Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਲੋਕ ਸਭਾ ਚੋਣਾਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ

March 18, 2024 11:27 AM
SehajTimes
ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਪੰਜਾਬ ਰਾਜ ਲਈ ਲੋਕ ਸਭਾ ਚੋਣਾਂ 2024 ਦਾ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ।  ਇਸ ਸਬੰਧੀ ਅਹਿਮ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ 7 ਮਈ, 2024 (ਮੰਗਲਵਾਰ) ਨੂੰ ਜਾਰੀ ਕੀਤਾ ਜਾਣਾ ਤੈਅ ਹੋਇਆ ਹੈ।  ਨਾਮਜ਼ਦਗੀਆਂ  ਲਈ ਅੰਤਿਮ ਮਿਤੀ 14 ਮਈ, 2024 (ਮੰਗਲਵਾਰ) ਨਿਰਧਾਰਤ ਕੀਤੀ ਗਈ ਹੈ ਜਦਕਿ ਨਾਮਜ਼ਦਗੀਆਂ ਦੀ ਪੜਤਾਲ 15 ਮਈ, 2024 (ਬੁੱਧਵਾਰ) ਨੂੰ ਹੋਵੇਗੀ।  ਉਮੀਦਵਾਰ 17 ਮਈ, 2024 (ਸ਼ੁੱਕਰਵਾਰ) ਤੱਕ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ।  ਪੰਜਾਬ ਵਿੱਚ 1 ਜੂਨ, 2024 (ਸ਼ਨੀਵਾਰ) ਨੂੰ ਵੋਟਾਂ ਪੈਣਗੀਆਂ, ਜਦਕਿ ਪੰਜਾਬ ਸਮੇਤ ਪੂਰੇ ਦੇਸ਼ ਵਿੱਚ 4 ਜੂਨ, 2024 (ਮੰਗਲਵਾਰ) ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ।  ਚੋਣਾਂ ਦੇ ਮੁਕੰਮਲ ਹੋਣ ਦੀ ਅੰਤਿਮ ਮਿਤੀ 6 ਜੂਨ, 2024 (ਵੀਰਵਾਰ) ਹੈ।
ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ 16 ਮਾਰਚ, 2024 ਨੂੰ ਚੋਣ ਪ੍ਰੋਗਰਾਮ ਐਲਾਨੇ ਜਾਣ ਤੋਂ ਬਾਅਦ, ਪੰਜਾਬ ਰਾਜ ਵਿੱਚ ਆਦਰਸ਼ ਚੋਣ ਜ਼ਾਬਤਾ (ਐਮ.ਸੀ.ਸੀ)  ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ। ਇਹ ਆਦਰਸ਼ ਚੋਣ ਜਾਬਤਾ ਸਾਰੇ ਉਮੀਦਵਾਰਾਂ, ਰਾਜਨੀਤਿਕ ਪਾਰਟੀਆਂ, ਰਾਜ ਸਰਕਾਰ ਦੇ ਨਾਲ-ਨਾਲ ਕੇਂਦਰ ਸਰਕਾਰ 'ਤੇ ਵੀ ਲਾਗੂ ਹੋਵੇਗਾ।  ਉਨ੍ਹਾਂ ਨੇ ਦੱਸਿਆ ਕਿ ਚੋਣ ਜਾਬਤੇ ਸਬੰਧੀ  ਮੈਨੂਅਲ ਦੀ ਕਾਪੀ ਭਾਰਤੀ ਚੋਣ ਕਮਿਸ਼ਨ ਦੇ ਵੈੱਬਸਾਈਟ ਲਿੰਕ https://www.eci.gov.in/handbooks-manuals-modelchecklist ਤੋਂ ਡਾਊਨਲੋਡ ਕੀਤੀ ਜਾ ਸਕਦੀ ਹੈ।
ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁੱਖ ਸਕੱਤਰ ਰਾਹੀਂ ਮੁੱਖ ਮੰਤਰੀ, ਸਾਰੇ ਮੰਤਰੀਆਂ, ਸਪੀਕਰ, ਡਿਪਟੀ ਸਪੀਕਰ, ਸਾਰੇ ਵਧੀਕ ਮੁੱਖ ਸਕੱਤਰਾਂ, ਵਿੱਤ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ, ਸਕੱਤਰਾਂ, ਸਾਰੇ ਵਿਭਾਗਾਂ ਦੇ ਮੁਖੀਆਂ, ਪੰਜਾਬ ਦੇ ਸਾਰੇ ਬੋਰਡਾਂ, ਕਾਰਪੋਰੇਸ਼ਨਾਂ ਅਤੇ ਅਥਾਰਟੀਆਂ ਦੇ ਚੇਅਰਮੈਨਾਂ ਅਤੇ ਮੈਨੇਜਿੰਗ ਡਾਇਰੈਕਟਰਾਂ ਨੂੰ ਭੇਜ ਦਿੱਤੀਆਂ ਗਈਆਂ ਹਨ ਤਾਂ ਜੋ ਇਨ੍ਹਾਂ ਦੀ ਇੰਨ- ਬਿੰਨ ਤੇ ਸਖਤੀ ਨਾਲ ਪਾਲਣਾ ਕੀਤੀ ਜਾ ਸਕੇ।
 

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ