Thursday, December 18, 2025

Chandigarh

ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ ਦੇ ਤਿੰਨ ਸਾਥੀ ਗ੍ਰਿਫਤਾਰ

March 16, 2024 05:45 PM
SehajTimes
ਚੰਡੀਗੜ੍ਹ : ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ ਨਾਲ ਸਬੰਧਤ ਤਿੰਨ ਕਾਰਕੁਨਾਂ ਨੂੰ ਜ਼ੀਰਕਪੁਰ ਤੋਂ ਗ੍ਰਿਫਤਾਰ ਕਰਕੇ ਸੂਬੇ ਵਿੱਚ ਸਨਸਨੀਖੇਜ਼ ਅਪਰਾਧਾਂ ਨੂੰ ਟਾਲਣ ਵਿੱਚ ਵੱਡੀ ਸਫਲਤਾ ਦਰਜ ਕੀਤੀ ਹੈ। ਇਹ ਜਾਣਕਾਰੀ ਡੀਜੀਪੀ, ਪੰਜਾਬ ਗੌਰਵ ਯਾਦਵ ਨੇ  ਸ਼ਨੀਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਜੈ ਸਿੰਘ ਉਰਫ਼ ਅਜੈਪਾਲ ਅਤੇ ਅੰਕਿਤ ਦੋਵੇਂ ਵਾਸੀ ਭਿਵਾਨੀ, ਹਰਿਆਣਾ  ਅਤੇ ਲਖਵਿੰਦਰ ਸਿੰਘ ਉਰਫ਼ ਲੱਕੀ ਵਾਸੀ  ਏ.ਕੇ.ਐਸ. ਕਲੋਨੀ , ਜ਼ੀਰਕਪੁਰ ਵਜੋਂ ਹੋਈ ਹੈ। ਮੁਲਜ਼ਮ ਅੰਕਿਤ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਹਰਿਆਣਾ ਵਿੱਚ  ਕਤਲ, ਇਰਾਦਾ ਕਤਲ , ਜਬਰਨ ਵਸੂਲੀ ਅਤੇ ਅਸਲਾ ਐਕਟ ਸਮੇਤ ਕਈ ਘਿਨਾਉਣੇ ਅਪਰਾਧਿਕ ਕੇਸਾਂ ਵਿੱਚ ਸ਼ਾਮਲ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ .32 ਕੈਲੀਬਰ ਦੇ ਦੋ ਪਿਸਤੌਲਾਂ ਸਮੇਤ 11 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ ਅਤੇ ਦੋਸ਼ੀਆਂ ਦੀ ਹੁੰਡਈ ਔਰਾ ਕਾਰ ਵੀ ਜ਼ਬਤ ਕੀਤੀ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਖ਼ਤਾ ਇਤਲਾਹ  ’ਤੇ ਕਾਰਵਾਈ ਕਰਦਿਆਂ  ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਾਲੀਆਂ ਏਜੀਟੀਐਫ ਟੀਮਾਂ ਨੇ ਏਆਈਜੀ ਗੁਰਮੀਤ ਸਿੰਘ ਚੌਹਾਨ ਅਤੇ ਏਆਈਜੀ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਤਿੰਨੋਂ ਮੁਲਜ਼ਮਾਂ ਦਾ ਪਿੱਛਾ ਕਰਦਿਆਂ ਉਨ੍ਹਾਂ ਨੂੰ ਜ਼ੀਰਕਪੁਰ ਦੇ ਏਅਰਪੋਰਟ ਰੋਡ ਨੇੜੇ ਸਥਿਤ ਇੱਕ ਫਲੈਟ ਤੋਂ ਗ੍ਰਿਫ਼ਤਾਰ ਕੀਤਾ।  ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ,  ਲਾਰੈਂਸ ਬਿਸ਼ਨੋਈ ਗੈਂਗ ਦੇ ਵਿਦੇਸ਼ੀ ਅਤੇ ਫਰਾਰ ਗੈਂਗਸਟਰਾਂ ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ ਦੇ ਨਿਰਦੇਸ਼ਾਂ ’ਤੇ ਕੰਮ ਕਰ ਕਰਦੇ ਸਨ। ਇਹ ਦੋਸ਼ੀ ਰੇਕੀ ਕਰ ਰਹੇ ਸਨ ਅਤੇ ਹੋਰ ਲੋੜੀਂਦੀ ਜਾਣਕਾਰੀ ਇਕੱਠੀ ਕਰ ਰਹੇ ਸਨ ਕਿਉਂਕਿ ਇਨ੍ਹਾਂ ਨੂੰ ਵਿਰੋਧੀ ਗੈਂਗਸਟਰਾਂ ਦੀ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ।  ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ, ਏਡੀਜੀਪੀ ਪ੍ਰਮੋਦ ਬਾਨ ਨੇ ਦੱਸਿਆ ਕਿ ਦੋਸ਼ੀ ਅੰਕਿਤ ਨੇ ਆਪਣੇ ਸਾਥੀਆਂ ਨਾਲ ਮਿਲ ਕੇ  ਅਪਰਾਧਿਕ ਪਿਛੋਕੜ ਵਾਲੇ ਵਿਰੋਧੀ ਗੈਂਗਸਟਰ ਜੈ ਕੁਮਾਰ ਉਰਫ ਭੱਦਰ, ਜਿਸ ਵਿਰੁੱਧ ਘਿਨਾਉਣੇ ਅਪਰਾਧਾਂ ਦੇ 27 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਸਨ, ਦਾ 6 ਨਵੰਬਰ 2023 ਨੂੰ ਦਿਨ-ਦਿਹਾੜੇ ਕਤਲ ਕੀਤਾ ਸੀ ਅਤੇ ਉਦੋਂ ਤੋਂ ਹੀ ਉਹ ਫਰਾਰ ਸੀ। ਹਰਿਆਣਾ ਪੁਲਿਸ ਨੇ ਉਸਦੀ ਗ੍ਰਿਫਤਾਰੀ ਲਈ ਇਨਾਮ ਵੀ ਰੱਖਿਆ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਅਜੈ ਅਤੇ ਅੰਕਿਤ ਨੇ ਰਾਜਸਥਾਨ ਵਿੱਚ ਮਿੱਥ ਕੇ ਕਤਲ ਕਰਨ ਦੀਆਂ ਵਾਰਤਾਦਾਂ ਨੂੰ ਅੰਜਾਮ ਦੇਣ ਦੀ ਨਾਕਾਮ ਕੋਸ਼ਿਸ਼ ਵੀ ਕੀਤੀ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਡਿਊਲ ਦੀਆਂ ਅਪਰਾਧਿਕ ਗਤੀਵਿਧੀਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਐਫਆਈਆਰ ਨੰਬਰ 8 ਮਿਤੀ 15/03/2024 ਨੂੰ ਆਈ.ਪੀ.ਸੀ. ਦੀ ਧਾਰਾ 120-ਬੀ ਅਤੇ ਅਸਲਾ ਐਕਟ ਦੀਆਂ ਧਾਰਾਵਾਂ 25(6) ਅਤੇ 25(7) ਤਹਿਤ ਥਾਣਾ ਸਟੇਟ ਕ੍ਰਾਈਮ, ਐਸ.ਏ.ਐਸ.ਨਗਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

Have something to say? Post your comment

 

More in Chandigarh

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ