Monday, November 03, 2025

Chandigarh

NGO ਦੀ ਸਹਾਇਤਾ ਨਾਲ ਜੀਰਕਪੁਰ ਵਿਚ ਵੋਟਰ ਪੰਜੀਕਰਣ ਕੈਂਪ ਦਾ ਆਯੋਜਨ

March 18, 2024 11:59 AM
SehajTimes

ਮੁਹਾਲੀ : ਭਾਰਤੀ ਚੌਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਮੁਹਾਲੀ ਦੇ ਪਿਛਲੀਆਂ ਚੋਣਾਂ ਵਿਚ ਘੱਟ ਵੋਟਰ ਪ੍ਰਤੀਸ਼ਤ ਖੇਤਰਾ ਦੀ ਸਨਅਤ ਕਰ ਜਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਅਸ਼ੀਕਾ ਜੈਨ ਦੀ ਅਗਵਾਈ ਵਿਚ ਲਗਾਤਾਰ ਸਵੀਪ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ। ਇਸ ਸਬੰਧੀ ਜਿਲ੍ਹਾ ਸਵੀਪ ਟੀਮ ਵੱਲੌ ਵੱਖ ਵੱਖ ਵਿਦਿਅਕ ਸੰਸਥਾਵਾਂ ਅਤੇ ਐਨ ਜੀਓ ਦੇ ਸਹਿਯੋਗ ਨਾਲ ਬੂਥ ਪੱਧਰ ਉੱਪਰ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ ਤਾਂ ਜੋ ਲੋਕ ਸਭਾ ਚੋਣਾਂ 2024 ਵਿੱਚ ਵੋਟਰ ਪ੍ਰਤੀਸ਼ਤ 80% ਤੌਂ ਵੱਧ ਹੋ ਸਕੇ। ਅੱਜ ਜਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਵੱਲੌਂ ਸ਼ੋਸ਼ਲ ਲਾਈਫ ਹੈਲਪ ਐਂਡ ਕੇਅਲ ਫਾਊਂਡੇਸ਼ਨ ਦੇ ਸਹਿਯੋਗ ਨਾਲ ਮੈਟਰੋ ਟਰੇਡ ਸੈਂਟਰ ਵੀ ਆਈ ਪੀ ਰੋਡ ਜੀਰਕਪੁਰ ਵਿਖੇ ਵੋਟਰ ਪੰਜੀਕਰਣ ਅਤੇ ਵੋਟਰ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।

ਇਸ ਕੈਂਪ ਦੌਰਾਨ ਜਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਚੋਣਾਂ ਨਾਲ ਸਬੰਧਤ ਵੱਲੌਂ ਵੱਖ ਵੱਖ ਮੋਬਾਈਲ ਐਪਸ ( ਵੋਟਰ ਹੈਲਪਲਾਈਨ ਐਪ, ਦਿਵਿਆਂਗਜਨ ਲਈ ਸ਼ਕਸ਼ਮ ਐਪ ਅਤੇ ਜਾਗਰੂਕ ਅਤੇ ਸਤਰਕਵੋਟਰਾਂ ਲਈ ਸੀ ਵੀਜਲ ਐਪ) ਬਾਰੇ ਜਾਣਕਾਰੀ ਦਿੱਤੀ ਗਈ। ਡਾ ਕਰਨ ਵਰਮਾ ਅਤੇ ਡਾ ਰਾਸ਼ੀ ਆਈਅਰ ਦੁਆਰਾ ਆਯੋਜਿਤ ਇਸਕੈਂਪ ਦੌਰਾਨ ਜੈਪੁਰੀਆ ਸਨਰਾਈਜ ਗ੍ਰੀਨ ਟਾਵਰਜ, ਮਾਇਆ ਗਾਰਡਨ ਅਤੇ ਵੀਆਈ ਪੀ ਰੋਡ ਦੇ ਰਿਹਾਇਸ਼ੀ ਇਲਾਕੇ ਦੇ ਯੋਗ ਵੋਟਰਾਂ ਨੇ ਹਿੱਸਾ ਲਿਆ। ਇਸ ਕੈਂਪ ਦੌਰਾਨ 129 ਨਵੇਂ ਵੋਟਰਾਂ ਨੂੰ ਰਜਿਸਟਰਡ ਕੀਤਾ ਗਿਆ। ਜਿਲ੍ਹਾ ਪ੍ਰਸ਼ਾਸ਼ਨ ਦੇ ਇਸ ਉਪਰਾਲੇ ਲਈ ਇਲਾਕਾ ਨਿਵਾਸੀਆਂ ਨੇ ਵਿਸ਼ੇਸ਼ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਇਹਨਾ ਖੇਤਰਾਂ ਦੇ ਸਾਰੇ ਵੋਟਰਾਂ ਦੀਵੋਟ ਯਕੀਨੀ ਪਵਾਈ ਜਾਵੇਗੀ ਬਲਕਿ ਬਤੌਰ ਵਲੰਟੀਅਰ ਚੋਣ ਅਮਲੇ ਨੂੰ ਸਹਿਯੋਗ ਵੀ ਦਿੱਤਾ ਜਾਵੇਗਾ। ਅੱਜ ਦੇ ਕੈਂਪ ਦੌਰਾਨ ਸ਼ੋਸ਼ਲ ਲਾਈਫ ਹੈਲਪ ਫਾਉਂਡੇਸ਼ਨ ਦੇ ਵਲੰਟੀਅਰ ਵਿਸ਼ਵਜੀਤ, ਨਮਿਤਾ, ਅਨੁਸ਼ਕਾ, ਗਗਨਦੀਪ ਕਵਾਤਰਾ, ਬਬੀਤਾ ਅਤੇ ਕੁਲਦੀਪ ਨੇ ਸਰਗਰਮ ਭੂਮਿਕਾ ਨਿਭਾਉਂਦੇ ਹੋਏ ਡੋਰ ਟੂ ਡੋਰ ਦਸਤਕ ਦੇ ਕੇ ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ