Monday, May 20, 2024

Malwa

ਆਦਰਸ਼ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਅਧਿਕਾਰੀ : ਜਿ਼ਲ੍ਹਾ ਚੋਣ ਅਫਸਰ

March 16, 2024 12:39 PM
SehajTimes

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਮੂਹ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ

ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਅਧੀਨ ਆਉਂਦੇ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਚੋਣ ਜ਼ਾਬਤੇ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਜ਼ਰੂਰੀ ਨਿਰਦੇਸ਼ ਦਿੱਤੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਪੂਰੀ ਤਰਾਂ ਨਿਰਪੱਖ ਅਤੇ ਭੈਅ ਮੁਕਤ ਵਾਤਾਵਰਨ ਵਿਚ ਚੋਣਾਂ ਦਾ ਅਮਲ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਬੂਥਾਂ ਤੇ ਪ੍ਰਬੰਧ ਮੁਕੰਮਲ ਹੋਣੇ ਚਾਹੀਦੇ ਹਨ। ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੋਣ ਜ਼ਾਬਤਾ ਲਾਗੂ ਹੁੰਦਿਆਂ ਹੀ ਚੋਣ ਜ਼ਾਬਤੇ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸ਼ਿਕਾਇਤ ਸੈੱਲ ਤੋਂ ਇਲਾਵਾ ਬਾਕੀ ਸੈੱਲਾਂ ਦੇ ਟੈਲੀਫੋਨ ਚੱਲਦੀ ਹਾਲਤ ਵਿੱਚ ਹੋਣੇ ਚਾਹੀਦੇ ਹਨ ਅਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਤਾਰ ਇਨ੍ਹਾਂ ਟੈਲੀਫੋਨਾਂ ਤੇ ਲੱਗੀਆਂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋਣ ਤੇ ਵੱਖ-ਵੱਖ ਪਾਰਟੀਆਂ ਦੇ ਲਗਾਏ ਗਏ ਪ੍ਰਚਾਰ ਬੋਰਡਾਂ ਨੂੰ ਹਟਾਇਆ ਜਾਵੇ।

ਉਨ੍ਹਾਂ ਕਿਹਾ ਕਿ ਚੋਣ ਜਾਬਤੇ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਚੋਣ ਜਾਬਤੇ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਨਿਯਮਾ ਮੁਤਾਬਕ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਵਿਸਥਾਰਤ ਰਿਪੋਰਟ ਤੁਰੰਤ ਮੁਹੱਈਆ ਕਰਵਾਈ ਜਾਵੇ। ਜਿ਼ਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਜਿ਼ਲ੍ਹੇ ਵਿੱਚ ਕੋਈ ਵੀ ਨਵਾਂ ਵਿਕਾਸ ਕਾਰਜ ਸ਼ੁਰੂ ਨਹੀਂ ਕਰਵਾਇਆ ਜਾ ਸਕਦਾ ਅਤੇ ਨਾ ਹੀ ਕਿਸੇ ਭਲਾਈ ਸਕੀਮ ਦਾ ਕੋਈ ਨਵਾਂ ਲਾਭਪਾਤਰੀ ਬਣਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਿਰਫ ਉਹ ਵਿਕਾਸ ਕਾਰਜ ਹੀ ਚਾਲੂ ਰੱਖੇ ਜਾ ਸਕਦੇ ਹਨ ਜਿਨ੍ਹਾਂ ਕਾਰਜਾਂ ਲਈ ਲੋੜੀਂਦਾ ਮਟੀਰੀਅਲ ਆ ਚੁੱਕਾ ਹੋਵੇ। ਸ਼੍ਰੀਮਤੀ ਪਰਨੀਤ ਸ਼ੇਰਗਿੱਲ  ਨੇ ਪੰਜਾਬ ਸਟੇਟ ਪਾਵਰ ਕਾਮ ਲਿਮ:  ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਖੰਭਿਆਂ, ਬਿਜਲੀ ਦੇ ਸਬ ਸਟੇਸ਼ਨਾਂ ਅਤੇ ਹੋਰ ਇਮਾਰਤਾਂ ਤੋਂ ਸਿਆਸੀ ਪਾਰਟੀਆਂ ਦੇ ਆਗੂਆਂ ਦੀਆਂ ਤਸਵੀਰਾਂ ਨੂੰ ਹਟਾਇਆ ਜਾਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਪਸ਼ਟ ਕੀਤਾ ਕਿ ਜੇਕਰ ਫਿਰ ਵੀ ਕੋਈ ਉਲੰਘਣਾ ਹੋਈ ਤਾਂ ਸਬੰਧਤ ਅਧਿਕਾਰੀ ਦੀ ਜਿੰਮੇਵਾਰੀ ਤੈਅ ਕੀਤੀ ਜਾਵੇਗੀ।  ਉਨ੍ਹਾਂ ਕਾਰਜ ਸਾਧਕ ਅਫਸਰਾਂ ਤੇ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨੂੰ ਵੀ ਹਦਾਇਤ ਕੀਤੀ ਕਿ ਚੋਣ ਕਮਿਸ਼ਨ ਵੱਲੋਂ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਸਬੰਧੀ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣਾ ਸਬੰਧੀ ਸਿ਼ਕਾਇਤਾਂ ਦੇ ਨਿਪਟਾਰੇ ਲਈ ਸਿ਼ਕਾਇਤ ਨਿਵਾਰਣ ਸੈਲ ਸਥਾਪਤ ਕੀਤਾ ਗਿਆ ਹੈ ਜਿਥੇ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸਿ਼ਕਾਇਤ ਕੀਤੀ ਜਾ ਸਕਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ ਤਾਂ ਜੋ ਚੋਣਾਂ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾ ਸਕਣ। ਇਸ ਮੌਕੇ ਮੁੱਖ ਮੰਤਰੀ ਫੀਲਡ ਅਫਸਰ ਸ੍ਰੀ ਅਭਿਸ਼ੇਕ ਸ਼ਰਮਾਂ, ਸਿਵਲ ਸਰਜਨ ਸ੍ਰੀਮਤੀ ਦਵਿੰਦਰਜੀਤ ਕੌਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।
 
 

Have something to say? Post your comment

 

More in Malwa

ਕਿਸਾਨਾਂ ਨੇ ਅਮਨ ਅਰੋੜਾ ਦੀ ਕੋਠੀ ਅੱਗੇ ਕੀਤੀ ਨਾਅਰੇਬਾਜ਼ੀ

ਜੇਕਰ ਦੇਸ਼ ਨਿਰਪੱਖ ਹੈ ਤਾਂ ਸਾਰਿਆਂ ਲਈ ਬਰਾਬਰ ਹੱਕ ਕਿਉਂ ਨਹੀਂ: ਸਿਮਰਨਜੀਤ ਸਿੰਘ ਮਾਨ

ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ

ਐਡਵੋਕੇਟ ਬਲਰਾਜ ਚਹਿਲ ਅਕਾਲੀ ਦਲ ਨੂੰ ਛੱਡਕੇ ਆਪ ਚ ਸ਼ਾਮਲ 

ਸੁਨਾਮ ਚ, ਭਾਜਪਾਈਆਂ ਨੇ ਅਰਵਿੰਦ ਖੰਨਾ ਲਈ ਵੋਟਾਂ ਮੰਗੀਆਂ

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ