Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਨੂੰ ਜਲਦ ਹੀ ਮਿਲਣਗੇ 28 ਨਵੇਂ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ

March 18, 2024 10:13 AM
SehajTimes
ਚੰਡੀਗੜ੍ਹ : ਵੱਧ ਰਹੇ ਸਾਈਬਰ ਅਪਰਾਧਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਠੱਲ੍ਹ ਪਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਰੇ 28 ਪੁਲਿਸ ਜ਼ਿਲਿ੍ਹਆਂ ਸਮੇਤ ਤਿੰਨ ਕਮਿਸ਼ਨਰੇਟਾਂ ਵਿੱਚ 28 ਨਵੇਂ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਜਲਦ ਸਥਾਪਤ ਕੀਤੇ ਜਾਣਗੇ। ਇਹ ਜਾਣਕਾਰੀ ਇੱਥੇ ਸ਼ੁੱਕਰਵਾਰ ਨੂੰ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ। ਗ਼ੌਰਤਲਬ ਹੈ ਕਿ ਸਾਈਬਰ ਕ੍ਰਾਈਮ ਦੀ ਚੁਣੌਤੀ ਨੂੰ ਪ੍ਰਭਾਵੀ ਤੇ ਗੰਭੀਰਤਾ ਨਾਲ ਨਜਿੱਠਣ ਦੀ ਲੋੜ ਨੂੰ ਪਛਾਣਦੇ ਹੋਏ, ਪੰਜਾਬ ਪੁਲਿਸ  ਨੇ ਆਪਣੀ ਸਾਈਬਰ ਕ੍ਰਾਈਮ ਜਾਂਚ ਦੇ ਬੁਨਿਆਦੀ ਢਾਂਚੇ ਦੀ ਸਮਰੱਥਾ  ਨੂੰ ਹੋਰ  ਬਿਹਤਰ ਤੇ ਮਜ਼ਬੂਤ ਕਰਨ ਲਈ ਪ੍ਰਸਤਾਵ ਭੇਜਿਆ ਸੀ। ਡੀਜੀਪੀ ਗੌਰਵ ਯਾਦਵ ਨੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਸਥਾਪਤ ਕਰਨ ਸਬੰਧੀ ਤਜਵੀਜ਼ ਨੂੰ ਮਨਜ਼ੂਰੀ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਆਨਲਾਈਨ ਵਿੱਤੀ ਧੋਖਾਧੜੀ, ਆਈਡੈਂਟਟੀ ਥੈਫਟ, ਸਾਈਬਰਬੁÇਲੰਗ, ਹੈਕਿੰਗ ਅਤੇ ਆਨਲਾਈਨ ਸਕੈਮਾਂ ਦੀ ਜਾਂਚ ਕਰਨ ਅਤੇ ਨਜਿੱਠਣ ਲਈ ਸਮਰਪਿਤ ਹੱਬ ਵਜੋਂ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪੁਲਿਸ ਸਟੇਸ਼ਨ ਅਤਿ-ਆਧੁਨਿਕ ਟੈਕਨਾਲੋਜੀ ਨਾਲ ਲੈਸ ਹੋਣਗੇ ਅਤੇ ਸਟਾਫ਼ ਵਿੱਚ ਡਿਜੀਟਲ ਫੋਰੈਂਸਿਕ ਅਤੇ ਸਾਈਬਰ ਕ੍ਰਾਈਮ ਜਾਂਚ ਵਿੱਚ ਮਾਹਿਰ ਉੱਚ ਸਿਖਲਾਈ ਪ੍ਰਾਪਤ ਕਰਮਚਾਰੀਆਂ ਨੂੰ ਤਾਇਨਾਤ ਕੀਤਾ  ਜਾਵੇਗਾ। ਇਹ ਪੁਲਿਸ ਸਟੇਸ਼ਨ ਸਬੰਧਤ ਜ਼ਿਲ੍ਹੇ ਦੇ ਐਸਐਸਪੀ/ਸੀਪੀ ਦੀ ਨਿਗਰਾਨੀ ਵਿੱਚ ਕੰਮ ਕਰਨਗੇ ਅਤੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਸਾਈਬਰ ਕ੍ਰਾਈਮ ਦੁਆਰਾ ਸਮੁੱਚੀ ਨਜ਼ਰ-ਸਾਨੀ ਵਿੱਚ ਕੰਮ ਕਰਨਗੇ। ਫਿਲਹਾਲ, ਰਾਜ ਵਿੱਚ ਇੱਕ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਕਾਰਜਸ਼ੀਲ ਹੈ, ਜਿਸ ਨੂੰ 2009 ਵਿੱਚ ਨੋਟੀਫਾਈ ਕੀਤਾ ਗਿਆ ਸੀ। ਡੀਜੀਪੀ ਨੇ ਅੱਗੇ ਦੱਸਿਆ ਕਿ ਸਾਈਬਰ ਕ੍ਰਾਈਮ ਜਾਂਚ ਵਿੱਚ ਪੁਲਿਸ ਦੀ ਕਾਬਲੀਅਤ ਤੇ ਕੁਸ਼ਲਤਾ ਨੂੰ ਵਧਾਉਣ ਲਈ ਮੁੱਖ ਮੰਤਰੀ ਨੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਵਿਖੇ ਡਿਜੀਟਲ ਜਾਂਚ ਸਿਖਲਾਈ ਅਤੇ ਵਿਸ਼ਲੇਸ਼ਣ ਕੇਂਦਰ (ਡੀਆਈਟੀਏਸੀ ਲੈਬ) ਅਤੇ ਜ਼ਿਲ੍ਹਾ ਪੱਧਰ ’ਤੇ ਸਾਈਬਰ ਕ੍ਰਾਈਮ ਇਨਵੈਸਟੀਗੇਸ਼ਨ ਤੇ ਟੈਕਨੀਕਲ ਸਪੋਰਟ ਯੂਨਿਟਸ ਨੂੰ ਅਪਗ੍ਰੇਡ ਕਰਨ ਲਈ 30 ਕਰੋੜ ਰੁਪਏ ਦੇ ਫੰਡ ਵੀ ਮਨਜ਼ੂਰ ਕੀਤੇ ਹਨ।  ਉਨ੍ਹਾਂ ਕਿਹਾ ਕਿ ਨਵੀਨਤਮ ਸਾਫ਼ਟਵੇਅਰ ਫੋਰੈਂਸਿਕ ਟੂਲਸ ਦੀ ਵਰਤੋਂ ਨਾਲ ਚਾਈਲਡ ਸੈਕਸੂਅਲ ਐਸਾਲਟ ਮਟੀਰੀਅਲ (ਸੀ.ਐਸ.ਏ.ਐਮ.), ਜੀ.ਪੀ.ਐਸ. ਡਾਟਾ ਰਿਕਵਰੀ, ਆਈ.ਓ.ਐਸ/ਐਂਡਰਾਇਡ ਪਾਸਵਰਡ ਬ੍ਰੇਕਿੰਗ, ਕਲਾਉਡ ਡਾਟਾ ਰਿਕਵਰੀ, ਡਰੋਨ ਫੋਰੈਂਸਿਕਸ ਅਤੇ ਕ੍ਰਿਪਟੋਕਰੰਸੀ ਦੇ ਕੇਸਾਂ ਨਾਲ ਨਜਿੱਠਣ ਵਿੱਚ ਪੰਜਾਬ ਪੁਲਿਸ ਦੀ ਸਮਰੱਥਾ ਵਧੇਗੀ। ਏਡੀਜੀਪੀ (ਸਾਈਬਰ ਕ੍ਰਾਈਮ) ਵੀ. ਨੀਰਜਾ ਨੇ ਕਿਹਾ ਕਿ ਅਪਰਾਧੀ ਆਨਲਾਈਨ ਬੁਨਿਆਦੀ ਢਾਂਚੇ ਵਿਚਲੀਆਂ ਖਾਮੀਆਂ ਦਾ ਫਾਇਦਾ ਉਠਾਉਣ ਲਈ ਡਿਜੀਟਲਾਈਜ਼ੇਸ਼ਨ ਦੀ ਵਰਤੋਂ ਕਰ ਰਹੇ ਹਨ ਜਿਸ ਕਰਕੇ  ਇਨ੍ਹਾਂ ਅਪਰਾਧਾਂ ਦੇ ਸ਼ਿਕਾਰ ਵਿਅਕਤੀਆਂ ਅਤੇ ਕਾਰੋਬਾਰਾਂ ਨੂੰ ਨੁਕਸਾਨ ਝੱਲਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਨੌਜਵਾਨ ਅਤੇ ਸੀਨੀਅਰ ਸਿਟੀਜ਼ਨ ਵੀ ਸਾਈਬਰ ਧੋਖਾਧੜੀ ਦਾ ਸ਼ਿਕਾਰ ਹੁੰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨਵੇਂ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨਾਂ ਦੀ ਸਥਾਪਨਾ ਨਾਲ ਸਾਈਬਰ ਕ੍ਰਾਈਮ ਨਾਲ ਨਜਿੱਠਣ ਵਿਚ ਕਾਫੀ ਮਦਦ ਮਿਲੇਗੀ। ਜ਼ਿਕਰਯੋਗ ਹੈ ਕਿ ਆਨਲਾਈਨ ਵਿੱਤੀ ਧੋਖਾਧੜੀ ਸਬੰਧੀ ਕਾਲਾਂ ਸੁਣਨ ਅਤੇ ਐਨ.ਸੀ.ਆਰ.ਪੀ. ਪੋਰਟਲ ’ਤੇ ਰਿਪੋਰਟਾਂ ਪ੍ਰਾਪਤ ਕਰਨ ਲਈ ਹੈਲਪਲਾਈਨ 1930 ਸਟੇਟ ਸਾਈਬਰ ਕ੍ਰਾਈਮ ਦਫ਼ਤਰ ਵਿਖੇ 24*7 ਕਾਰਜਸ਼ੀਲ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ