Monday, April 29, 2024
BREAKING NEWS
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣਮੁੱਖ ਮੰਤਰੀ ਵਲੋਂ ਸੰਗਰੂਰ ਲੋਕ ਸਭਾ ਹਲਕੇ ਵਿੱਚ ਵੱਡੀ ਚੋਣ ਰੈਲੀਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨਿਆਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣਟੀਵੀ ਲੜੀਵਾਰ ਤਾਰਿਕ ਮਹਿਤਾ ਦਾ ਉਲਟਾ ਚਸ਼ਮਾ ਦਾ ਸੋਢੀ ਹੋਇਆ ਲਾਪਤਾਚੋਣਾਂ ਦੇ ਦਿਨ ਸਹਾਇਕ ਸਾਬਤ ਹੋਵੇਗੀ ਵੋਟਰ ਇਨ ਕਿਉ ਐਪਪਟਿਆਲਾ ਕਾਲਜ ਆਫ ਐਜੂਕੇਸ਼ਨ, ਹਰਦਾਸਪੁਰ (ਪਟਿਆਲਾ) ਦਾ ਬੀ.ਐਡ. ਦਾ ਨਤੀਜਾ ਰਿਹਾ ਸ਼ਾਨਦਾਰਸਕੂਲ ਫਾਰ ਬਲਾਇੰਡ ਦੇ ਦਸਵੀਂ ਜਮਾਤ ਦੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤਇਸਲਾਮੀਆਂ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਲੇਰਕੋਟਲਾ ਵਿਖੇ ਵੋਟਰ ਜਾਗਰੂਕਤਾ ਲਈ ਸੈਮੀਨਾਰ ਆਯੋਜਿਤਨੈਸ਼ਨਲ ਸਕੂਲ ਬੁਆਇਜ ਬਾਸਕਿਟਬਾਲ ਚੈਪੀਅਨਸ਼ਿਪ ਗੁਰੂਗ੍ਰਾਮ ਵਿਚ ਹੋਵੇਗੀ

Social

ਵਿਦਿਆਰਥੀਆਂ ਨੂੰ ਪਾਠ-ਸਹਾਇਕ ਵਾਧੂ ਗਤੀਵਿਧੀਆਂ ਲਈ ਕੀਤਾ ਪ੍ਰੇਰਿਤ

March 18, 2024 12:15 PM
ਸਟੇਟ ਐਵਾਰਡੀ ਮਾਸਟਰ ਸੰਜੀਵ ਧਰਮਾਣੀ

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੰਭੀਰਪੁਰ ਲੋਅਰ, ਸੈਂਟਰ ਢੇਰ, ਸਿੱਖਿਆ ਬਲਾਕ ਸ੍ਰੀ ਅਨੰਦਪੁਰ ਸਾਹਿਬ, ਜਿਲ੍ਹਾ  ਰੂਪਨਗਰ (ਪੰਜਾਬ) ਦੇ ਸਟੇਟ ਐਵਾਰਡੀ ਮਾਸਟਰ ਸੰਜੀਵ ਧਰਮਾਣੀ ਨੇ ਅੱਜ ਆਪਣੇ ਸਕੂਲ ਦੇ ਵਿਦਿਆਰਥੀਆਂ ਨੂੰ ਪੜਾਈ ਤੋਂ ਇਲਾਵਾ ਪਾਠ - ਸਹਾਇਕ ਵਾਧੂ ਗਤੀਵਿਧੀਆਂ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਦਰਜ ਕਰਵਾਉਣ ਲਈ ਪ੍ਰੇਰਿਤ ਕੀਤਾ। ਇਸ ਸੰਬੰਧੀ ਉਹਨਾਂ ਨੇ ਵਿਦਿਆਰਥੀਆਂ ਨੂੰ ਸਵੇਰ ਦੀ ਸਭਾ ਦੇ ਦੌਰਾਨ ਪਾਠ - ਸਹਾਇਕ ਵਾਧੂ ਗਤੀਵਿਧੀਆਂ ਦੀ ਮਹੱਤਤਾ ਅਤੇ ਇਹਨਾਂ ਨਾਲ ਜੁੜਨ ਦੇ ਢੰਗਾਂ ਬਾਰੇ ਵਿਸਤਾਰਪੂਰਵਕ ਸਮਝਾਇਆ। ਉਹਨਾਂ ਨੇ ਕਿਹਾ ਕਿ ਪਾਠ - ਸਹਾਇਕ ਵਾਧੂ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਲਾਹੇਵੰਦ ਸਿੱਧ ਹੁੰਦੀਆਂ ਹਨ ਅਤੇ ਇਸ ਦੇ ਸੰਬੰਧ ਵਿੱਚ ਵਿਦਿਆਰਥੀਆਂ ਦੇ ਵਟਸਐਪ ਗਰੁੱਪਾਂ ਦੇ ਵਿੱਚ ਦਿਨਚਰਿਆ ਤੇ ਸਮਾਂ ਆਦਿ ਬਾਰੇ ਸੂਚਨਾ ਭੇਜ ਦਿੱਤੀ ਗਈ ਹੈ ਤੇ ਵਿਦਿਆਰਥੀ ਇਹਨਾਂ ਪਾਠ - ਸਹਾਇਕ ਵਾਧੂ ਗਤੀਵਿਧੀਆਂ (ਪੰਜਾਬੀ ਉਚਾਰਨ,ਅੰਗਰੇਜ਼ੀ ਉਚਾਰਨ,ਪਹਾੜੇ ਮੁਕਾਬਲੇ, ਸੁੰਦਰ ਲਿਖਾਈ ਮੁਕਾਬਲੇ , ਕਵਿਤਾ ਲੇਖਣ, ਕਹਾਣੀ ਲੇਖਣ, ਬਾਲ ਰਚਨਾਵਾਂ, ਬਾਲ ਪੇਂਟਿੰਗਜ਼ ਆਦਿ ਵਿੱਚ ਵੱਧ ਤੋਂ ਵੱਧ ਰੁਚੀ ਦਿਖਾਉਣ ਅਤੇ ਆਪਣੀ ਭਾਗੀਦਾਰੀ ਵੀ ਜ਼ਰੂਰ ਦਰਜ ਕਰਵਾਉਣ। ਇਹ ਦੱਸਣਯੋਗ ਹੈ ਕਿ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੰਭੀਰਪੁਰ ਲੋਅਰ ਦੇ ਪਿਆਰੇ ਹੋਣਹਾਰ ਵਿਦਿਆਰਥੀ ਦੀਆਂ ਬਾਲ ਰਚਨਾਵਾਂ, ਬਾਲ ਕਹਾਣੀਆਂ, ਬਾਲ ਕਵਿਤਾਵਾਂ, ਬਾਲ ਪੇਂਟਿੰਗ ਆਦਿ ਦੇਸ਼ਾਂ - ਵਿਦੇਸ਼ਾਂ ਦੀਆਂ ਅਖਬਾਰਾਂ ਤੇ ਰਸਾਲਿਆਂ ਵਿੱਚ ਅਕਸਰ ਪ੍ਰਕਾਸ਼ਿਤ ਹੁੰਦੀਆਂ ਰਹਿੰਦੀਆਂ ਹਨ, ਜੋ ਕਿ ਆਪਣੇ ਆਪ ਵਿੱਚ ਇੱਕ ਵੱਖਰੀ, ਵਿਸ਼ੇਸ਼ ਅਤੇ ਵੱਡੀ ਪ੍ਰਾਪਤੀ ਹੈ।

Have something to say? Post your comment