Saturday, December 13, 2025

Chandigarh

‘ਆਪ’ ਨੂੰ ਵੋਟਰ ਲੋਕ ਸਭਾ ਚੋਣਾਂ ਵਿਚ ਜਵਾਬ ਦੇਣਗੇ : ਸ਼ੇਰਗਿੱਲ

March 16, 2024 04:05 PM
SehajTimes

ਚੰਡੀਗੜ੍ਹ : ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਹਿਜ਼ ਇੱਕ ਅਖਬਾਰੀ ਮੁੱਖ ਮੰਤਰੀ ਕਰਾਰ ਦਿੰਦਿਆਂ ਕਿਹਾ ਹੈ ਕਿ ਨਸ਼ਿਆਂ ਦੇ ਪ੍ਰਸਾਰ, ਢਹਿ ਢੇਰੀ ਹੋ ਰਹੀ ਆਰਥਿਕਤਾ, ਕੁਸ਼ਾਸਨ, ਜੰਗਲ ਰਾਜ, ਟੁੱਟੇ ਵਾਅਦੇ, ਬੇਕਾਬੂ ਮਾਈਨਿੰਗ ਮਾਫੀਆ ਅਤੇ ਭ੍ਰਿਸ਼ਟਾਚਾਰ ਆਪ ਸਰਕਾਰ ਦੇ ਦੋ ਸਾਲਾਂ ਦੇ ਕਾਰਜਕਾਲ ਦਾ ਪ੍ਰਤੀਕ ਹਨ। ਇੱਥੇ ਜਾਰੀ ਇੱਕ ਸਖਤ ਲਹਿਜੇ ਭਰੇ ਬਿਆਨ ਵਿੱਚ ਸ਼ੇਰਗਿੱਲ ਨੇ ਪੰਜਾਬ ਨੂੰ ਇਸ ਦੇ ਕਾਲੇ ਦੌਰ ਵਿੱਚ ਧੱਕਣ ਲਈ ਆਪ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਸ਼ੇਰਗਿੱਲ ਨੇ ਕਿਹਾ ਕਿ ਆਪ ਸਰਕਾਰ ਦੀਆਂ ਗਲਤ ਨੀਤੀਆਂ ਤੋਂ ਸਮਾਜ ਦੇ ਸਾਰੇ ਵਰਗ ਖਾਸ ਕਰਕੇ ਕਿਸਾਨ ਅਤੇ ਉਦਯੋਗ ਬੁਰੀ ਤਰ੍ਹਾਂ ਦੁਖੀ ਹਨ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਪੰਜਾਬ ਦੇ ਵੋਟਰ ਇਸ ਸਰਕਾਰ ਦੇ ਗੁਨਾਹਾਂ ਦਾ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਆਪ ਸਰਕਾਰ ਵੱਲੋਂ 1.31 ਕਰੋੜ ਮਹਿਲਾ ਵੋਟਰਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਨਾ ਦੇਣਾ ਸਭ ਤੋਂ ਵੱਡਾ ਧੋਖਾ ਹੈ। ਸ਼ੇਰਗਿੱਲ ਨੇ ਅਫਸੋਸ ਜ਼ਾਹਰ ਕੀਤਾ ਕਿ ਸਰਕਾਰ ਬਣਨ ਤੋਂ 4 ਮਹੀਨਿਆਂ ਅੰਦਰ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਵਿੱਚ ਸਰਕਾਰ ਦੀ ਨਾਕਾਮੀ ਇੱਕ ਟੁੱਟਿਆ ਹੋਇਆ ਵਾਅਦਾ ਹੈ ਅਤੇ ਨਸ਼ੇ ਦੀ ਓਵਰਡੋਜ਼ ਕਾਰਨ ਹੁਣ ਤੱਕ 200 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ ਤੇ ਨਸ਼ੇ ਦਾ ਸਰਾਪ ਗੰਭੀਰ ਸਥਿਤੀ ਵਿੱਚ ਪਹੁੰਚ ਗਿਆ ਹੈ। ਉਨ੍ਹਾਂ ਆਪ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਮਾਨ ਨੇ ਬਦਲਾਅ ਲਿਆਉਣ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਦਾਅਵਾ ਕਰਕੇ ਭੋਲੇ-ਭਾਲੇ ਪੰਜਾਬੀਆਂ ਨੂੰ ਗੁਮਰਾਹ ਕੀਤਾ ਸੀ, ਲੇਕਿਨ ਸਰਕਾਰ ਬਣਨ ਤੋਂ ਬਾਅਦ ਉਹਨਾਂ ਨੇ ਸੂਬੇ ਨੂੰ ਕੰਗਲਾ ਪੰਜਾਬ ਬਣਾ ਦਿੱਤਾ ਹੈ।  ਉਨ੍ਹਾਂ ਇਹ ਵੀ ਕਿਹਾ ਕਿ ਇਹ ਸ਼ਰਮਨਾਕ ਹੈ ਕਿ ਕਿਵੇਂ ਮਾਨ ਫਰਜੀ ਪ੍ਰਚਾਰ ਤੇ ਆਪਣੇ ਸੁਪਰ ਬੌਸ ਅਰਵਿੰਦ ਕੇਜਰੀਵਾਲ ਦੀਆਂ ਹਵਾਈ ਯਾਤਰਾਵਾਂ 'ਤੇ ਫਿਜ਼ੂਲ ਖਰਚੇ ਕਰ ਰਹੇ ਹਨ। ਇਸ ਸਬੰਧ ਵਿੱਚ ਆਪਣੇ ਦਾਅਵਿਆਂ ਨੂੰ ਸਹੀ ਠਹਿਰਾਉਂਦੇ ਹੋਏ, ਭਾਜਪਾ ਦੇ ਬੁਲਾਰੇ ਨੇ ਖੁਲਾਸਾ ਕੀਤਾ ਕਿ ਮਾਨ ਨੇ ਆਰਥਿਕਤਾ ਨੂੰ ਰਿਵਰਸ ਗੀਅਰ 'ਤੇ ਪਾ ਕੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਘੋਂਪਿਆ ਹੈ।  ਉਨ੍ਹਾਂ ਕਿਹਾ ਕਿ ਆਪ ਦੀ ਸਰਕਾਰ ਬਣਨ 'ਤੇ ਪੰਜਾਬ ਸਿਰ 2.81 ਲੱਖ ਕਰੋੜ ਰੁਪਏ ਦਾ ਕਰਜ਼ਾ 2024-25 ਦੇ ਵਿੱਤੀ ਸਾਲ ਦੇ ਅੰਤ ਤੱਕ 3.74 ਲੱਖ ਕਰੋੜ ਰੁਪਏ ਤੱਕ ਪਹੁੰਚ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਅੰਕੜੇ ਖੁਦ ਦੱਸਦੇ ਹਨ ਕਿ ਆਪ ਸਰਕਾਰ ਦੇ ਸ਼ਾਸਨ ਵਿੱਚ ਪੰਜਾਬ ਦੀ ਆਰਥਿਕਤਾ ਕਿਵੇਂ ਢਹਿ-ਢੇਰੀ ਹੋ ਰਹੀ ਹੈ। ਇਸੇ ਤਰ੍ਹਾਂ ਸ਼ੇਰਗਿੱਲ ਨੇ ਕਤਲ, ਜਬਰ-ਜ਼ਨਾਹ ਅਤੇ ਲੁੱਟ-ਖੋਹ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕਾ ਹੈ ਅਤੇ ਇਸ ਸਮੇਂ ਪੰਜਾਬ ਵਿੱਚ ਜੰਗਲ ਰਾਜ ਚੱਲ ਰਿਹਾ ਹੈ।  ਜਿਸ ਲਈ ਮੁੱਖ ਮੰਤਰੀ ਭਗਵੰਤ ਮਾਨ ਸਿੱਧੇ ਤੌਰ 'ਤੇ ਜ਼ਿੰਮੇਵਾਰ ਹਨ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਦੀ ਜ਼ਿੰਮੇਵਾਰੀ ਵੀ ਹੈ। ਸ਼ੇਰਗਿੱਲ ਨੇ ਆਪ ਦੀ ਸਰਕਾਰ 'ਚ ਵੱਧ ਰਹੇ ਮਾਈਨਿੰਗ ਮਾਫੀਆ 'ਤੇ ਨਿਰਾਸ਼ਾ ਪ੍ਰਗਟ ਕਰਦਿਆਂ ਕਿਹਾ ਕਿ ਕੋਈ ਵੀ ਮਾਫੀਆ ਸਰਕਾਰੀ ਸਰਪ੍ਰਸਤੀ ਤੋਂ ਬਿਨਾਂ ਟਿਕ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਆਬਕਾਰੀ ਨੀਤੀ ਘੁਟਾਲੇ ਨੂੰ ਲੈ ਕੇ ਨਾ ਸਿਰਫ਼ ਆਪ ਸਰਕਾਰ ਸਵਾਲਾਂ ਦੇ ਘੇਰੇ 'ਚ ਹੈ, ਸਗੋਂ ਸੂਬੇ 'ਚ ਭ੍ਰਿਸ਼ਟਾਚਾਰ ਵੀ ਬੇਰੋਕ ਜਾਰੀ ਹੈ।  ਸ਼ੇਰਗਿੱਲ ਨੇ ਕਿਹਾ ਕਿ ਆਪ ਵੱਲੋਂ ਕੀਤੇ ਗੁਨਾਹਾਂ ਦੀ ਸੂਚੀ ਲੰਬੀ ਹੈ, ਪਰ ਇੱਕ ਲਾਈਨ ਵਿੱਚ ਕਿਹਾ ਜਾ ਸਕਦਾ ਹੈ ਕਿ ਆਪ ਸਰਕਾਰ ਪੰਜਾਬ ਲਈ ਵਿਨਾਸ਼ਕਾਰੀ ਸਾਬਤ ਹੋਈ ਹੈ।

Have something to say? Post your comment

 

More in Chandigarh

ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) "ਡਰਾਈ ਡੇ" ਵਜੋਂ ਘੋਸ਼ਿਤ

'ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

ਮੁੱਖ ਮੰਤਰੀ ਦੇ ਦੌਰੇ ਦੇ ਆਖ਼ਰੀ ਦਿਨ ਦੱਖਣੀ ਕੋਰੀਆ ਵਿੱਚ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ

ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ 'ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

'ਯੁੱਧ ਨਸ਼ਿਆਂ ਵਿਰੁੱਧ': 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ