Tuesday, September 16, 2025

Malwa

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਜਮ੍ਹਾਂ ਕਰਵਾਉਣ ਦੇ ਆਦੇਸ਼

March 18, 2024 11:21 AM
SehajTimes

ਪਟਿਆਲਾ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਪਟਿਆਲਾ ਜ਼ਿਲ੍ਹੇ ਦੇ ਅਸਲਾ ਧਾਰਕਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਆਪਣਾ ਲਾਇਸੈਂਸੀ ਅਸਲਾ ਲੋਕਲ ਥਾਣੇ ਵਿੱਚ ਜਾਂ ਲਾਇਸੰਸੀ ਅਸਲਾ ਡੀਲਰਾਂ ਪਾਸ 22 ਮਾਰਚ 2024 ਸ਼ਾਮ 5 ਵਜੇ ਤੱਕ ਹਰ ਹਾਲ ਜਮ੍ਹਾ ਕਰਵਾਉਣ। ਵਧੀਕ ਜ਼ਿਲ੍ਹਾ ਮੈਜਿਸਟਰੇਟ -ਕਮ- ਵਧੀਕ ਡਿਪਟੀ ਕਮਿਸ਼ਨਰ ਮੈਡਮ ਕੰਚਨ ਨੇ ਲੋਕ ਸਭਾ ਚੋਣ ਅਮਲ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ 15 ਮਈ 2024 ਤੱਕ ਲਾਗੂ ਰਹਿਣ ਵਾਲੇ ਇਕ ਤਰਫਾ ਹੁਕਮ ਜਾਰੀ ਕੀਤੇ ਹਨ।
ਮੈਡਮ ਕੰਚਨ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪਟਿਆਲਾ ਵਿੱਚ ਅਮਨ ਸ਼ਾਂਤੀ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ, ਲੋਕ ਹਿਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸੁਚੱਜੇ ਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਅਸਲਾਧਾਰੀਆਂ ਪਾਸੋਂ ਉਨ੍ਹਾਂ ਦੇ ਅਸਲੇ ਨੂੰ ਜਮ੍ਹਾ ਕਰਵਾਉਣਾ ਜ਼ਰੂਰੀ ਹੈ ਤਾਂ ਕਿ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਜ, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਬੈਂਕਾਂ 'ਚ ਗਾਰਡ ਦੀ ਨੌਕਰੀ ਕਰਦੇ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਣਗੇ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ