Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਬ੍ਰਮ ਸ਼ੰਕਰ ਜਿੰਪਾ ਨੇ ਦਿੱਤੇ 24 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ

March 18, 2024 10:24 AM
SehajTimes
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ 24 ਹੋਰ ਉਮੀਦਵਾਰਾਂ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਨਿਯੁਕਤੀ ਪੱਤਰ ਵੰਡੇ। ਇਨ੍ਹਾਂ ਮੁੰਡੇ ਕੁੜੀਆਂ ਨੂੰ ਸਟੈਨੋਟਾਈਪਿਸਟ ਦੀ ਅਸਾਮੀ ਲਈ ਨਿਯੁਕਤੀ ਪੱਤਰ ਦਿੱਤੇ ਗਏ ਹਨ। ਇਸ ਤੋਂ ਪਹਿਲਾਂ 11 ਮਾਰਚ ਨੂੰ ਵੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਹੀ 9 ਉਮੀਦਵਾਰਾਂ ਨੂੰ ਬਤੌਰ ਕਲਰਕ, ਜੂਨੀਅਰ ਟੈਕਨੀਸ਼ੀਅਨ ਅਤੇ ਹੈਲਪਰ ਦੀਆਂ ਅਸਾਮੀਆਂ ਲਈ ਨਿਯੁਕਤੀ ਪੱਤਰ ਵੰਡੇ ਗਏ ਸਨ।  ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਜ ਦੇ ਨੌਜਵਾਨਾਂ ਨੂੰ ਸੂਬੇ ਵਿੱਚ ਹੀ ਰੋਜ਼ਗਾਰ ਉਪਲਬਧ ਕਰਵਾਉਣ ਲਈ ਵਚਨਬੱਧ ਹਨ ਅਤੇ ਉਨ੍ਹਾਂ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੜ੍ਹੇ ਲਿਖੇ ਮੁੰਡੇ-ਕੁੜੀਆਂ ਨੂੰ ਵਿਦੇਸ਼ਾਂ ਵਿੱਚ ਜਾਣ ਦੀ ਥਾਂ ਪੰਜਾਬ ਵਿੱਚ ਹੀ ਨੌਕਰੀਆਂ ਦੇਣ ਲਈ ਦਿਨ ਰਾਤ ਕੋਸ਼ਿਸ਼ਾਂ ਕਰ ਰਹੀ ਹੈ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਦੇ ਨਾਲ ਨਾਲ ਸਮਾਜ ਦੇ ਬਾਕੀ ਵਰਗਾਂ ਦੇ ਹਿੱਤਾਂ ਨੂੰ ਵੀ ਧਿਆਨ ਵਿੱਚ ਰੱਖਿਆ ਜਾ ਰਿਹਾ ਹੈ।  ਅੱਜ ਦਿੱਤੇ ਗਏ ਨਿਯੁਕਤੀ ਪੱਤਰ ਅਸਲ ਵਿੱਚ ਮੁੱਖ ਮੰਤਰੀ ਵੱਲੋਂ ਦਿੱਤੇ ਜਾਣੇ ਸਨ ਪਰ ਕੁਝ ਨਾ ਟਾਲੇ ਜਾਣ ਵਾਲੇ ਕਾਰਨਾਂ ਕਰਕੇ ਮੁੱਖ ਮੰਤਰੀ ਨੇ ਇਹ ਜ਼ਿੰਮੇਵਾਰੀ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਜਿੰਪਾ ਨੂੰ ਦੇ ਦਿੱਤੀ ਅਤੇ ਮੁੱਖ ਮੰਤਰੀ ਦੇ ਨਿਰਦੇਸ਼ਾਂ ਤਹਿਤ ਜਿੰਪਾ ਨੇ ਇਹ ਨਿਯੁਕਤੀ ਪੱਤਰ ਵੰਡੇ।   ਨਵ-ਨਿਯੁਕਤ ਹੋਏ ਉਮੀਦਵਾਰਾਂ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਨਿਯੁਕਤੀ ਪੱਤਰ ਜਾਰੀ ਕਰਨ ਉੱਤੇ ਪੰਜਾਬ ਸਰਕਾਰ ਅਤੇ ਵਿਭਾਗ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਗਿਆ। ਨਵ ਨਿਯੁਕਤ ਮੁੰਡੇ ਕੁੜੀਆਂ ਨੇ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਲੋਕ ਸੇਵਾ ਕਰਨ ਦਾ ਅਹਿਦ ਵੀ ਲਿਆ। ਇਸ ਮੌਕੇ ਪ੍ਰਮੁੱਖ ਸਕੱਤਰ ਨੀਲਕੰਠ ਅਵਹਾੜ ਅਤੇ ਵਿਭਾਗ ਮੁਖੀ ਅਮਿਤ ਤਲਵਾਰ ਵੀ ਹਾਜ਼ਿਰ ਸਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ