ਅਸਟੇਟ, ਸ. ਅਜੈ ਪਾਲ ਸਿੰਘ ਬਰਾੜ, ਜਿਲ੍ਹਾਂ ਮੰਡੀ ਅਫ਼ਸਰ ਸਮੇਤ ਉੱਚ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਰਹੇ।

Have something to say? Post your comment

 

More in Chandigarh

ਜ਼ੀਰਕਪੁਰ ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਡੇਰਾਬੱਸੀ ਹਲਕੇ ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ 

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼

ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਮੋਹਾਲੀ ਪੁਲਿਸ ਵੱਲੋ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ ਗ੍ਰਿਫਤਾਰ

ਜਨਰਲ ਆਬਜ਼ਰਵਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ