Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨਾਲ ਮੀਟਿੰਗ

March 18, 2024 10:53 AM
SehajTimes
ਚੰਡੀਗੜ੍ਹ : ਦੇਸ਼ ਵਿਚ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਿਨ ਸੀ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਆਦਰਸ਼ ਚੋਣ ਜ਼ਾਬਤੇ (ਐਮਸੀਸੀ) ਦੇ ਦਿਸ਼ਾ-ਨਿਰਦੇਸ਼ਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਇਆ ਜਾ ਸਕੇ। ਸਿਬਿਨ ਸੀ ਨੇ ਅਧਿਕਾਰੀਆਂ ਨੂੰ ਐਮਸੀਸੀ ਟੀਮਾਂ ਨੂੰ ਸਰਗਰਮ ਰਹਿਣ ਅਤੇ ਜਨਤਕ ਤੇ ਨਿੱਜੀ ਸਥਾਨਾਂ 'ਤੇ ਸਾਰੀਆਂ ਉਲੰਘਣਾਵਾਂ ਨੂੰ ਤੁਰੰਤ ਹਟਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸੀ-ਵਿਜੀਲ ਐਪ 'ਤੇ ਅਧਿਕਾਰੀਆਂ ਨੂੰ ਸ਼ਿਕਾਇਤਾਂ 'ਤੇ ਕਾਰਵਾਈ ਕਰਨ ਲਈ 100 ਮਿੰਟ ਦੇ ਸਮੇਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਸੀ-ਵਿਜੀਲ ਖਾਸ ਤੌਰ 'ਤੇ ਇੱਕ ਮੋਬਾਈਲ ਐਪਲੀਕੇਸ਼ਨ ਹੈ ਜੋ ਭਾਰਤੀ ਚੋਣ ਕਮਿਸ਼ਨ ਦੁਆਰਾ ਬਣਾਈ ਗਈ ਹੈ ਤਾਂ ਜੋ ਨਾਗਰਿਕਾਂ ਨੂੰ ਚੋਣਾਂ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀਆਂ ਉਲੰਘਣਾਵਾਂ ਦੀ ਰਿਪੋਰਟ ਕਰਨ ਦੇ ਸਮਰੱਥ ਬਣਾਇਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹਿਆਂ ਵਿੱਚ ਚੱਲ ਰਹੇ ਕੰਮਾਂ ਦੀ ਸੂਚੀ ਬਣਾ ਕੇ ਰੱਖਣ ਅਤੇ ਸਾਰੇ ਵਿਭਾਗਾਂ ਜਿਵੇਂ ਕਿ ਲੋਕ ਨਿਰਮਾਣ ਵਿਭਾਗ, ਸਥਾਨਕ ਸਰਕਾਰਾਂ ਵਿਭਾਗ, ਹਾਊਸਿੰਗ ਅਤੇ ਸ਼ਹਿਰੀ ਵਿਕਾਸ ਵਿਭਾਗ  ਅਤੇ ਸਿੰਚਾਈ ਵਿਭਾਗ ਆਦਿ ਦੇ ਮੁਖੀਆਂ ਤੋਂ ਚੱਲ ਰਹੇ ਕੰਮਾਂ ਦੀ ਤਸਦੀਕ ਕਰਵਾਉਣ ਅਤੇ ਇਹ ਯਕੀਨੀ ਬਣਾਉਣ ਕਿ ਚੋਣ ਕਮਿਸ਼ਨ ਦੀ ਮਨਜ਼ੂਰੀ ਤੋਂ ਬਿਨਾਂ ਕਿਸੇ ਜ਼ਿਲ੍ਹੇ ਵਿੱਚ ਕੋਈ ਹੋਰ ਵਿਕਾਸ ਕੰਮ ਸ਼ੁਰੂ ਨਾ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਨਿਰਦੇਸ਼ ਵੀ ਦਿੱਤਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸੁਵਿਧਾ ਪੋਰਟਲ ਸੁਚਾਰੂ ਢੰਗ ਨਾਲ ਕੰਮ ਕਰ ਰਿਹਾ ਹੋਵੇ ਅਤੇ ਇਜਾਜ਼ਤਾਂ ਸਮੇਂ ਸਿਰ ਅਤੇ ਬਿਨਾਂ ਪੱਖਪਾਤ ਦੇ ਦਿੱਤੀਆਂ ਜਾਣ। ਸੁਵਿਧਾ ਪੋਰਟਲ ਦਾ ਉਦੇਸ਼ ਵੱਖ-ਵੱਖ ਚੋਣ-ਸਬੰਧਤ ਗਤੀਵਿਧੀਆਂ ਨੂੰ ਚਲਾਉਣ ਲਈ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਦੁਆਰਾ ਇਜਾਜ਼ਤਾਂ ਲਈ ਅਰਜ਼ੀ ਦੇਣ ਦੀ ਪ੍ਰਕਿਰਿਆ ਨੂੰ ਆਸਾਨ ਬਣਾਉਣਾ ਹੈ। ਸਿਬਿਨ ਸੀ ਨੇ ਅਧਿਕਾਰੀਆਂ ਨੂੰ ਸਾਰੀਆਂ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗਾਂ ਕਰਨ ਅਤੇ ਐਮਸੀਸੀ ਦੇ ਦਿਸ਼ਾ-ਨਿਰਦੇਸ਼ਾਂ ਬਾਰੇ ਜਾਣੂ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸਕੂਲ ਦੇ ਮੈਦਾਨਾਂ ਨੂੰ ਸਿਆਸੀ ਮੀਟਿੰਗਾਂ ਕਰਨ ਲਈ ਨਹੀਂ ਵਰਤਿਆ ਜਾ ਸਕਦਾ।  ਮੀਟਿੰਗ ਦੌਰਾਨ ਵਧੀਕ ਮੁੱਖ ਚੋਣ ਅਧਿਕਾਰੀ ਹਰੀਸ਼ ਨੱਈਅਰ , ਜੁਆਇੰਟ ਮੁੱਖ ਚੋਣ ਅਧਿਕਾਰੀ ਸਕੱਤਰ ਸਿੰਘ ਬੱਲ ਅਤੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਦੇ ਹੋਰ ਅਧਿਕਾਰੀ ਹਾਜ਼ਰ ਸਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ