Tuesday, April 30, 2024
BREAKING NEWS
04 ਮਈ ਲੋਕ ਸਭਾ ਚੋਣਾ ’ਚ ਭਾਗ ਲੈਣ ਹਿੱਤ ਵੋਟਰ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ ਵਧ ਰਹੀ ਗਰਮੀ ਕਾਰਣ ਆਪਣੇ ਘਰਾਂ ਦੀਆਂ ਛੱਤਾਂ ਉੱਤੇ ਪੰਛੀਆਂ ਦੇ ਪੀਣ ਲਈ ਪਾਣੀ ਰੱਖੋ : ਜੰਡ ਖਾਲੜਾਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀਮੁਨੀਸ਼ ਸੋਨੀ ਕਾਂਗਰਸ ਦਾ ਹੱਥ ਛੱਡਕੇ 'ਆਪ' 'ਚ ਸ਼ਾਮਲਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ NK Sharma ਦੇ ਹੱਕ ਵਿੱਚ ਨਿੱਤਰਨ ਦਾ ਐਲਾਨਐਡਵੋਕੇਟ ਮਨਬੀਰ ਵਿਰਕ ਨੇ ਲਿਆ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਤੋਂ ਆਸ਼ੀਰਵਾਦਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰਦੁਬਈ ’ਚ ਬਣਨ ਜਾ ਰਿਹਾ ਹੈ ਦੁਨੀਆ ਦਾ ਸਭ ਤੋਂ ਵੱਡਾ ਹਵਾਈ ਅੱਡਾਵਿਰਾਟ ਨੇ 500 ਦੌੜਾਂ ਪੁਰੀਆਂ ਕੀਤੀਆਂ

Chandigarh

ਸਿਆਸੀ ਪਾਰਟੀਆਂ ਦੀ ਆਲੋਚਨਾ ਉਨ੍ਹਾਂ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਤੱਕ ਸੀਮਤ ਹੋਣੀ ਚਾਹੀਦੀ ਹੈ : DC AshikaJain

March 18, 2024 12:35 PM
SehajTimes
ਮੋਹਾਲੀ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਰਾਜਨੀਤਿਕ ਪਾਰਟੀਆਂ ਨੂੰ ਚੋਣ ਪ੍ਰੋਗਰਾਮ ਅਤੇ ਚੋਣ ਜ਼ਾਬਤੇ ਬਾਰੇ ਜਾਣਕਾਰੀ ਦੇਣ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਹਾਲੀ ਵਿਖੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਦੀ ਆਲੋਚਨਾ ਉਨ੍ਹਾਂ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ, ਰਿਕਾਰਡ ਅਤੇ ਕੰਮ ਤੱਕ ਸੀਮਤ ਹੋਣੀ ਚਾਹੀਦੀ ਹੈ ਅਤੇ ਨਿੱਜੀ ਜੀਵਨ ਦੇ ਸਾਰੇ ਪਹਿਲੂਆਂ ਦੀ ਆਲੋਚਨਾ ਤੋਂ ਪਰਹੇਜ਼ ਕੀਤਾ ਜਾਣਾ ਚਾਹੀਦਾ ਹੈ। ਕਿਸੇ ਵੀ ਅਜਿਹੀ ਗਤੀਵਿਧੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਜੋ ਮੌਜੂਦਾ ਮਤਭੇਦਾਂ ਨੂੰ ਵਧਾਉਂਦੀ ਹੋਵੇ, ਆਪਸੀ ਨਫ਼ਰਤ ਪੈਦਾ ਕਰਦੀ ਹੋਵੇ ਜਾਂ ਜਾਤਾਂ ਅਤੇ ਭਾਈਚਾਰਿਆਂ, ਧਾਰਮਿਕ ਜਾਂ ਭਾਸ਼ਾਈ ਆਧਾਰ ਤੇ ਤਣਾਅ ਪੈਦਾ ਕਰਦੀ ਹੋਵੇ। ਅਜਿਹੀਆਂ ਗਤੀਵਿਧੀਆਂ ਜਿਵੇਂ ਕਿ; ਵੋਟਾਂ ਹਾਸਲ ਕਰਨ ਲਈ ਜਾਤੀ ਅਤੇ ਫਿਰਕੂ ਭਾਵਨਾਵਾਂ ਦੀ ਵਰਤੋਂ ਕਰਨਾ, ਗੈਰ-ਪ੍ਰਮਾਣਿਤ ਰਿਪੋਰਟਾਂ ਦੇ ਆਧਾਰ 'ਤੇ ਉਮੀਦਵਾਰਾਂ ਦੀ ਆਲੋਚਨਾ ਕਰਨਾ, ਵੋਟਰਾਂ ਨੂੰ ਲਾਲਚ ਦੇਣਾ ਜਾਂ ਡਰਾਉਣਾ, ਪ੍ਰਦਰਸ਼ਨ ਕਰਨਾ ਜਾਂ ਲੋਕਾਂ ਦੇ ਘਰਾਂ ਦੇ ਬਾਹਰ ਉਨ੍ਹਾਂ ਦੇ ਵਿਚਾਰਾਂ ਦਾ ਵਿਰੋਧ ਕਰਨ ਲਈ ਧਰਨਾ ਦੇਣਾ ਅਤੇ ਕਿਸੇ ਹੋਰ ਸਿਆਸੀ ਪਾਰਟੀ ਦੁਆਰਾ ਆਯੋਜਿਤ ਜਨਤਕ ਮੀਟਿੰਗਾਂ ਵਿੱਚ ਵਿਘਨ ਪਾਉਣਾ, ਵਰਜਿਤ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸੰਸਦੀ ਹਲਕਿਆਂ ਲਈ ਨਾਮਜ਼ਦਗੀਆਂ ਦੀ ਪ੍ਰਕਿਰਿਆ 07 ਮਈ (ਮੰਗਲਵਾਰ) ਤੋਂ ਸ਼ੁਰੂ ਹੋਵੇਗੀ। ਨਾਮਜ਼ਦਗੀਆਂ ਦੀ ਆਖਰੀ ਮਿਤੀ 14 ਮਈ, 2024 (ਮੰਗਲਵਾਰ) ਨਿਰਧਾਰਤ ਕੀਤੀ ਗਈ ਹੈ, ਨਾਮਜ਼ਦਗੀਆਂ ਦੀ ਪੜਤਾਲ 15 ਮਈ, 2024 (ਬੁੱਧਵਾਰ) ਨੂੰ ਹੋਵੇਗੀ। ਉਮੀਦਵਾਰ 17 ਮਈ, 2024 (ਸ਼ੁੱਕਰਵਾਰ) ਤੱਕ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ।
 
 
ਪੰਜਾਬ ਸੂਬੇ ਵਿੱਚ 1 ਜੂਨ, 2024 (ਸ਼ਨੀਵਾਰ) ਨੂੰ ਮਤਦਾਨ ਦਿਵਸ ਨਿਰਧਾਰਤ ਕੀਤਾ ਗਿਆ ਹੈ, ਜਿਸ ਉਪਰੰਤ ਪੰਜਾਬ ਸਮੇਤ ਪੂਰੇ ਦੇਸ਼ ਵਿੱਚ 4 ਜੂਨ, 2024 (ਮੰਗਲਵਾਰ) ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਚੋਣ ਪ੍ਰਕਿਰਿਆ ਮੁਕੰਮਲ ਹੋਣ ਦੀ ਅੰਤਿਮ ਮਿਤੀ 6 ਜੂਨ, 2024 (ਵੀਰਵਾਰ) ਹੈ। ਸ਼੍ਰੀਮਤੀ ਜੈਨ ਨੇ ਅੱਗੇ ਕਿਹਾ ਕਿ ਕਿਉਂਕਿ ਚੋਣ ਜ਼ਾਬਤਾ ਲਾਗੂ ਹੋ ਚੁੱਕਾ ਹੈ, ਇਸ ਲਈ ਸਾਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਲੋਕ ਸਭਾ ਚੋਣਾਂ-2024 ਦੌਰਾਨ ਵਰਤੀਆਂ ਜਾਣ ਵਾਲੀਆਂ ਵਸਤਾਂ ਲਈ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਨਿਰਧਾਰਤ ਵੱਖ-ਵੱਖ ਦਰਾਂ ਵੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ ਅਤੇ ਉਨ੍ਹਾਂ ਨੂੰ ਜਾਣੂ ਕਰਵਾਇਆ ਕਿ ਚੋਣਾਂ ਦੌਰਾਨ ਸਿਆਸੀ ਪਾਰਟੀਆਂ ਵੱਲੋਂ ਕੀਤੇ ਜਾਣ ਵਾਲੇ ਖਰਚਿਆਂ ਦੀ ਬਰਾਬਰਤਾ ਅਤੇ ਪਾਰਦਰਸ਼ਤਾ ਲਈ,ਇਹ ਸੂਚੀ ਜਾਰੀ ਕੀਤੀ ਗਈ ਹੈ। ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਉਨ੍ਹਾਂ ਅਤੇ ਉਨ੍ਹਾਂ ਦੇ ਉਮੀਦਵਾਰ ਵੱਲੋਂ ਕੀਤੇ ਜਾਣ ਵਾਲੇ ਖਰਚੇ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੀ ਕੀਤੇ ਜਾਣ। ਮੀਟਿੰਗ ਦੌਰਾਨ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਗਈ ਕਿ ਚੋਣ ਪ੍ਰਚਾਰ ਲਈ ਕਿਸੇ ਵੀ ਧਾਰਮਿਕ ਸਥਾਨ ਦੀ ਵਰਤੋਂ ਨਾ ਕੀਤੀ ਜਾਵੇ।
ਇਹ ਵੀ ਅਪੀਲ ਕੀਤੀ ਗਈ ਕਿ ਮੁਹਿੰਮ ਦੌਰਾਨ ਕੋਈ ਵੀ ਸਰਕਾਰੀ ਵਾਹਨ ਨਾ ਵਰਤਿਆ ਜਾਵੇ। "ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਦੇ ਮਾਰਗਦਰਸ਼ਨ ਲਈ ਆਦਰਸ਼ ਚੋਣ ਜ਼ਾਬਤਾ, ਕੀ ਕਰਨਾ ਅਤੇ ਕੀ ਨਹੀਂ ਕਰਨਾ, ਆਦਰਸ਼ ਚੋਣ ਜ਼ਾਬਤਾ-ਹਦਾਇਤਾਂ-ਚੋਣ ਮੁਹਿੰਮ" ਦੀ ਇੱਕ-ਇੱਕ ਕਾਪੀ ਵੀ ਪ੍ਰਦਾਨ ਕੀਤੀ ਗਈ। ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ। ਮੀਟਿੰਗ ਵਿੱਚ ਉਨ੍ਹਾਂ ਨੂੰ ਵੱਖ-ਵੱਖ ਪ੍ਰਵਾਨਗੀਆਂ (ਰੈਲੀ, ਨੁੱਕੜ ਨਾਟਕ, ਲਾਊਡ ਸਪੀਕਰ, ਪ੍ਰਚਾਰ ਲਈ ਵਰਤੇ ਜਾਣ ਵਾਲੇ ਵਾਹਨ ਆਦਿ) ਵਾਸਤੇ ਭਾਰਤੀ ਚੋਣ ਕਮਿਸ਼ਨ ਦੀ ਔਨਲਾਈਨ ਸੁਵਿਧਾ ਐਪ ਬਾਰੇ ਵੀ ਜਾਣੂ ਕਰਵਾਇਆ ਗਿਆ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਔਨਲਾਈਨ ਐਪ ਸੀ ਵਿਜੀਲ ਦੁਆਰਾ ਆਦਰਸ਼ ਚੋਣ ਜ਼ਾਬਤੇ ਦੀ ਕਿਸੇ ਵੀ ਉਲੰਘਣਾ ਦੀ ਰਿਪੋਰਟ ਕਰਨ। ਮੀਟਿੰਗ ਵਿੱਚ ਹਾਜ਼ਰ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਉਪਰੋਕਤ ਸਾਰੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਦਾ ਭਰੋਸਾ ਦਿੱਤਾ। ਮੀਟਿੰਗ ਵਿੱਚ ਜਿਨ੍ਹਾਂ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਹੋਏ, ਉਨ੍ਹਾਂ ਵਿੱਚ ‘ਆਪ’, ਕਾਂਗਰਸ, ਅਕਾਲੀ ਦਲ, ਸੀਪੀਆਈ, ਬਸਪਾ ਅਤੇ ਭਾਜਪਾ ਸ਼ਾਮਲ ਹਨ।

Have something to say? Post your comment

 

More in Chandigarh

ਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇ

ਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਚੋਣ ਕਮਿਸ਼ਨ ਵੱਲੋਂ ਜ਼ਿਲ੍ਹੇ ’ਚ 7 ਪੋਲਿੰਗ ਸਟੇਸ਼ਨਾਂ ਦੇ ਸਹਾਇਕ ਪੋਲਿੰਗ ਸਟੇਸ਼ਨ ਬਣਾਉਣ ਨੂੰ ਪ੍ਰਵਾਨਗੀ 

 ਐਨ ਜੀ ਓ ਦੀ ਸਹਾਇਤਾ ਨਾਲ ਪੰਜਵੇਂ ਵੋਟਰ ਪੰਜੀਕਰਣ ਕੈਂਪ ਦੌਰਾਨ 47 ਪ੍ਰਵਾਸੀ ਮਜਦੂਰ ਵੋਟਰ ਵਜੋਂ ਰਜਿਸਟਰ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਧੀਆਂ ਦੇ ਰਹੀਆਂ ਵੋਟ ਦਾ ਸੁਨੇਹਾ ‘ਮਾਪੇ ਬਜ਼ੁਰਗ ਨੌਜਵਾਨ, ਵੋਟ ਪਾਉਣ ਸਾਰੇ ਜਾਣ’ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸੁਵਿਧਾ ਕੇਂਦਰ ਅਤੇ ਸਾਂਝ ਕੇਂਦਰ ਤੋਂ ਮਿਲਣ ਫ਼ਾਰਮਾਂ ਰਾਹੀਂ ਵੀ ਵੋਟ ਪਾਉਣ ਲਈ ਪ੍ਰਚਾਰਿਆ ਜਾਵੇਗਾ

ਜ਼ਿਲ੍ਹਾ ਚੋਣ ਅਫ਼ਸਰ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ