Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Doaba

ਮੁੱਖ ਮੰਤਰੀ ਵੱਲੋਂ ਕੰਢੀ ਖੇਤਰ ਦੇ ਲੋਕਾਂ ਨੂੰ ਤੋਹਫ਼ਾ; ਪੀ.ਏ.ਯੂ. ਦਾ ਪਹਿਲਾ ਖੇਤੀਬਾੜੀ ਕਾਲਜ ਕੀਤਾ ਲੋਕਾਂ ਨੂੰ ਸਮਰਪਿਤ

March 16, 2024 05:21 PM
SehajTimes
 
ਬੱਲੋਵਾਲ ਸੌਂਖੜੀ (ਸ਼ਹੀਦ ਭਗਤ ਸਿੰਘ ਨਗਰ) : ਸੂਬੇ ਦੇ ਕੰਢੀ ਖੇਤਰ ਵਿੱਚ ਖੇਤੀਬਾੜੀ ਨੂੰ ਵੱਡਾ ਹੁਲਾਰਾ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦਾ ਖੇਤੀਬਾੜੀ ਕਾਲਜ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਲਜ ਦੀ ਸਥਾਪਨਾ ਪੀ.ਏ.ਯੂ. ਵੱਲੋਂ ਸੂਬਾ ਸਰਕਾਰ ਦੇ ਸਹਿਯੋਗ ਨਾਲ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਕਾਲਜ ਪੀ.ਏ.ਯੂ. ਦਾ ਪਹਿਲਾ ਕਾਲਜ ਹੈ ਜੋ ਯੂਨੀਵਰਸਿਟੀ ਕੈਂਪਸ ਦੇ ਬਾਹਰ ਸਥਾਪਿਤ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਇਸ ਖਿੱਤੇ ਵਿੱਚ ਖੇਤੀਬਾੜੀ ਨੂੰ ਹੁਲਾਰਾ ਦੇਣਾ ਹੈ ਕਿਉਂਕਿ ਇਹ ਖਿੱਤਾ ਕੁਝ ਪ੍ਰਸਥਿਤੀਆਂ ਕਾਰਨ ਸੂਬੇ ਦੇ ਬਾਕੀ ਹਿੱਸਿਆਂ ਨਾਲੋਂ ਪਛੜਿਆ ਰਹਿ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਲਜ ਦੇ ਖੁੱਲ੍ਹਣ ਨਾਲ ਜਿੱਥੇ ਇੱਕ ਪਾਸੇ ਖੇਤੀਬਾੜੀ ਨੂੰ ਵੱਡਾ ਹੁਲਾਰਾ ਮਿਲੇਗਾ ਉੱਥੇ ਹੀ ਦੂਜੇ ਪਾਸੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਵੀ ਖੁੱਲ੍ਹਣਗੇ। ਉਨ੍ਹਾਂ ਦੱਸਿਆ ਕਿ ਇਸ ਕਾਲਜ ਵਿੱਚ ਵਿਦਿਆਰਥੀ ਬੀ.ਐਸ.ਸੀ. ਐਗਰੀਕਲਚਰ ਦੇ ਚਾਰ ਸਾਲਾ ਡਿਗਰੀ ਕੋਰਸ ਵਿੱਚ ਦਾਖਲਾ ਲੈ ਸਕਣਗੇ ਅਤੇ ਹਰ ਸਾਲ ਇਸ ਡਿਗਰੀ ਕੋਰਸ ਵਿੱਚ 120 ਵਿਦਿਆਰਥੀ ਦਾਖਲਾ ਲੈ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਕਾਲਜ ਲਈ 50 ਕਰੋੜ ਰੁਪਏ ਦਾ ਬਜਟ ਰੱਖਿਆ ਹੈ, ਜਿਸ ਵਿੱਚੋਂ 35 ਕਰੋੜ ਰੁਪਏ ਕੈਂਪਸ ਵਿੱਚ ਇਮਾਰਤਾਂ ਦੀ ਉਸਾਰੀ ਲਈ ਅਤੇ ਬਾਕੀ ਦੀ ਰਾਸ਼ੀ ਆਉਣ ਵਾਲੇ ਪੰਜ ਸਾਲਾਂ ਲਈ ਤਨਖਾਹਾਂ ਦੇਣ ਵਾਸਤੇ ਵਰਤੀ ਜਾਵੇਗੀ। ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਪਿਛਲੀਆਂ ਸੂਬਾ ਸਰਕਾਰਾਂ ਦੀ ਅਣਗਹਿਲੀ ਕਾਰਨ ਇਹ ਖੇਤਰ ਵਿਕਾਸ ਪੱਖੋਂ ਪਿੱਛੇ ਰਹਿ ਗਿਆ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਕੁਦਰਤੀ ਸੋਮਿਆਂ ਦੀ ਭਰਮਾਰ ਵਾਲੇ ਇਸ ਖੇਤਰ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਦੇ ਜੀਵਨ ਵਿੱਚ ਤਬਦੀਲੀ ਲਿਆਉਣ ਵਾਸਤੇ ਇਸ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ।

Have something to say? Post your comment

 

More in Doaba

ਪੰਜਾਬ ’ਚੋਂ ਅਨਪੜ੍ਹਤਾ, ਨਸ਼ੇ ਅਤੇ ਬੇਰੁਜ਼ਗਾਰੀ ਦਾ ਸਫਾਇਆ ਕਰਨਾ ’ਆਪ’ ਸਰਕਾਰ ਦੀ ਪ੍ਰਮੁੱਖ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਬੀ.ਕੇ.ਆਈ. ਕਾਰਕੁਨ ਜਲੰਧਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਫਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਨਾਲ ਸਬੰਧਤ ਇਕ ਫੌਜੀ ਜਵਾਨ ਬਰਖਾਸਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਦੀਪ ਗਿਲਹੋਤਰਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ

ਅਵਾਰਾ ਕੁੱਤਿਆਂ ਦਾ ਆਤੰਕ, ਬਜੁਰਗ ਔਰਤ ਨੂੰ ਬਣਾਇਆ ਨਿਸ਼ਾਨਾ

ਐਚ.ਕੇ.ਐਸ. ਸਕੂਲ ’ਚ ਹੋਏ ਦਾਖਲੇ ਸ਼ੁਰੂ : ਚੇਅਰਮੈਨ ਜਸਕਰਨ ਸਿੰਘ

ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼