Thursday, May 01, 2025
BREAKING NEWS
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

Malwa

ਫ਼ਿਰੋਜ਼ਪੁਰ ’ਚ ਸਾਰਾਗੜ੍ਹੀ ਮਿਊਜ਼ਿਮ ਲੋਕ ਅਰਪਿਤ

March 16, 2024 03:45 PM
SehajTimes
ਫਿਰੋਜ਼ਪੁਰ : ਸਾਰਾਗੜ੍ਹੀ ਦੀ ਇਤਿਹਾਸਕ ਲੜਾਈ ਵਿੱਚ ਦੁਸ਼ਮਣ ਨਾਲ ਟੱਕਰ ਲੈਂਦਿਆਂ ਸ਼ਹੀਦੀ ਪ੍ਰਾਪਤ ਕਰਨ ਵਾਲੇ 21 ਸਿੱਖ ਬਹਾਦਰ ਸੈਨਿਕਾਂ ਦੀ ਲਾਮਿਸਾਲ ਕੁਰਬਾਨੀ, ਬਹਾਦਰੀ ਤੇ ਜੂਝਾਰੂਪਣ  ਨੂੰ ਸਮਰਪਿਤ 2 ਕਰੋੜ ਦੀ ਲਾਗਤ ਨਾਲ ਬਣਿਆ ਦੇਸ਼ ਦਾ ਪਹਿਲਾ ਇਤਿਹਾਸਕ ਸਾਰਾਗੜ੍ਹੀ ਮਿਊਜ਼ੀਅਮ ਲੋਕ ਅਰਪਿਤ ਕੀਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bagwant Singh Mann) ਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ (Anmol Gagan Mann) ਦੀ ਯੋਗ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਕੌਮੀ ਸ਼ਹੀਦਾਂ ਦੀ ਯਾਦਗਾਰ, ਪੰਜਾਬ ਦੇ ਸ਼ਾਨਾਮਤੀ ਇਤਿਹਾਸ ਬਾਰੇ ਲੋਕਾਂ ਨੂੰ ਜਾਗਰੂਕ ਕਰਨ, ਰਾਜ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਇਤਿਹਾਸਕ ਮਹੱਤਤਾ ਵਾਲੇ ਸਥਾਨਾਂ ਦੇ ਵਿਕਾਸ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਅੱਜ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਸਾਰਾਗੜ੍ਹੀ ਮਿਊਜ਼ੀਅਮ ਦਾ ਲੋਕ-ਅਰਪਪਣ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮਿਊਜ਼ੀਅਮ ਵਿੱਚ ਸਾਰਾਗੜ੍ਹੀ ਜੰਗ ਦੇ ਸਮੇਂ ਵਰਤੇ ਜਾਣ ਸਿਗਨਲਿੰਗ ਤਕਨੀਕ ਦੇ ਆਰਕੀਫੈਕਟਸ, ਇਕਿਊਪਮੈਂਟ, ਕੋਡਿੰਗ, ਡਿਕੋਡਿੰਗ ਨੂੰ ਦਰਸਾਇਆ ਗਿਆ ਹੈ, ਜਿਸ ਨਾਲ ਇਥੇ ਆਉਣ ਵਾਲੇ ਲੋਕਾਂ ਅਤੇ ਖਾਸ ਕਰ ਸਕੂਲੀ ਵਿਦਿਆਰਥੀਆਂ ਨੂੰ ਇਤਿਹਾਸਕ ਦੇ ਨਾਲ-ਨਾਲ ਤਕਨੀਕੀ ਗਿਆਨ ਵੀ ਮਿਲੇਗਾ। ਇਸ ਮਿਊਜ਼ੀਅਮ ਵਿੱਚ ਸੱਤ ਗੈਲਰੀਆਂ ਬਣੀਆਂ ਹਨ ਜੋ ਕਿ ਸਾਰਾਗੜ੍ਹੀ ਪੋਸਟ ਅਤੇ ਜੰਗ ਦੀ ਵੱਖ-ਵੱਖ ਪਹਲੂਆਂ ਤੋਂ ਤਸਵੀਰ ਪੇਸ਼ ਕਰਦੀਆਂ ਹਨ। ਪਹਿਲੀ ਗੈਲਰੀ ਵਿੱਚ ਸਾਰਾਗੜ੍ਹੀ ਪੋਸਟ ਦਾ ਮਾਡਲ ਬਣਾਇਆ ਗਿਆ ਹੈ ਅਤੇ ਸਾਰਾਗੜ੍ਹੀ ਜੰਗ ਦਾ ਇਤਿਹਾਸ ਵੀ ਦਿਖਾਇਆ ਗਿਆ ਹੈ, ਜਿਸ ਵਿੱਚ ਸਾਰਾਗੜ੍ਹੀ ਦੇ ਸ਼ਹੀਦਾਂ ਬਾਰੇ ਜਾਣਕਾਰੀ ਹੈ। ਗੈਲਰੀ -2 ਵਿੱਚ ਥਰੀ ਡੀ ਥਿਏਟਰ ਬਣਾਇਆ ਗਿਆ ਹੈ ਜਿੱਥੇ ਹਵਲਦਾਰ ਈਸ਼ਰ ਸਿੰਘ ਦੀ ਅਗਵਾਈ ਵਿੱਚ ਹਜ਼ਾਰਾਂ ਅਫਗਾਨਾਂ ਨਾਲ ਨਾਲ ਲੜੇ 21 ਸਿੱਖ ਸੈਨਿਕਾਂ ਦੀ ਸ਼ੂਰਬੀਰਤਾ ਨੂੰ ਸਮਰਪਿਤ ਸਾਰਾਗੜ੍ਹੀ ਦੀ ਇਤਿਹਾਸਕ ਜੰਗ ਨੂੰ ਦਰਸਾਊਂਦੀ ਦੀ ਪੂਰੀ ਮੂਵੀ ਦਿਖਾਈ ਜਾਂਦੀ ਹੈ। ਗੈਲਰੀ-3 ਵਿੱਚ ਹੀਲਿਓਗ੍ਰਾਫੀ ਗੈਲਰੀ ਹੈ ਜਿਸ ਵਿੱਚ ਉਸ ਵੇਲੇ ਦੋ ਕਿਲੇ ਅਤੇ ਇਕ ਪੋਸਟ ਦੇ ਵਿੱਚ ਕਿਸ ਪ੍ਰਕਾਰ ਸਿਗਨਲਿੰਗ ਹੁੰਦੀ ਸੀ ਬਾਰੇ ਲਈਵ ਵੀ.ਐਫ.ਐਕਸ. ਤਕਨੀਕ ਰਾਹੀਂ ਦਿਖਾਇਆ ਗਿਆ ਹੈ। ਗੈਲਰੀ-4 ਵਿੱਚ ਟੂ ਡੀ ਮੂਵੀ ਚਲਦੀ ਹੈ ਜਿਸ ਵਿੱਚ ਇਸ ਲੜਾਈ ਤੋਂ ਬਾਅਦ ਦੀਆਂ ਹਾਲਾਤਾਂ, ਘਟਨਾਵਾਂ, ਸਨਮਾਨਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ ਹੈ। ਅਗਲੀ ਗੈਲਰੀ ਵਿੱਚ ਇਸ ਲੜਾਈ ਦੌਰਾਨ ਸਿੱਖ ਫੌਜੀਆਂ ਅਤੇ ਅਫ਼ਗਾਨਾਂ ਵੱਲੋਂ ਵਰਤੇ ਗਏ ਹਥਿਆਰਾਂ ਅਤੇ ਬੰਦੂਕਾਂ ਨੂੰ ਪ੍ਰਤੀਕ੍ਰਿਤਿਆਂ ਦੁਆਰਾ ਦਿਖਾਇਆ ਗਿਆ ਹੈ। ਛੇਵੀਂ ਗੈਲਰੀ ਜਿਸ ਨੂੰ ਲਾਸਟ ਮੈਨ ਗੈਲਰੀ ਵੀ ਕਿਹਾ ਜਾਂਦਾ ਹੈ ਆਖ਼ਰੀ ਸ਼ਹੀਦ ਗੁਰਮੁਖ ਸਿੰਘ ਨੂੰ ਸਮਰਪਿਤ ਹੈ। ਇਸ ਤੋਂ ਬਾਅਦ ਆਖ਼ਰੀ ਗੈਲਰੀ-7 ਹੈ ਜੋ ਕਿ ਸ਼ਰਧਾਂਜਲੀ ਗੈਲਰੀ ਅਤੇ ਸੈਲਫ਼ੀ ਗੈਲਰੀ ਹੈ। ਇੱਥੇ ਸਿੱਖ ਫੌਜੀਆਂ ਦੀ ਬੰਦੂਕ ਰੱਖੀ ਗਈ ਹੈ ਜਿੱਥੇ ਸੈਂਸਰ ਲਗਾਇਆ ਗਿਆ ਹੈ ਜਿਸ ਨੂੰ ਛੂਹ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾਂਦੀ ਹੈ। ਇਸੇ ਗੈਲਰੀ ਵਿੱਚ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦਾ ਲਾਈਵ ਕਟਆਊਟ ਲਗਾਇਆ ਗਿਆ ਹੈ ਜਿਸ ਕੋਲ ਖੜ੍ਹੇ ਹੋ ਕੇ ਲੋਕ ਸੈਲਫ਼ੀ ਲੈ ਸਕਦੇ ਹਨ। ਇਸ ਗੈਲਰੀ ਵਿੱਚ ਉਸ ਵੇਲੇ ਦੀਆਂ ਅਖ਼ਬਾਰਾਂ ਦੀ ਕਟਿੰਗ ਅਤੇ ਮਹਾਰਾਣੀ ਵਿਕਟੋਰੀਆਂ ਦੂਆਰਾ ਕੀਤਾ ਸਨਮਾਨ, ਸ਼ਹੀਦਾਂ ਦੀਆਂ ਬਣੀਆਂ ਯਾਦਗਾਰਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਹੈ। ਇਨ੍ਹਾਂ ਗੈਲਰੀਆਂ ਵਿੱਚ ਟੱਚ ਪੈਨਲ ਲਗਾਏ ਗਏ ਹਨ ਜਿਨ੍ਹਾਂ ਵਿੱਚ ਸਾਰਾਗੜ੍ਹੀ ਜੰਗ ਅਤੇ ਸ਼ਹੀਦਾਂ ਬਾਰੇ ਪੰਜਾਬੀ ਅਤੇ ਅੰਗਰੇਜ਼ੀ ਭਾਸ਼ਾ ਵਿੱਚ ਵਿਸਥਾਰ ਨਾਲ ਜਾਣਕਾਰੀ ਲਈ ਜਾ ਸਕਦੀ ਹੈ। ਸਾਰਾਗੜ੍ਹੀ ਦੇ ਸ਼ਹੀਦਾਂ ਦੀ ਮਹਾਨ ਕੁਰਬਾਨੀ ਦੀ ਯਾਦ ਵਿੱਚ ਉਸਾਰਿਆ ਇਹ ਅਜਾਇਬਘਰ 36 ਸਿੱਖ ਦੇ 21 ਸੈਨਿਕਾਂ ਦੀ ਮਿਸਾਲੀ ਗਾਥਾ ਜੋ ਕਿ ਸਮਾਣਾ ਰਿੱਜ (ਹੁਣ ਪਾਕਿਸਤਾਨ) ਵਿਖੇ ਵਾਪਰੀ ਸੀ, ਜਿਨ੍ਹਾਂ ਨੇ 12 ਸਤੰਬਰ, 1897 ਨੂੰ 10,000 ਅਫ਼ਗਾਨੀਆਂ ਦੇ ਹਮਲੇ ਖ਼ਿਲਾਫ਼ ਗਹਿਗੱਚ ਲੜਾਈ ਲੜਦਿਆਂ ਕੁਰਬਾਨੀ ਦੇ ਦਿੱਤੀ ਸੀ, ਭਾਰਤੀ ਫੌਜ ਦੇ ਇਤਿਹਾਸ ਵਿਚ ਹਮੇਸ਼ਾਂ ਮਿਸਾਲ ਬਣੀ ਰਹੇਗੀ।ਪੰਜਾਬ ਸਰਕਾਰ ਵੱਲੋਂ 2 ਕਰੋੜ ਰੁਪਏ ਦੀ ਰਾਸ਼ੀ ਖਰਚ ਕਰ ਕੇ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ਵਿੱਚ ਸਾਰਾਗੜ੍ਹੀ ਮੈਮੋਰੀਅਲ ਜਿਸ ਦਾ ਨੀਂਹ ਪੱਥਰ ਮੁੱਖ ਮੰਤਰੀ ਵੱਲੋਂ ਰੱਖਿਆ ਗਿਆ ਸੀ, ਦਾ ਕੰਮ ਵੀ ਜ਼ੋਰਾਂ ਤੇ ਹੈ। ਇਸ ਨਾਲ ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ ਵਿੱਚ ਸੈਰ ਸਪਾਟਾ ਉਦਯੋਗ ਨੂੰ ਹੁਲਾਰਾ ਮਿਲੇਗਾ ਅਤੇ ਦੇਸ਼ ਵਿਦੇਸ਼ ਦੇ ਲੋਕਾਂ ਨੂੰ ਪੰਜਾਬੀਆਂ ਦੀਆਂ ਵੱਡਮੁੱਲੀਆਂ ਕੁਰਬਾਨੀਆਂ ਬਾਰੇ ਵੀ ਜਾਣਕਾਰੀ ਮਿਲੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਕਿਹਾ ਕਿ ਫ਼ਿਰੋਜ਼ਪੁਰ ਵਿਖੇ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਇਤਿਹਾਸਕ ਮਹੱਤਤਾ ਵਾਲੇ ਸਥਾਨਾਂ ਦੇ ਵਿਕਾਸ ਲਈ ਵੱਡੀ ਪੱਧਰ ’ਤੇ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਵਾਰ ਮਿਊਜ਼ੀਅਮ ਅਤੇ ਸਾਰਾਗੜ੍ਹੀ ਜੰਗੀ ਯਾਦਗਾਰ ਤੋਂ ਇਲਾਵਾ ਹੂਸੈਨੀਵਾਲਾ ਸ਼ਹੀਦੀ ਸਮਾਰਕ ਦਾ ਵੀ ਨਵੀਨੀਕਰਨ ਕੀਤਾ ਜਾਵੇਗਾ, ਜਿਸ ਤਹਿਤ ਸ਼ਹੀਦੀ ਸਮਾਰਕਾਂ, ਪਾਰਕਾਂ ਤੇ ਇਮਾਰਤਾਂ ਦਾ ਸੁੰਦਰੀਕਰਨ, ਪਾਰਕਿੰਗ ਵਿਵਸਥਾ, ਤਲਾਬ ਅਤੇ ਸੈਲਾਨੀਆਂ ਦੀ ਸੁਵਿਧਾ ਲਈ 25 ਕਰੋੜ ਰੁਪਏ ਦੀ ਖਰਚ ਕੀਤੇ ਜਾਣਗੇ। ਇਸ ਮੌਕੇ ਐਸ.ਡੀ.ਐਮ. ਫ਼ਿਰੋਜ਼ਪੁਰ ਚਾਰੂਮਿਤਾ, ਸਾਰਾਗੜ੍ਹੀ ਮੈਮੋਰੀਅਲ ਟਰੱਸਟ ਦੇ ਮੈਂਬਰ ਡਾ. ਅਨਿਰੁੱਧ ਗੁਪਤਾ, ਵਿਨੋਦ ਚੌਹਾਨ ਡਾਇਰੈਕਟਰ ਵੀਚਾਓ ਵੋਯੇਜ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

 

More in Malwa

ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ 37 ਸਾਲ ਦੀ ਸ਼ਾਨਦਾਰ ਸੇਵਾ ਨਿਭਾਅ ਕੇ ਸੇਵਾ ਮੁਕਤ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਵੱਡੀ ਤੇ ਛੋਟੀ ਨਦੀ ਦੀ ਸਫ਼ਾਈ ਮਈ ਮਹੀਨੇ 'ਚ ਮੁਕੰਮਲ ਕਰਨ ਦੇ ਨਿਰਦੇਸ਼

ਗੁਰੂਆਂ ਦੀਆਂ ਸਿੱਖਿਆਵਾਂ ਅਜੋਕੇ ਸਮੇਂ ਵੀ ਪ੍ਰਸੰਗਿਕ : ਦਾਮਨ ਬਾਜਵਾ 

ਕੈਮਿਸਟਾਂ ਨੂੰ ਪਾਬੰਦੀ ਸ਼ੁਦਾ ਦਵਾਈਆਂ ਵੇਚਣ ਤੋਂ ਵਰਜਿਆ  

ਡਿਪਟੀ ਕਮਿਸ਼ਨਰ ਵੱਲੋਂ ਡੰਪ ਸਾਈਟ ਦਾ ਜਾਇਜ਼ਾ, ਨਗਰ ਨਿਗਮ ਨੂੰ ਪੁਰਾਣੇ ਕੂੜੇ ਦਾ ਹੋਰ ਤੇਜੀ ਨਾਲ ਨਿਪਟਾਰਾ ਕਰਨ ਦੀ ਹਦਾਇਤ

ਕਿਸਾਨ ਛੇ ਨੂੰ ਸ਼ੰਭੂ ਥਾਣੇ ਮੂਹਰੇ ਦੇਣਗੇ ਧਰਨਾ 

ਭਗਵਾਨ ਪਰਸ਼ੂਰਾਮ ਦੀ ਜੈਯੰਤੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਈ 

ਸੁਨਾਮ ਵਿਖੇ ਭਗਵਾਨ ਸ੍ਰੀ ਪਰਸ਼ੂਰਾਮ ਜੈਅੰਤੀ ਮਨਾਈ 

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ ਪਹਿਲੀ ਨੂੰ 

ਸਿਹਤ ਕਾਮਿਆਂ ਦਾ ਚੰਡੀਗੜ੍ਹ 'ਚ ਧਰਨਾ 8 ਨੂੰ