Tuesday, June 17, 2025

Chandigarh

ਉੱਘੇ ਖੁਰਾਕ ਮਾਹਿਰ ਬਾਲ ਮੁਕੰਦ ਸ਼ਰਮਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਨਿਯੁਕਤ

March 18, 2024 10:28 AM
SehajTimes

ਚੰਡੀਗੜ੍ਹ : ਪੰਜਾਬ ਵਿੱਚ ਫੂਡ ਸੈਕਟਰ ਨੂੰ ਹੁਲਾਰਾ ਦੇਣ ਵਿੱਚ ਬੇਮਿਸਾਲ ਭੂਮਿਕਾ ਨਿਭਾਉਣ ਵਾਲੇ ਉੱਘੇ ਖੁਰਾਕ ਮਾਹਿਰ ਬਾਲ ਮੁਕੰਦ ਸ਼ਰਮਾ ਨੂੰ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਾਲ ਮੁਕੰਦ ਸ਼ਰਮਾ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਲੁਧਿਆਣਾ ਤੋਂ ਐਗਰੀਕਲਚਰ ਵਿੱਚ ਬੀ.ਐਸ.ਸੀ ਦੀ ਡਿਗਰੀ ਕੀਤੀ ਅਤੇ ਉਨ੍ਹਾਂ ਨੂੰ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਬਾਅਦ ਵਿੱਚ, ਉਹਨਾਂ ਨੇ ਇਸੇ ਯੂਨੀਵਰਸਿਟੀ ਤੋਂ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿੱਚ ਮਾਸਟਰ ਡਿਗਰੀ ਕੀਤੀ। ਮਾਰਕਫੈੱਡ ਵਿੱਚ ਜ਼ਿਲ੍ਹਾ ਮੈਨੇਜਰ ਵਜੋਂ ਆਪਣੇ ਕੈਰੀਅਰ ਦੀ ਸ਼ੁਰੂਆਤ ਕਰਦਿਆਂ, ਉਹਨਾਂ ਨੇ ਆਪਣੇ ਕੈਰੀਅਰ ਦੌਰਾਨ ਸ਼ਾਨਦਾਰ ਸੇਵਾਵਾਂ ਨਿਭਾਈਆਂ। ਉਹ ਜਲੰਧਰ ਅਤੇ ਲੁਧਿਆਣਾ ਵਿੱਚ ਡੀ.ਐਮ. ਮਾਰਕਫੈੱਡ ਰਹੇ ਅਤੇ ਏ਼.ਐਮ.ਡੀ ਮਾਰਕਫੈੱਡ ਦੇ ਤੌਰ 'ਤੇ ਸੇਵਾਮੁਕਤ ਹੋਏ। ਉਹਨਾਂ ਨੇ ਆਪਣੀ ਪੇਸ਼ੇਵਰ ਮੁਹਾਰਤ ਦੇ ਦਮ 'ਤੇ ਦੁਨੀਆ ਭਰ ਦੇ ਫੂਡ ਪ੍ਰੋਸੈਸਿੰਗ ਸੈਕਟਰ ਵਿੱਚ ਮਾਰਕਫੈੱਡ ਨੂੰ ਇੱਕ ਬ੍ਰਾਂਡ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ