Tuesday, September 16, 2025

Chandigarh

ਰਾਜ ਲਾਲੀ ਗਿੱਲ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

March 18, 2024 09:53 AM
SehajTimes
ਚੰਡੀਗੜ੍ਹ : ਪੰਜਾਬ ਰਾਜ ਮਹਿਲਾ ਕਮਿਸ਼ਨ (Chairperson of the Punjab State Commission for Women) ਦੇ ਨਵ ਨਿਯੁਕਤ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ (Raj Lali Gill) ਨੇ ਅੱਜ ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Heyar) ਦੀ ਮੌਜੂਦਗੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਕੈਬਨਿਟ ਮੰਤਰੀ ਮੀਤ ਹੇਅਰ (Meet Heyar) ਨੇ ਆਸ ਪ੍ਰਗਟਾਈ ਕਿ ਨਵ ਨਿਯੁਕਤ ਚੇਅਰਪਰਸਨ ਇਮਾਨਦਾਰ, ਮਿਹਨਤੀ, ਨਿਰਪੱਖ ਅਤੇ ਅਗਾਂਹਵਧੂ ਸੋਚ ਵਾਲੇ ਹਨ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਜੋਂ ਸ੍ਰੀਮਤੀ ਰਾਜ ਲਾਲੀ ਗਿੱਲ (Raj Lali Gill) ਬਾਖੂਬੀ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਔਰਤਾਂ ਪੱਖੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਰਕਾਰ ਅਤੇ ਸੰਸਥਾਵਾਂ ਵਿਚਕਾਰ ਇੱਕ ਪੁੱਲ ਵਜੋਂ ਕੰਮ ਕਰਨਗੇ।
 
 
ਕੈਬਨਿਟ ਮੰਤਰੀ ਨੇ ਰਾਜ ਲਾਲੀ ਗਿੱਲ (Raj Lali Gill) ਨੂੰ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਸੂਬੇ ਵਿਚ ਔਰਤਾਂ ਦੀ ਭਲਾਈ ਸਬੰਧੀ ਸਕੀਮਾਂ ਨੂੰ ਲਾਗੂ ਕਰਕੇ ਔਰਤਾਂ ਦੀ ਭਲਾਈ ਨੂੰ ਯਕੀਨੀ ਬਣਾਉਣਗੇ।  ਸ੍ਰੀਮਤੀ ਰਾਜ ਲਾਲੀ ਗਿੱਲ (Raj Lali Gill) ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ (Bhagwant Singh Mann) ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਪੀ ਗਈ ਹੈ, ਉਸ ਨੂੰ ਉਹ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣਗੇ । ਉਨ੍ਹਾਂ ਅਹੁੱਦਾ ਸੰਭਾਲਦੇ ਹੋਏ ਕਿਹਾ ਕਿ ਪੰਜਾਬ ਸਰਕਾਰ (Punjab Government) ਵੱਲੋਂ ਉਨ੍ਹਾਂ ਦੀ ਡਿਊਟੀ ਔਰਤਾਂ ਦੀ ਭਲਾਈ ਲਈ ਲਗਾਈ ਗਈ ਹੈ। ਇਸ ਡਿਊਟੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।  ਜ਼ਿਕਰਯੋਗ ਹੈ ਕਿ ਰਾਜ ਲਾਲੀ ਗਿੱਲ (Raj Lali Gill) ਐਸ.ਏ.ਐਸ.ਨਗਰ ਦੇ ਵਸਨੀਕ ਹਨ ਅਤੇ ਉਹ ਕਾਫੀ ਲੰਬੇ ਅਰਸੇ ਤੋਂ ਔਰਤਾਂ ਦੀ ਭਲਾਈ ਲਈ ਐਨ.ਜੀ.ੳਜ਼਼ ਨਾਲ ਜੁੜ੍ਹੇ ਹੋਏ ਹਨ।  ਇਸ ਮੌਕੇ ਹਰਚੰਦ ਸਿੰਘ ਬਰਸੱਟ,ਜਨਰਲ ਸੈਕਟਰੀ ਪੰਜਾਬ, ਚੇਅਰਮੈਨ ਮੰਡੀ ਬੋਰਡ, ਨਰਿੰਦਰ ਸਿੰਘ ਸ਼ੇਰਗਿੱਲ ਚੇਅਰਮੈਨ ਮਿਲਕਫੈਡ, ਪ੍ਰਭਜੋਤ ਕੌਰ ਚੇਅਰਮੈਨ ਜ਼ਿਲਾ ਯੋਜਨਾ ਬੋਰਡ ਮੁਹਾਲੀ, ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ, ਮੰਗਲ ਸਿੰਘ ਜਲੰਧਰ ਚੇਅਰਮੈਨ , ਆਤਮ ਪ੍ਰਕਾਸ਼ ਸਿੰਘ ਬਬਲੂ ਚੇਅਰਮੈਨ, ਮਨਜੀਤ ਸਿੱਧੂ ਅਤੇ ਨਾਮੀ ਕਲਾਕਾਰ ਕਰਮਜੀਤ ਅਨਮੋਲ ਮੌਜੂਦ ਸਨ।

Have something to say? Post your comment

 

More in Chandigarh

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ